ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੀ ਚੁਲਬੁਲੀ ਅਦਾਕਾਰਾ ਸਿੰਮੀ ਚਾਹਲ ਨੇ ਤਕਰੀਬਨ 2 ਸਾਲ ਬਾਅਦ ਫ਼ਿਲਮ ਜਗਤ 'ਚ ਵਾਪਸੀ ਕੀਤੀ ਹੈ। ਉਹ ਹਾਲ ਹੀ 'ਚ ਫ਼ਿਲਮ 'ਗੋਲਕ ਬੁਗਨੀ ਬੈਂਕ ਤੇ ਬਟੂਆ 2' 'ਚ ਨਜ਼ਰ ਆਈ ਸੀ। ਹਾਲ ਹੀ 'ਚ ਸਿੰਮੀ ਚਾਹਲ ਨੇ ਧਰਨੇ 'ਤੇ ਬੈਠੇ ਪਹਿਲਵਾਨਾਂ ਨਾਲ ਪੁਲਸ ਵੱਲੋਂ ਬਦਸਲੂਕੀ ਕਰਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ, ''ਇਹ ਕਿਸੇ ਵੀ ਹਾਲ 'ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੈਨੂੰ ਇਸ ਸਮੇਂ ਬਹੁਤ ਗੁੱਸਾ ਆ ਰਿਹਾ ਹੈ। ਦਿੱਲੀ ਪੁਲਸ ਤੁਹਾਨੂੰ ਇਸ 'ਤੇ ਕਾਰਵਾਈ ਕਰਨ ਦੀ ਲੋੜ ਹੈ।''
ਦੱਸ ਦਈਏ ਕਿ ਬੀਤੇ ਦਿਨ ਧਰਨੇ 'ਤੇ ਬੈਠੇ ਪਹਿਲਵਾਨਾਂ ਨਾਲ ਦਿੱਲੀ ਪੁਲਸ ਨੇ ਬਦਸਲੂਕੀ ਕੀਤੀ ਸੀ। ਇਸ ਤੋਂ ਬਾਅਦ ਪੂਰੇ ਦੇਸ਼ 'ਚ ਕਾਫ਼ੀ ਜ਼ਿਆਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਧਰਨੇ 'ਤੇ ਬੈਠੀ ਵਿਨੇਸ਼ ਫੋਗਾਟ ਤੇ ਬਜਰੰਗ ਪੁਨੀਆ ਨੇ ਤਾਂ ਆਪਣੇ ਮੈਡਲ ਤੱਕ ਵਾਪਸ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ। ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ 'ਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਇੱਥੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਕੁਝ ਪੁਲਸ ਮੁਲਾਜ਼ਮਾਂ ਵਿਚਾਲੇ ਬੁੱਧਵਾਰ ਰਾਤ ਨੂੰ 'ਹੱਥੋਪਾਈ' ਹੋ ਗਈ, ਜਿਸ ਕਾਰਨ ਕੁੱਝ ਪ੍ਰਦਰਸ਼ਨਕਾਰੀਆਂ ਦੇ ਸਿਰ 'ਤੇ ਸੱਟਾਂ ਲੱਗ ਗਈਆਂ ਹਨ।
ਕੀ ਹੈ ਮਾਮਲਾ?
ਦੇਸ਼ ਲਈ ਕਈ ਤਮਗੇ ਜਿੱਤਣ ਵਾਲੇ ਸਾਰੇ ਵੱਡੇ ਪਹਿਲਵਾਨ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਮਹਿਲਾ ਖਿਡਾਰਨਾਂ 'ਤੇ ਜਿਨਸੀ ਸ਼ੋਸ਼ਣ ਵਰਗੇ ਗੰਭੀਰ ਦੋਸ਼ ਲਗਾ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਪੁਲਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਦੋ FIR ਦਰਜ ਕੀਤੀਆਂ ਹਨ।
ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਭਾਰਤੀ ਪਹਿਲਵਾਨ 23 ਅਪ੍ਰੈਲ ਤੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ’ਤੇ ਜਿਣਸੀ ਸ਼ੋਸ਼ਣ ਤੇ ਕੁੱਟਮਾਰ ਦੇ ਇਲਜ਼ਾਮ ਲਗਾਏ ਹਨ। ਦਿੱਲੀ ਪੁਲਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬ੍ਰਿਜ ਭੂਸ਼ਣ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਹਨ। ਹਾਲਾਂਕਿ ਪਹਿਲਵਾਨਾਂ ਦਾ ਕਹਿਣਾ ਹੈ ਕਿ ਐੱਫ.ਆਈ.ਆਰ. ਦਰਜ ਹੋਣ ਕਾਰਨ ਉਹ ਪ੍ਰਦਰਸ਼ਨ ਬੰਦ ਨਹੀਂ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬ੍ਰਿਜ ਭੂਸ਼ਣ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਘਰ ਨਹੀਂ ਜਾਣਗੇ।
ਮੀਰਾਬਾਈ ਦੀ ਅਗਵਾਈ ’ਚ ਏਸ਼ੀਆਈ ਚੈਂਪੀਅਨਸ਼ਿਪ ’ਚ ਭਾਰਤ ਦੀਆਂ ਨਜ਼ਰਾਂ ਓਲੰਪਿਕ ਕੁਆਲੀਫੀਕੇਸ਼ਨ ਰੈਂਕਿੰਗ ’ਤੇ
NEXT STORY