helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JUL 14, 2025
ਇਸ ਸੁਪਰਸਟਾਰ ਨੇ 10 ਦਿਨਾਂ 'ਚ ਘਟਾਇਆ 10 ਕਿੱਲੋ...
ਵੱਡੀ ਖ਼ਬਰ ; ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ...
ਸਾਵਣ ਦੇ ਪਹਿਲੇ ਸੋਮਵਾਰ ਚਾਂਦੀ ਦੀਆਂ ਕੀਮਤਾਂ 'ਚ...
ਭਿੰਡੀ ਦੀ ਸਬਜ਼ੀ ਤੋਂ ਤੰਗ ਹੋਇਆ ਨੌਜਵਾਨ, ਗੁੱਸੇ 'ਚ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ— ਟੈਸਟ ਕ੍ਰਿਕਟ 'ਚ ਆਈ. ਸੀ. ਸੀ. ਦੀ ਆਲਰਾਊਂਡਰ ਰੈਂਕਿੰਗ 'ਚ ਦੂਜੇ ਸਥਾਨ 'ਤੇ ਕਾਬਜ਼ ਰਵਿੰਦਰ ਜਡੇਜਾ ਅੱਜ ਆਪਣਾ 31ਵਾਂ ਜਨਮ ਦਿਨ ਮਨਾ ਰਹੇ ਹਨ। ਮੌਜੂਦਾ ਸਮੇਂ 'ਚ ਟੀਮ ਦੇ ਅਹਿਮ ਮੈਂਬਰ ਅਤੇ ਸਟਾਰ ਖਿਡਾਰੀ ਰਵਿੰਦਰ ਜਡੇਜਾ ਭਾਵੇਂ ਹੀ ਅੱਜ ਦੁਨੀਆ ਦੇ ਟਾਪ ਆਲਰਾਊਂਡਰਾਂ ਦੀ ਲਿਸਟ 'ਚ ਸ਼ਾਮਲ ਹਨ, ਪਰ ਇੱਥੇ ਤਕ ਪਹੁੰਚਣ ਲਈ ਉਨ੍ਹਾਂ ਨੂੰ ਕਾਫੀ ਸੰਘਰਸ਼ ਅਤੇ ਮਿਹਨਤ ਕਰਨੀ ਪਈ। ਜਡੇਜਾ ਦੀ ਮੁੱਢਲੀ ਜ਼ਿੰਦਗੀ ਸੌਰਾਸ਼ਟਰ 'ਚ ਇਕ ਮੱਧ ਵਰਗੀ ਪਰਿਵਾਰ 'ਚ ਜੰਮੇ ਜਡੇਜਾ ਦੇ ਪਿਤਾ ਪ੍ਰਾਈਵੇਟ ਸਿਕਿਓਰਿਟੀ ਏਜੰਸੀ 'ਚ ਗਾਰਡ ਦੀ ਨੌਕਰੀ ਕਰਦੇ ਸਨ। ਪਿਤਾ ਚਾਹੁੰਦੇ ਸਨ ਕਿ ਪੁੱਤਰ ਭਾਰਤੀ ਫੌਜ 'ਚ ਜਾਵੇ ਅਤੇ ਫੌਜੀ ਬਣ ਕੇ ਦੇਸ਼ ਦੀ ਸੇਵਾ ਕਰੇ ਪਰ ਜਡੇਜਾ ਨੂੰ ਤਾਂ ਕ੍ਰਿਕਟ ਦਾ ਜਨੂੰਨ ਸੀ ਅਤੇ ਉਨ੍ਹਾਂ ਨੇ ਇਸ ਨੂੰ ਹੀ ਆਪਣੀ ਮੰਜ਼ਿਲ ਬਣਾਇਆ। ਮਾਂ ਦੀ ਮੌਤ ਤੋਂ ਬਾਅਦ ਕ੍ਰਿਕਟ ਛੱਡਣਾ ਚਾਹੁੰਦੇ ਸਨ ਜਡੇਜਾ ਹਾਲਾਂਕਿ 1988 'ਚ ਜੰਮੇ ਜਡੇਜਾ ਸਾਲ 2005 'ਚ ਮਾਂ ਦੀ ਮੌਤ ਦੇ ਬਾਅਦ ਅੰਦਰੋਂ ਬੁਰੀ ਤਰ੍ਹਾਂ ਟੁੱਟ ਗਏ ਅਤੇ ਕ੍ਰਿਕਟ ਛੱਡਣ ਦਾ ਮਨ ਬਣਾ ਲਿਆ। ਇਸ ਤੋਂ ਬਾਅਦ ਉਨ੍ਹਾਂ ਦੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਨੂੰ ਸਹਾਰਾ ਦਿੱਤਾ। ਜਡੇਜਾ ਦੇ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਜਡੇਜਾ ਨੇ ਸਾਲ 2006-07 'ਚ ਦਿਲੀਪ ਟਰਾਫੀ ਦੇ ਨਾਲ ਆਪਣੇ ਪਹਿਲੇ ਦਰਜੇ ਦੇ ਕ੍ਰਿਕਟ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ 2006 ਅਤੇ 2008 'ਚ ਉਨ੍ਹਾਂ ਨੂੰ ਅੰਡਰ-19 ਵਰਲਡ ਕੱਪ 'ਚ ਭਾਰਤ ਵੱਲੋਂ ਖੇਡਣ ਦਾ ਮੌਕਾ ਮਿਲਿਆ। ਵਰਲਡ ਕੱਪ 2008 ਜਡੇਜਾ ਦੇ ਕਰੀਅਰ ਦਾ ਟਰਨਿੰਗ ਪੁਆਇੰਟ ਸਾਲ 2008 ਦਾ ਉਹ ਵਰਲਡ ਕੱਪ ਜਡੇਜਾ ਦੇ ਕਰੀਅਰ ਦਾ ਟਰਨਿੰਗ ਪੁਆਇੰਟ ਬਣਿਆ ਜਦੋਂ ਉਨ੍ਹਾਂ ਨੇ ਵਿਰਾਟ ਦੀ ਅਗਵਾਈ 'ਚ ਸ਼ਾਨਦਾਰ ਆਲਰਾਊਂਡਰ ਪ੍ਰਦਰਸ਼ਨ ਕੀਤਾ ਅਤੇ ਉਪ ਕਪਤਾਨ ਦੇ ਤੌਰ 'ਤੇ ਟੀਮ ਨੂੰ ਚੈਂਪੀਅਨ ਬਣਾਉਣ 'ਚ ਅਹਿਮ ਭੂਮਿਕਾ ਨਿਭਾਈ। ਜਦੋਂ ਜਡੇਜਾ ਮਹੱਤਵਪੂਰਨ ਮੈਚਾਂ 'ਚ ਟੀਮ ਦੀ ਹਾਰ ਦੇ ਬਣੇ ਵਿਲਨ ਹਾਲਾਂਕਿ ਉਨ੍ਹਾਂ ਦਾ ਕ੍ਰਿਕਟ ਕਰੀਅਰ ਕਾਫੀ ਉਤਰਾਅ-ਚੜ੍ਹਾਅ ਭਰਿਆ ਰਿਹਾ, ਪਰ ਉਨ੍ਹਾਂ ਨੇ ਕਦੀ ਵੀ ਹਾਰ ਨਹੀਂ ਮੰਨੀ ਅਤੇ ਡਟੇ ਰਹੇ। ਇਕ ਸਮਾਂ ਅਜਿਹਾ ਵੀ ਆਇਆ ਜਦੋਂ 2009 ਟੀ-20 ਵਿਸ਼ਵ ਕੱਪ ਦੇ ਇਕ ਮੈਚ 'ਚ ਜਡੇਜਾ ਦੀ ਹੌਲੀ ਪਾਰੀ ਦੀ ਵਜ੍ਹਾ ਨਾਲ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦੀ ਕਾਫੀ ਆਲੋਚਨਾ ਹੋਈ। ਇੱਥੋਂ ਤਕ ਕਿ ਮਜ਼ਾਕ ਦੇ ਤੌਰ 'ਤੇ ਉਨ੍ਹਾਂ ਨੂੰ 'ਸਰ ਜਡੇਜਾ' ਵੀ ਕਿਹਾ ਜਾਣ ਲੱਗਾ। ਘਰੇਲੂ ਕ੍ਰਿਕਟ 'ਚ ਤਿੰਨ ਤੀਹਰੇ ਸੈਂਕੜੇ ਜੜ ਚੁੱਕੇ ਜਡੇਜਾ ਨੂੰ ਸਾਲ 2017 ਦੇ ਚੈਂਪੀਅਨ ਟਰਾਫੀ ਫਾਈਨਲ 'ਚ ਭਾਰਤ ਦੀ ਹਾਰ ਦਾ ਵਿਲਨ ਵੀ ਬਣਨਾ ਪਿਆ। ਜਦੋਂ ਉਨ੍ਹਾਂ ਦੀ ਵਜ੍ਹਾ ਨਾਲ ਸ਼ਾਨਦਾਰ ਬੱਲੇਬਾਜ਼ੀ ਕਰ ਰਹੇ ਹਾਰਦਿਕ ਪੰਡਯਾ ਰਨਆਊਟ ਹੋ ਗਏ। ਜਡੇਜਾ ਦੀ ਟੀਮ 'ਚ ਸ਼ਾਨਦਾਰ ਵਾਪਸੀ ਦੋ ਵਾਰ ਟੀਮ ਦੀ ਹਾਰ ਦੇ ਵਿਲਨ ਬਣੇ ਜਡੇਜਾ ਨੂੰ ਵਾਪਸੀ ਲਈ ਕਾਫੀ ਮਿਹਨਤ ਕਰਨੀ ਪਈ, ਪਰ 2019 ਦੇ ਵਰਲਡ ਕੱਪ ਸੈਮੀਫਾਈਨਲ 'ਚ ਖੇਡੀ ਗਈ ਉਨ੍ਹਾਂ ਦੀ ਜੂਝਾਰੂ ਪਾਰੀ ਨੇ ਉਨ੍ਹਾਂ ਨੂੰ ਇਕ ਵਾਰ ਫਿਰ ਦੇਸ਼ ਦਾ ਹੀਰੋ ਬਣਾ ਦਿੱਤਾ ਅਤੇ ਉਸ ਤੋਂ ਬਾਅਦ ਉਹ ਟੀਮ ਇੰਡੀਆ ਦਾ ਅਹਿਮ ਹਿੱਸਾ ਬਣ ਗਏ। ਜਡੇਜਾ ਦੇ ਸ਼ਾਨਦਾਰ ਰਿਕਾਰਡ ਆਈ. ਪੀ. ਐੱਲ. 'ਚ ਧੋਨੀ ਦੀ ਅਗਵਾਈ 'ਚ ਚੇਨਈ ਸੁਪਰਕਿੰਗਜ਼ ਵੱਲੋਂ ਖੇਡਣ ਵਾਲੇ ਜਡੇਜਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਹ ਅਜੇ ਤਕ ਕੌਮਾਂਤਰੀ ਕ੍ਰਿਕਟ 'ਚ ਆਪਣੀ ਬੱਲੇਬਾਜ਼ੀ ਨਾਲ 4000 ਤੋਂ ਵਧ ਦੌੜਾਂ ਬਣਾ ਚੁੱਕੇ ਹਨ ਅਤੇ ਗੇਂਦਬਾਜ਼ੀ 'ਚ ਵੀ 400 ਤੋਂ ਜ਼ਿਆਦਾ ਵਿਕਟਾਂ ਲੈ ਚੁੱਕੇ ਹਨ।
ਵਿਡਿੰਜ਼ ਖਿਲਾਫ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲਾ ਇਹ ਗੇਂਦਬਾਜ਼ ਟੀਮ ਤੋਂ ਬਾਹਰ
Stories You May Like
ਆਸਟ੍ਰੇਲੀਆ ਕਰ ਰਿਹੈ ਸਭ ਤੋਂ ਵੱਡਾ ਫੌਜੀ ਅਭਿਆਸ, ਭਾਰਤ ਸਮੇਤ 19 ਦੇਸ਼ ਸ਼ਾਮਲ
ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ...
ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ...
ਸ਼੍ਰੋਮਣੀ ਅਕਾਲੀ ਦਲ ’ਚ ਵੱਡੀ ਬਗਾਵਤ! 90 ਫ਼ੀਸਦੀ ਆਗੂਆਂ ਨੇ ਦਿੱਤਾ ਅਸਤੀਫ਼ਾ
ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ...
ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ
ਗਾਜ਼ਾ 'ਚ ਜੰਗ ਦਾ ਕਹਿਰ, ਹੁਣ ਤੱਕ 58,000 ਤੋਂ ਵੱਧ ਫਲਸਤੀਨੀਆਂ ਦੀ ਮੌਤ
ਚੜ੍ਹਦੀ ਜਵਾਨੀ ਪੁੱਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜਦ ਕੰਮ ਤੋਂ ਪਰਤੇ ਮਾਪੇ ਤਾਂ...
ਯੂਰਪੀਅਨ ਯੂਨੀਅਨ, ਮੈਕਸੀਕੋ ਨੇ ਟਰੰਪ ਦੇ ਟੈਰਿਫ ਫੈਸਲੇ ਦੀ ਕੀਤੀ ਆਲੋਚਨਾ
ਪਾਕਿਸਤਾਨ 'ਚ ਇਮਰਾਨ ਖਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ
ਗਾਜ਼ਾ 'ਚ ਇਜ਼ਰਾਈਲੀ ਹਮਲੇ, 110 ਫਲਸਤੀਨੀਆਂ ਦੀ ਮੌਤ
ਵੱਡੀ ਖ਼ਬਰ : ਮਹੀਨੇ 'ਚ ਪੰਜਵੀਂ ਵਾਰ ਪੁਲਸ ਸਟੇਸ਼ਨ 'ਤੇ ਡਰੋਨ ਹਮਲਾ
ਪੰਜ ਅਮਰੀਕੀ ਰਾਜਾਂ 'ਚ ਪ੍ਰਵਾਸੀ ਨਜ਼ਰਬੰਦੀ ਕੇਂਦਰ ਹੋਣਗੇ ਸਥਾਪਤ!
ਆਸਟ੍ਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼ ਪਹੁੰਚੇ ਚੀਨ, ਵਪਾਰਕ ਸਬੰਧ ਹੋਣਗੇ ਮਜ਼ਬੂਤ
Oyo 'ਚ ਪ੍ਰੇਮੀ ਨਾਲ ਫੜੀ ਗਈ ਪਤਨੀ! ਪਤੀ ਨੂੰ ਦੇਖ ਅੱਧੇ ਕੱਪੜਿਆਂ 'ਚ ਹੀ ਛੱਤ ਤੋਂ...
ਲੱਖਾਂ ਰੁਪਏ 'ਚ ਵਿਕਿਆ 10 ਮਹੀਨੇ ਪੁਰਾਣਾ ਪਨੀਰ, ਬਣਿਆ ਵਰਲਡ ਰਿਕਾਰਡ
ਸ਼੍ਰੀਲੰਕਾਈ ਜਲ ਸੈਨਾ ਨੇ 7 ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
Subscribe Now!