ਮੁੰਬਈ– ਨਿਊਜ਼ੀਲੈਂਡ ਵਿਰੁੱਧ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਯੂ. ਟੀ. ਸੀ.) ਫਾਈਨਲ ਅਤੇ ਇੰਗਲੈਂਡ ਵਿਰੁੱਧ 5 ਮੈਚਾਂ ਦੀ ਟੈਸਟ ਸੀਰੀਜ਼ ਲਈ ਇੰਗਲੈਂਡ ਦੌਰੇ ’ਤੇ ਜਾਣ ਵਾਲੀ ਭਾਰਤੀ ਟੀਮ ਦਾ ਇਹ ਸ਼ੁੱਕਰਵਾਰ ਨੂੰ ਜ਼ਰੂਰੀ ਇਕਾਂਤਵਾਸ ਸਮਾਂ ਸ਼ੁਰੂ ਹੋ ਗਿਆ ਹੈ। ਮੁੰਬਈ ਤੇ ਉਸਦੇ ਨੇੜੇ-ਤੇੜੇ ਰਹਿਣ ਵਾਲੇ ਖਿਡਾਰੀਆਂ ਨੂੰ ਛੱਡ ਕੇ ਟੈਸਟ ਟੀਮ ਦੇ ਹੋਰ ਸਾਰੇ ਮੈਂਬਰ ਕੁਆਰੰਟੀਨ ਵਿਚ ਚਲੇ ਗਏ ਹਨ। ਉਥੇ ਹੀ ਪਹਿਲਾਂ ਤੋਂ ਹੀ ਮੁੰਬਈ ਵਿਚ ਰਹਿ ਰਹੇ ਮੈਂਬਰ 24 ਮਈ ਨੂੰ ਕੁਆਰੰਟੀਨ ਵਿਚ ਆਉਣਗੇ।
ਇਹ ਖ਼ਬਰ ਪੜ੍ਹੋ- 1 ਜੂਨ ਨੂੰ ਟੀ20 ਵਿਸ਼ਵ ਕੱਪ ਦੇ ਆਯੋਜਨ ਸਥਾਨ ਨੂੰ ਲੈ ਕੇ ਹੋ ਸਕਦੈ ਫੈਸਲਾ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ.ਆਈ.) ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਖਿਡਾਰੀਆਂ ਨੂੰ ਚਾਰਟਰਡ ਜਹਾਜ਼ਾਂ ਰਾਹੀਂ ਮੁੰਬਈ ਲਿਆਂਦਾ ਗਿਆ ਹੈ। ਸਾਰੇ ਖਿਡਾਰੀ ਹੁਣ 12 ਦਿਨ ਤਕ ਕੁਆਰੰਟੀਨ ਵਿਚ ਰਹਿਣਗੇ ਤੇ 2 ਜੂਨ ਨੂੰ ਇੰਗਲੈਂਡ ਲਈ ਰਵਾਨਾ ਹੋਣਗੇ। ਰਵਾਨਾ ਹੋਣ ਤੋਂ ਪਹਿਲਾਂ ਟੀਮ ਦੇ ਸਾਰੇ ਮੈਂਬਰਾਂ ਦਾ ਕੋਰੋਨਾ ਟੈਸਟ ਕਰਵਾਇਆ ਜਾਵੇਗਾ।
ਇਹ ਖ਼ਬਰ ਪੜ੍ਹੋ- PSEB 24 ਮਈ ਨੂੰ ਐਲਾਨੇਗਾ 5ਵੀਂ ਦਾ ਨਤੀਜਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਯੂਰੋ 2020 ’ਚ ਪੁਰਤਗਾਲ ਦੀ ਅਗਵਾਈ ਕਰੇਗਾ ਰੋਨਾਲਡੋ
NEXT STORY