ਸਪੋਰਟਸ ਡੈਸਕ: ਭਾਰਤ ਫੀਫਾ ਵਿਸ਼ਵ ਕੱਪ 2026 ਕੁਆਲੀਫ਼ਾਇਰ ਦੇ ਦੂਜੇ ਰਾਊਂਡ ਵਿਚ ਕਤਰ ਦੀ ਮੁਸ਼ਕਲ ਚੁਣੌਤੀ ਨੂੰ ਪਾਰ ਨਹੀਂ ਕਰ ਸਕਿਆ। ਭਾਰਤ ਨੂੰ ਮੰਗਲਵਾਰ ਨੂੰ ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਸੁਨੀਲ ਛੇਤਰੀ ਦੀ ਅਗਵਾਈ ਵਾਲੀ ਭਾਰਤੀ ਫੁੱਟਬਾਲ ਟੀਮ ਇਕ ਵੀ ਗੋਲ ਨਹੀਂ ਦਾਗ ਸਕੀ। ਕਤਰ ਨੇ 3-0 ਨਾਲ ਮੈਚ ਆਪਣੇ ਨਾਂ ਕੀਤਾ।
ਇਹ ਖ਼ਬਰ ਵੀ ਪੜ੍ਹੋ - ਕ੍ਰਿਕਟ ਦੀ ਦੀਵਾਨਗੀ ਬਣੀ ਮੌਤ ਦੀ ਵਜ੍ਹਾ! ਵਿਸ਼ਵ ਕੱਪ 'ਚ ਭਾਰਤ ਦੀ ਹਾਰ ਮਗਰੋਂ ਨੌਜਵਾਨ ਨੇ ਅੱਧੀ ਰਾਤ ਤੋੜਿਆ ਦਮ
ਕਤਰ ਲਈ ਮੁਸਤਫ਼ਾ ਮੇਸ਼ਾਲ, ਮੋਇਜ਼ ਅਲੀ ਤੇ ਯੁਸਫ਼ ਅਬਦੁਸਿਰਾਗ ਨੇ ਗੋਲ ਕੀਤਾ। ਗਰੁੱਪ ਏ ਦਾ ਹਿੱਸਾ ਕਤਰ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਉਸ ਨੇ ਪਹਿਲੇ ਮੈਚ ਵਿਚ ਅਫ਼ਗਾਨਿਸਤਾਨ ਦੀ ਟੀਮ ਨੂੰ 8-1 ਨਾਲ ਧੂੜ ਚਟਾਈ ਸੀ। ਉੱਥੇ ਹੀ ਭਾਰਤ ਨੇ ਸ਼ੁਰੂਆਤੀ ਮਕਾਬਲੇ ਵਿਚ ਕੁਵੈਤ ਨੂੰ 1-0 ਨਾਲ ਸ਼ਿਕਸਤ ਦਿੱਤੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਕਜ ਆਡਵਾਨੀ ਨੇ 26ਵੀਂ ਵਾਰ ਜਿੱਤਿਆ ਵਿਸ਼ਵ ਬਿਲੀਅਰਡਸ ਚੈਂਪੀਅਨਸ਼ਿਪ ਦਾ ਖਿਤਾਬ
NEXT STORY