ਨਵੀਂ ਦਿੱਲੀ : ਕਿਸਾਨਾਂ ਦੇ ਅੰਦੋਲਨ ਵੱਲ ਧਿਆਨ ਆਕਰਸ਼ਿਤ ਕਰਨ ਵਾਲੀ ਪੌਪ ਸਟਾਰ ਸਿੰਗਰ ਰਿਹਾਨਾ ਇਸ ਸਮੇਂ ਭਾਰਤ ਵਿਚ ਕਾਫ਼ੀ ਚਰਚਾ ਬਟੌਰ ਰਹੀ ਹੈ। ਕੋਈ ਉਨ੍ਹਾਂ ਦਾ ਸਮਰਥਨ ਕਰ ਰਿਹਾ ਹੈ ਕੋਈ ਉਨ੍ਹਾਂ ਦੇ ਵਿਰੋਧ ਵਿਚ ਖੜ੍ਹਾ ਹੋ ਗਿਆ ਹੈ। ਇਸ ਦੌਰਾਨ ਰਿਹਾਨਾ ਦੀ ਇਕ ਪੁਰਾਣੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਉਹ ਵੈਸਟਇੰਡੀਜ਼ ਦੇ ਧਾਕੜ ਬੱਲੇਬਾਜ਼ ਕ੍ਰਿਸ ਗੇਲ ਨਾਲ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ : ਰਿਹਾਨਾ ਦੇ ਸਮਰਥਨ ’ਚ ਆਏ ਕ੍ਰਿਕਟਰ ਇਰਫਾਨ ਪਠਾਨ, ਯਾਦ ਦਿਵਾਇਆ ਇਹ ਕਿੱਸਾ
ਪੌਪ ਸਟਾਰ ਰਿਹਾਨਾ ਅਤੇ ਕ੍ਰਿਸ ਗੇਲ ਦੀ ਇਹ ਵੀਡੀਓ ਇੰਗਲੈਂਡ ਵਿਚ ਖੇਡੇ ਗਏ ਵਰਲਡ ਕੱਪ ਦੌਰਾਨ ਦੀ ਹੈ। ਰਿਹਾਨਾ ਵੈਸਟਇੰਡੀਜ਼ ਕ੍ਰਿਕਟ ਟੀਮ ਨੂੰ ਸਪੋਰਟ ਕਰਨ ਸਟੇਡੀਅਮ ਵਿਚ ਪਹੁੰਚੀ ਸੀ। ਮੈਚ ਦੇ ਬਾਅਦ ਉਨ੍ਹਾਂ ਨੇ ਕ੍ਰਿਸ ਗੇਲ ਤੋਂ ਆਟੋਗ੍ਰਾਫ ਵੀ ਲਿਆ। ਇਸ ਦੌਰਾਨ ਡੈ੍ਰਸਿੰਗ ਰੂਮ ਵਿਚ ਵੈਸਟਇੰਡੀਜ਼ ਕ੍ਰਿਕਟ ਟੀਮ ਦੇ ਹੋਰ ਖਿਡਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਰੋਹਿਤ ਸ਼ਰਮਾ ’ਤੇ ਕੀਤੇ ਗਏ ਟਵੀਟ ਨੂੰ ਡਿਲੀਟ ਕਰਨ ’ਤੇ ਭੜਕੀ ਕੰਗਨਾ, ਟਵਿਟਰ ਨੂੰ ਕਿਹਾ 'ਚੀਨ ਦੀ ਕਠਪੁਤਲੀ'
ਟਵਿੱਟਰ ’ਤੇ 10 ਕਰੋੜ ਫਾਲੋਅਰਸ ਨਾਲ ਦੁਨੀਆ ਵਿਚ ਚੌਥੀ ਸਭ ਤੋਂ ਜ਼ਿਆਦਾ ਫਾਲੋ ਕੀਤੀ ਜਾਣ ਵਾਲੀ ਹਸਤੀ ਰਿਹਾਨਾ ਨੇ ਮੰਗਲਵਾਰ ਨੂੰ ਟਵਿੱਟਰ ’ਤੇ ਕਿਸਾਨ ਅੰਦੋਲਨ ਨਾਲ ਸਬੰਧਤ ਇਕ ਖ਼ਬਰ ਸਾਂਝੀ ਕਰਦੇ ਹੋਏ ਲਿਖਿਆ ਸੀ, ‘ਅਸੀਂ ਇਸ ਬਾਰੇ ਵਿਚ ਗੱਲ ਕਿਉਂ ਨਹੀਂ ਕਰ ਰਹੇ?’ ਰਿਹਾਨਾ ਦੇ ਟਵੀਟ ਦੇ ਬਾਅਦ ਸਵੀਡਨ ਦੀ ਵਾਤਾਵਰਨ ਵਰਕਰ ਗੇ੍ਰੇਟਾ ਥਨਬਰਗ, ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਅਤੇ ਪੇਸ਼ੇ ਤੋਂ ਵਕੀਲ ਮੀਨਾ ਹੈਰਿਸ, ਅਦਾਕਾਰਾ ਅਮਾਂਡਾ ਸੇਰਨੀ, ਗਾਇਕ ਜੇ ਸਿਏਨ, ਡਾਕਟਰ ਜਿਊਸ ਅਤੇ ਸਾਬਕਾ ਪੌਰਨ ਸਟਾਰ ਮਿਆ ਖ਼ਲੀਫਾ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਸਮਰਥਨ ਵਿਚ ਆਵਾਜ਼ ਚੁੱਕੀ ਸੀ।
ਇਹ ਵੀ ਪੜ੍ਹੋ: ਗੌਹਰ ਖਾਨ ਨੇ ਵੀ ਕਿਸਾਨਾਂ ਦੇ ਹੱਕ ’ਚ ਬੁਲੰਦ ਕੀਤੀ ਆਵਾਜ਼, ਰਿਹਾਨਾ ਅਤੇ ਗ੍ਰੇਟਾ ਦੇ ਵਿਰੋਧੀਆਂ ’ਤੇ ਲਾਏ ਤਵੇ
ਭਾਰਤ ਨੇ ਇਸ ਟਵੀਟ ’ਤੇ ਬੁੱਧਵਾਰ ਨੂੰ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ, ਜਿਸ ਦਾ ਬਾਲੀਵੁੱਡ ਅਤੇ ਕ੍ਰਿਕਟ ਜਗਤ ਦੀਆਂ ਹਸਤੀਆਂ ਦੇ ਨਾਲ-ਨਾਲ ਸਿਖ਼ਰ ਮੰਤਰੀਆਂ ਨੇ ਵੀ ਸਮਰਥਨ ਕੀਤਾ ਸੀ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ’ਤੇ ਸਲਮਾਨ ਖਾਨ ਨੇ ਤੋੜੀ ਚੁੱਪੀ, ਕਿਹਾ- ਜੋ ਸਹੀ ਹੈ ਉਹੀ ਹੋਣਾ ਚਾਹੀਦਾ ਹੈ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਇੰਗਲੈਂਡ ਖ਼ਿਲਾਫ਼ ਪਹਿਲੇ ਟੈਸਟ ਮੈਚ ’ਚ ਜਸਪ੍ਰੀਤ ਬੁਮਰਾਹ ਨੇ ਆਪਣੇ ਨਾਮ ਕੀਤਾ ਅਨੋਖਾ ਰਿਕਾਰਡ
NEXT STORY