ਤਿਰੂਪਤੀ : ਭਾਰਤ ਦੀ ਮਸ਼ਹੂਰ ਬੈਡਮਿੰਟਨ ਖਿਡਾਰਨ ਅਤੇ ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਹਾਲ ਹੀ ਵਿੱਚ ਆਪਣੇ ਪਤੀ ਅਤੇ ਪਰਿਵਾਰਕ ਮੈਂਬਰਾਂ ਨਾਲ ਆਂਧਰਾ ਪ੍ਰਦੇਸ਼ ਦੇ ਪ੍ਰਸਿੱਧ ਤਿਰੂਮਲਾ ਵੈਂਕਟੇਸ਼ਵਰ ਮੰਦਰ ਦੇ ਦਰਸ਼ਨ ਕੀਤੇ। ਸਿੰਧੂ ਨੇ ਇਸ ਸ਼ਰਧਾ ਯਾਤਰਾ ਦੀਆਂ ਕੁਝ ਬੇਹੱਕ ਖ਼ੂਬਸੂਰਤ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ।

ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚ ਪੀਵੀ ਸਿੰਧੂ ਆਪਣੇ ਪਤੀ ਨਾਲ ਰਵਾਇਤੀ ਪਹਿਰਾਵੇ ਵਿੱਚ ਨਜ਼ਰ ਆ ਰਹੀ ਹੈ। ਮੰਦਰ ਦੇ ਸ਼ਾਂਤਮਈ ਮਾਹੌਲ ਵਿੱਚ ਉਨ੍ਹਾਂ ਨੇ ਪੂਰੀ ਸ਼ਰਧਾ ਨਾਲ ਭਗਵਾਨ ਦਾ ਆਸ਼ੀਰਵਾਦ ਲਿਆ। ਸਿੰਧੂ ਨੇ ਆਪਣੀ ਪੋਸਟ ਵਿੱਚ ਇਸ ਅਨੁਭਵ ਨੂੰ ਬਹੁਤ ਹੀ ਅਧਿਆਤਮਿਕ ਅਤੇ ਸਕੂਨ ਦੇਣ ਵਾਲਾ ਦੱਸਿਆ ਹੈ। ਉਨ੍ਹਾਂ ਦੇ ਨਾਲ ਪਰਿਵਾਰ ਦੇ ਹੋਰ ਮੈਂਬਰ ਵੀ ਮੌਜੂਦ ਸਨ, ਜਿਨ੍ਹਾਂ ਨੇ ਮੰਦਰ ਵਿੱਚ ਪੂਜਾ-ਅਰਚਨਾ ਕੀਤੀ।

ਪ੍ਰਸ਼ੰਸਕਾਂ ਨੇ ਦਿੱਤੀਆਂ ਸ਼ੁਭਕਾਮਨਾਵਾਂ ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸਿੰਧੂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਭਰਪੂਰ ਪਿਆਰ ਦਿੱਤਾ ਹੈ। ਪ੍ਰਸ਼ੰਸਕਾਂ ਵੱਲੋਂ ਇਸ ਜੋੜੀ ਦੀ ਖ਼ੂਬਸੂਰਤੀ ਅਤੇ ਉਨ੍ਹਾਂ ਦੀ ਸ਼ਰਧਾ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਸਿੰਧੂ ਅਕਸਰ ਆਪਣੀ ਖੇਡ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਦੇ ਖ਼ਾਸ ਪਲਾਂ ਨੂੰ ਵੀ ਆਪਣੇ ਚਾਹੁਣ ਵਾਲਿਆਂ ਨਾਲ ਸਾਂਝਾ ਕਰਦੀ ਰਹਿੰਦੀ ਹੈ।
‘ਖੇਲ ਰਤਨ’ ਲਈ ਪੁਰਸ਼ ਹਾਕੀ ਟੀਮ ਦੇ ਸਟਾਰ ਹਾਰਦਿਕ ਸਿੰਘ ਦੇ ਨਾਂ ਦੀ ਸਿਫਾਰਸ਼
NEXT STORY