ਨਵੀਂ ਦਿੱਲੀ– ਭਾਰਤ ਦੇ ਸਟਾਰ ਵਿਕਟਕੀਪਰ ਰਿਸ਼ਭ ਪੰਤ ਨੇ ਕੋਰੋਨਾ ਦੇ ਟੀਕੇ ਦੀ ਪਹਿਲੀ ਡੋਜ਼ ਵੀਰਵਾਰ ਨੂੰ ਲਗਵਾ ਲਈ। ਭਾਰਤ ਦੇ ਇਸ 23 ਸਾਲਾ ਕ੍ਰਿਕਟਰ ਨੇ ਟੀਕਾ ਲਗਾਉਂਦੇ ਹੋਏ ਆਪਣੀ ਤਸਵੀਰ ਟਵੀਟ ਕੀਤੀ ਹੈ। ਉਹ ਨਿਊਜ਼ੀਲੈਂਡ ਵਿਰੁੱਧ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਤੇ ਉਸ ਤੋਂ ਬਾਅਦ ਇੰਗਲੈਂਡ ਵਿਰੁੱਧ 5 ਟੈਸਟ ਮੈਚਾਂ ਦੀ ਸੀਰੀਜ਼ ਲਈ ਭਾਰਤੀ ਟੀਮ 'ਚ ਹੈ।
ਇਹ ਖ਼ਬਰ ਪੜ੍ਹੋ- ਟੈਸਟ ਰੈਂਕਿੰਗ ’ਚ ਭਾਰਤ 5ਵੇਂ ਸਾਲ ਚੋਟੀ ’ਤੇ, AUS ਪਹੁੰਚਿਆ ਇਸ ਸਥਾਨ 'ਤੇ
ਉਸ ਨੇ ਟਵੀਟ ਕੀਤਾ, ‘‘ਟੀਕੇ ਦੀ ਪਹਿਲੀ ਡੋਜ਼ ਲੱਗ ਗਈ। ਜੇਕਰ ਤੁਸੀਂ ਟੀਕਾ ਲਗਵਾਉਣ ਦੇ ਯੋਗ ਹੋ ਤਾਂ ਦੇਰ ਨਾ ਕਰੋ। ਜਿੰਨੀ ਜਲਦੀ ਅਸੀਂ ਟੀਕਾ ਲਗਵਾਂਵਾਗੇ, ਵਾਇਰਸ ਨੂੰ ਹਰਾ ਸਕਾਂਗੇ।’’ ਇਸ ਤੋਂ ਪਹਿਲਾਂ ਕਪਤਾਨ ਵਿਰਾਟ ਕੋਹਲੀ, ਅਜਿੰਕਯ ਰਹਾਨੇ, ਚੇਤੇਸ਼ਵਰ ਪੁਜਾਰਾ, ਉਮੇਸ਼ ਯਾਦਵ, ਇਸ਼ਾਂਤ ਸ਼ਰਮਾ ਤੇ ਜਸਪ੍ਰੀਤ ਬੁਮਰਾਹ ਨੇ ਵੀ ਵੱਖ-ਵੱਖ ਕੇਂਦਰਾਂ ’ਤੇ ਟੀਕੇ ਦੀ ਪਹਿਲੀ ਡੋਜ਼ ਲੈ ਲਈ ਹੈ। ਮੁੱਖ ਕੋਚ ਰਵੀ ਸ਼ਾਸਤਰੀ ਨੇ ਸਭ ਤੋਂ ਪਹਿਲਾਂ ਮਾਰਚ ਵਿਚ ਹੀ ਟੀਕਾ ਲਗਵਾ ਲਿਆ ਸੀ। ਸਰਕਾਰ ਨੇ 1 ਮਈ ਤੋਂ 18 ਸਾਲ ਤੋਂ ਉਪਰ ਦੀ ਉਮਰ ਦੇ ਸਾਰੇ ਨਾਗਰਿਕਾਂ ਲਈ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਟੈਸਟ ਰੈਂਕਿੰਗ ’ਚ ਭਾਰਤ 5ਵੇਂ ਸਾਲ ਚੋਟੀ ’ਤੇ, AUS ਪਹੁੰਚਿਆ ਇਸ ਸਥਾਨ 'ਤੇ
NEXT STORY