ਸਪੋਰਟਸ ਡੈਸਕ- ਭਾਰਤ ਦੇ ਸਟਾਰ ਕ੍ਰਿਕਟਰ ਰਿਸ਼ਭ ਪੰਤ ਉਸ ਸਮੇਂ ਵਾਲ-ਵਾਲ ਬਚ ਗਏ, ਜਦੋਂ ਸ਼ੁੱਕਰਵਾਰ ਤੜਕੇ ਦਿੱਲੀ-ਦੇਹਰਾਦੂਨ ਹਾਈਵੇਅ 'ਤੇ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਉਨ੍ਹਾਂ ਦੀ ਲਗਜ਼ਰੀ ਕਾਰ ਨੂੰ ਅੱਗ ਲੱਗ ਗਈ। ਹਰਿਦੁਆਰ ਦੇ ਐੱਸ.ਐੱਸ.ਪੀ. ਅਜੈ ਸਿੰਘ ਨੇ ਦੱਸਿਆ ਕਿ 25 ਸਾਲਾ ਪੰਤ ਦੇ ਸਿਰ, ਪਿੱਠ ਅਤੇ ਲੱਤਾਂ 'ਤੇ ਸੱਟਾਂ ਲੱਗੀਆਂ ਹਨ ਪਰ ਉਨ੍ਹਾਂ ਦੀ ਹਾਲਤ ਸਥਿਰ ਹੈ। ਉਥੇ ਹੀ ਇਸ ਹਾਦਸੇ ਮਗਰੋਂ ਹੁਣ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਸ਼ਿਖਰ ਧਵਨ ਅਤੇ ਪੰਤ ਗੱਲਬਾਤ ਕਰਦੇ ਦਿਖਾਈ ਦੇ ਰਹੇ ਹਨ। ਇਸ ਵੀਡੀਓ ਵਿਚ ਪੰਤ ਧਵਨ ਨੂੰ ਕਹਿੰਦੇ ਹਨ ਕਿ ਇਕ ਸਲਾਹ ਜਿਹੜੀ ਤੁਸੀਂ ਮੈਨੂੰ ਦੇਣੀ ਚਾਹੁੰਦੇ ਹੋ? ਇਸ 'ਤੇ ਧਵਨ ਜਵਾਬ ਦਿੰਦੇ ਹੋਏ ਕਹਿੰਦੇ ਹਨ ਬਿਲਕੁਲ, ਗੱਡੀ ਥੋੜ੍ਹੀ ਹੌਲੀ ਚਲਾਇਆ ਕਰ।
ਇਹ ਵੀ ਪੜ੍ਹੋ: ਹਰਿਆਣਾ ਰੋਡਵੇਜ਼ ਨੇ ਕ੍ਰਿਕਟਰ ਰਿਸ਼ਭ ਪੰਤ ਨੂੰ ਬਚਾਉਣ ਵਾਲੇ ਡਰਾਈਵਰ ਤੇ ਕੰਡਕਟਰ ਨੂੰ ਕੀਤਾ ਸਨਮਾਨਿਤ
ਹਰਿਦੁਆਰ ਪੁਲਸ ਦੇ ਸੀਨੀਅਰ ਸੁਪਰਡੈਂਟ ਅਜੈ ਸਿੰਘ ਨੇ ਦੱਸਿਆ ਕਿ ਪੰਤ ਨੂੰ ਨੀਂਦ ਦੀ ਝਪਕੀ ਆ ਗਈ ਸੀ ਅਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਉਨ੍ਹਾਂ ਦੀ ਮਰਸੀਡੀਜ਼ ਬੈਂਜ਼ ਕਾਰ ਨੂੰ ਅੱਗ ਲੱਗ ਗਈ ਸੀ। ਉੱਥੋਂ ਲੰਘ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਦੇ ਡਰਾਈਵਰ ਅਤੇ ਬਾਕੀ ਸਟਾਫ਼ ਨੇ ਉਨ੍ਹਾਂ ਨੂੰ ਸੜੀ ਹੋਈ ਕਾਰ ਵਿੱਚੋਂ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਐਮਰਜੈਂਸੀ ਯੂਨਿਟ ਵਿੱਚ ਪੰਤ ਦਾ ਇਲਾਜ ਕਰਨ ਵਾਲੇ ਡਾਕਟਰ ਸੁਸ਼ੀਲ ਨਾਗਰ ਨੇ ਕਿਹਾ ਕਿ ਪੰਤ ਦੇ ਸਿਰ ਅਤੇ ਗੋਡੇ 'ਤੇ ਸੱਟ ਲੱਗੀ ਹੈ ਅਤੇ ਉਸ ਦੀ ਹੋਰ ਜਾਂਚ ਕਰਨ ਦੀ ਲੋੜ ਹੈ। ਇਹ ਹਾਦਸਾ ਉੱਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ 'ਚ ਸਵੇਰੇ ਕਰੀਬ 5.30 ਵਜੇ ਵਾਪਰਿਆ।
ਇਹ ਵੀ ਪੜ੍ਹੋ: ਰਿਸ਼ਭ ਪੰਤ ਨੂੰ ਲੈ ਕੇ ਡਾਕਟਰ ਨੇ ਜਾਰੀ ਕੀਤਾ ਮੈਡੀਕਲ ਬੁਲੇਟਿਨ, ਜਾਣੋ ਤਾਜ਼ਾ ਸਥਿਤੀ
ਹਰਿਆਣਾ ਰੋਡਵੇਜ਼ ਨੇ ਕ੍ਰਿਕਟਰ ਰਿਸ਼ਭ ਪੰਤ ਨੂੰ ਬਚਾਉਣ ਵਾਲੇ ਡਰਾਈਵਰ ਤੇ ਕੰਡਕਟਰ ਨੂੰ ਕੀਤਾ ਸਨਮਾਨਿਤ
NEXT STORY