ਸਪੋਰਟਸ ਡੈਸਕ- ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦੇ ਜੱਦੀ ਘਰ 'ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੁਲਸ ਨੇ ਜਾਂਚ ਦੌਰਾਨ ਇਸ ਘਟਨਾ ਦੇ ਪਿੱਛੇ ਸੰਪਤੀ ਵਿਵਾਦ ਹੋਣ ਦੀ ਸੰਭਾਵਨਾ ਜਤਾਈ ਹੈ।
ਇਹ ਘਟਨਾ ਖੈਬਰ ਪਖਤੂਨਖਵਾ ਦੇ ਲੋਅਰ ਦੀਰ ਜ਼ਿਲ੍ਹੇ ਵਿੱਚ ਸਥਿਤ ਨਸੀਮ ਦੇ ਘਰ ਦੇ ਗੇਟ 'ਤੇ ਵਾਪਰੀ। ਲੋਅਰ ਦੀਰ ਦੇ ਜ਼ਿਲ੍ਹਾ ਪੁਲਸ ਅਧਿਕਾਰੀ (ਡੀ.ਪੀ.ਓ.) ਤੈਮੂਰ ਖਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਜਾਇਦਾਦ ਵਿਵਾਦ ਜਾਂ ਆਪਸੀ ਦੁਸ਼ਮਣੀ ਦੇ ਸੰਕੇਤ ਮਿਲੇ ਹਨ।
ਡੀ.ਪੀ.ਓ. ਨੇ ਨਸੀਮ ਦੇ ਪਿਤਾ ਅਤੇ ਹੋਰ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਘਟਨਾ ਦੀ ਜਾਂਚ ਲਈ ਇੱਕ ਟੀਮ ਗਠਿਤ ਕੀਤੀ ਗਈ ਹੈ, ਅਤੇ ਕ੍ਰਿਕਟਰ ਦੇ ਘਰ 'ਤੇ ਵਾਧੂ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਹੈ। ਹਾਲਾਂਕਿ, ਇਸ ਘਟਨਾ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਇਸ ਕਾਰਨ, ਤੇਜ਼ ਗੇਂਦਬਾਜ਼ ਨਸੀਮ ਸ਼ਾਹ ਨੇ ਸ਼੍ਰੀਲੰਕਾ ਖਿਲਾਫ ਪਹਿਲੇ ਵਨਡੇ ਲਈ ਟੀਮ ਨਾਲ ਰਹਿਣ ਦਾ ਫੈਸਲਾ ਕੀਤਾ।
ਬਿਨਾ ਹਿਜਾਬ ਪਹਿਨੇ ਨਜ਼ਰ ਆਈ ਰਾਸ਼ਿਦ ਖਾਨ ਦੀ ਖੂਬਸੂਰਤ ਪਤਨੀ, ਪਲਾਂ 'ਚ ਵਾਇਰਲ ਹੋਈਆਂ ਤਸਵੀਰਾਂ
NEXT STORY