ਸਪੋਰਟਸ ਡੈਸਕ- ਚੈਂਪੀਅਨਜ਼ ਟਰਾਫੀ 2025 ਦਾ ਆਗਾਜ਼ 19 ਫਰਵਰੀ ਤੋਂ ਹੋ ਰਿਹਾ ਹੈ। ਇਹ ਟੂਰਨਾਮੈਂਟ, ਜਿਸਨੂੰ 'ਮਿੰਨੀ ਵਰਲਡ ਕੱਪ' ਕਿਹਾ ਜਾਂਦਾ ਹੈ, ਪਾਕਿਸਤਾਨ ਦੀ ਮੇਜ਼ਬਾਨੀ ਹੇਠ ਖੇਡਿਆ ਜਾਣਾ ਹੈ। ਜਦੋਂ ਕਿ ਭਾਰਤੀ ਟੀਮ ਦੇ ਸਾਰੇ ਮੈਚ ਦੁਬਈ ਦੇ ਮੈਦਾਨ 'ਤੇ ਖੇਡੇ ਜਾਣਗੇ। ਭਾਰਤੀ ਪ੍ਰਸ਼ੰਸਕ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਐਲਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤੇ ਛੇਤੀ ਇਸ ਦਾ ਐਲਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਖੇਡੇਗਾ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਬਾਹਰ
ਦੱਸ ਦੇਈਏ ਕਿ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਚੈਂਪੀਅਨਜ਼ ਟਰਾਫੀ ਵਿੱਚ ਖੇਡਦੇ ਨਜ਼ਰ ਨਹੀਂ ਆ ਸਕਦੇ। ਪੰਤ ਦੀ ਜਗ੍ਹਾ ਇੰਗਲੈਂਡ ਖਿਲਾਫ ਖੇਡਣ ਵਾਲੇ ਇਸ ਖਿਡਾਰੀ ਨੂੰ ਮੌਕਾ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਧਾਕੜ ਖਿਡਾਰੀ ਦੀ 8 ਸਾਲ ਬਾਅਦ ਹੋਵੇਗੀ ਭਾਰਤੀ ਟੀਮ 'ਚ ਵਾਪਸੀ! 664 ਦੀ ਸ਼ਾਨਦਾਰ ਔਸਤ
ਰਿਸ਼ਭ ਪੰਤ ਚੈਂਪੀਅਨਜ਼ ਟਰਾਫੀ 2025 ਤੋਂ ਬਾਹਰ!
ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਟੀਮ ਵਿੱਚ ਮੌਕਾ ਨਹੀਂ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਉਸਨੂੰ ਚੈਂਪੀਅਨਜ਼ ਟਰਾਫੀ 2025 ਤੋਂ ਵੀ ਬਾਹਰ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਤ ਦਾ ਵਨਡੇ ਫਾਰਮੈਟ ਵਿੱਚ ਪ੍ਰਦਰਸ਼ਨ ਕੁਝ ਖਾਸ ਨਹੀਂ ਰਿਹਾ ਹੈ। ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਵਿੱਚ ਮੌਕਾ ਨਹੀਂ ਦਿੱਤਾ ਜਾਵੇਗਾ। ਹੁਣ ਤੱਕ, ਉਨ੍ਹਾਂ ਨੇ 31 ਵਨਡੇ ਮੈਚਾਂ ਦੀਆਂ 27 ਪਾਰੀਆਂ ਵਿੱਚ 33 ਦੀ ਔਸਤ ਨਾਲ 871 ਦੌੜਾਂ ਬਣਾਈਆਂ ਹਨ। ਇਸ ਸਮੇਂ ਦੌਰਾਨ, ਉਸਦੇ ਨਾਮ 1 ਸੈਂਕੜਾ ਅਤੇ 5 ਅਰਧ ਸੈਂਕੜੇ ਹਨ।
ਇਹ ਵੀ ਪੜ੍ਹੋ : 'ਯੋਗਰਾਜ ਸਿੰਘ ਹੈ ਕੌਣ...?' ਗੋਲ਼ੀ ਵਾਲੇ ਦਾਅਵੇ ਮਗਰੋਂ ਕਪਿਲ ਦੇਵ ਦਾ ਪਹਿਲਾ ਬਿਆਨ
ਇਹ ਖਿਡਾਰੀ ਕਰ ਸਕਦੈ ਰਿਪਲੇਸ
ਭਾਰਤ ਅਤੇ ਇੰਗਲੈਂਡ ਵਿਚਾਲੇ 22 ਜਨਵਰੀ ਤੋਂ 5 ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾਣੀ ਹੈ। ਜਿਸ ਲਈ ਧਰੁਵ ਜੁਰੇਲ ਨੂੰ ਰਿਸ਼ਭ ਪੰਤ ਦੀ ਜਗ੍ਹਾ ਟੀਮ ਵਿੱਚ ਮੌਕਾ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ, ਇਹ ਮੰਨਿਆ ਜਾ ਰਿਹਾ ਹੈ ਕਿ ਜੇਕਰ ਜੁਰੇਲ ਇੰਗਲੈਂਡ ਵਿਰੁੱਧ ਵਧੀਆ ਪ੍ਰਦਰਸ਼ਨ ਕਰਦਾ ਹੈ, ਤਾਂ ਉਹ ਚੈਂਪੀਅਨਜ਼ ਟਰਾਫੀ ਵਿੱਚ ਪੰਤ ਦੀ ਜਗ੍ਹਾ ਲੈ ਸਕਦਾ ਹੈ। ਜੁਰੇਲ ਨੇ ਇੰਗਲੈਂਡ ਵਿਰੁੱਧ ਆਪਣਾ ਡੈਬਿਊ ਕੀਤਾ ਅਤੇ ਰਾਂਚੀ ਟੈਸਟ ਮੈਚ ਜਿੱਤਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਉਸਨੂੰ ਭਵਿੱਖ ਦੇ ਵਿਕਲਪ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਕਾਰਨ ਉਸਨੂੰ ਟੀਮ ਵਿੱਚ ਮੌਕਾ ਦਿੱਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਧੋਨੀ ਨਹੀਂ ਸਗੋਂ ਇਸ ਖਿਡਾਰੀ ਨੇ ਖ਼ਤਮ ਕੀਤਾ ਯੁਵਰਾਜ ਸਿੰਘ ਦਾ ਕਰੀਅਰ! ਹੋ ਗਿਆ ਵੱਡਾ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀ ਮਹਿਲਾ ਟੀਮ ਨੇ ਆਇਰਲੈਂਡ ਨੂੰ 304 ਦੌੜਾਂ ਨਾਲ ਹਰਾ ਕੇ ਲੜੀ 3-0 ਨਾਲ ਜਿੱਤੀ
NEXT STORY