ਸਪੋਰਟਸ ਡੈਸਕ- ਪਿਛਲੇ ਮੈਚ ਵਿਚ ਔਸਤ ਗੇਂਦਬਾਜ਼ੀ ਪ੍ਰਦਰਸ਼ਨ ਨੂੰ ਭੁਲਾ ਕੇ ਰਾਜਸਥਾਨ ਰਾਇਲਜ਼ (ਆਰ. ਆਰ.) ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦੇ ਕੁਆਲੀਫਾਇਰ-2 ਵਿਚ ਸ਼ੁੱਕਰਵਾਰ ਨੂੰ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ. ਸੀ. ਬੀ.) ਦੇ ਖ਼ਿਲਾਫ਼ ਸਰਬੋਤਮ ਪ੍ਰਦਰਸ਼ਨ ਕਰਨਾ ਪਵੇਗਾ ਜਿਸ ਦੇ ਹੌਸਲੇ ਪਿਛਲੇ ਮੈਚ ਵਿਚ ਮਿਲੀ ਜਿੱਤ ਤੋਂ ਬਾਅਦ ਬੁਲੰਦ ਹਨ। ਦੋਵੇਂ ਟੀਮਾਂ ਵਿਚਾਲੇ ਜੋ ਜਿੱਤੇਗਾ ਉਹ ਫਾਈਨਲ ਵਿਚ ਜਾਵੇਗਾ ਤੇ ਐਤਵਾਰ ਨੂੰ ਗੁਜਰਾਤ ਟਾਈਟਨਜ਼ ਨਾਲ ਭਿੜੇਗਾ।
ਇਹ ਵੀ ਪੜ੍ਹੋ : ਭਾਰਤੀ ਪੁਰਸ਼ ਹਾਕੀ ਟੀਮ ਨੇ ਇੰਡੋਨੇਸ਼ੀਆ ਨੂੰ 16-0 ਨਾਲ ਹਰਾਇਆ
ਨਾਟਕੀ ਢੰਗ ਨਾਲ ਕਿਸਮਤ ਦੇ ਸਹਾਰੇ ਪਲੇਆਫ ਵਿਚ ਥਾਂ ਬਣਾਉਣ ਤੋਂ ਬਾਅਦ ਆਰ. ਸੀ. ਬੀ. ਨੇ ਏਲਿਮੀਨੇਟਰ ਵਿਚ ਲਖਨਊ ਸੁਪਰ ਜਾਇੰਟਸ ਨੂੰ ਹਰਾਇਆ। ਪਿਛਲੇ 14 ਸਾਲ ਤੋਂ ਖ਼ਿਤਾਬ ਦੀ ਉਡੀਕ ਕਰ ਰਹੀ ਆਰਸੀਬੀ ਟੀਮ ਤੋਂ ਉਮੀਦਾਂ ਵੱਧ ਹਨ ਤੇ ਖਿਡਾਰੀ ਉਨ੍ਹਾਂ ’ਤੇ ਖ਼ਰੇ ਉਤਰਨ ਲਈ ਬੇਤਾਬ ਵੀ ਹਨ। ਰਾਜਸਥਾਨ ਰਾਇਲਜ਼ ਪਹਿਲੇ ਕੁਆਲੀਫਾਇਰ ਵਿਚ ਗੁਜਰਾਤ ਟਾਈਟਨਜ਼ ਹੱਥੋਂ ਹਾਰ ਗਿਆ ਤੇ ਅੱਜ ਦੇ ਮੁਕਾਬਲੇ 'ਚ ਉਹ ਜਿੱਤ ਦਰਜ ਕਰਕੇ ਆਈ. ਪੀ. ਐੱਲ. 2022 ਦੇ ਫਾਈਨਲ 'ਚ ਪੁੱਜਣ ਦੀ ਕੋਸ਼ਿਸ਼ ਕਰੇਗਾ।
ਇਹ ਵੀ ਪੜ੍ਹੋ : VEL vs TRL : ਟ੍ਰੇਲਬਲੇਜਰਸ ਨੇ ਵੋਲੇਸਿਟੀ ਨੂੰ 16 ਦੌੜਾਂ ਨਾਲ ਹਰਾਇਆ
ਦੋਵਾਂ ਟੀਮਾਂ ਦੀਆਂ ਪਲੇਇੰਗ ਇਲੈਵਨ :-
ਰਾਜਸਥਾਨ ਰਾਇਲਜ਼ : ਯਸ਼ਸਵੀ ਜਾਇਸਵਾਲ, ਜੋਸ ਬਟਲਰ, ਸੰਜੂ ਸੈਮਸਨ (ਕਪਤਾਨ ਅਤੇ ਵਿਕਟਕੀਪਰ), ਦੇਵਦੱਤ ਪਡੀਕਲ, ਸ਼ਿਮਰੋਨ ਹੇਟਮਾਇਰ, ਰੀਆਨ ਪਰਾਗ, ਰਵੀਚੰਦਰਨ ਅਸ਼ਵਿਨ, ਟ੍ਰੇਂਟ ਬੋਲਟ, ਪ੍ਰਸਿਧ ਕ੍ਰਿਸ਼ਨਾ, ਯੁਜਵੇਂਦਰ ਚਾਹਲ, ਓਬੇਦ ਮੈਕਕੋਏ
ਰਾਇਲ ਚੈਲੰਜਰਜ਼ ਬੈਂਗਲੁਰੂ : ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਰਜਤ ਪਾਟੀਦਾਰ, ਗਲੇਨ ਮੈਕਸਵੈੱਲ, ਦਿਨੇਸ਼ ਕਾਰਤਿਕ (ਵਿਕਟਕੀਪਰ), ਮਹੀਪਾਲ ਲੋਮਰੋਰ, ਸ਼ਾਹਬਾਜ਼ ਅਹਿਮਦ, ਵਨਿੰਦੂ ਹਸਰੰਗਾ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਜੋਸ਼ ਹੇਜ਼ਲਵੁੱਡ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
VEL vs TRL : ਟ੍ਰੇਲਬਲੇਜਰਸ ਨੇ ਵੋਲੇਸਿਟੀ ਨੂੰ 16 ਦੌੜਾਂ ਨਾਲ ਹਰਾਇਆ
NEXT STORY