ਸਪੋਰਟਸ ਡੈਸਕ— ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ 24 ਜਨਵਰੀ ਤੋਂ ਖੇਡਿਆ ਜਾਣਾ ਹੈ। ਟੀਮ ਇੰਡੀਆ ਦੇ ਖਿਡਾਰੀ ਨਿਊਜ਼ੀਲੈਂਡ ਲਈ ਰਵਾਨਾ ਹੋ ਗਏ ਹਨ ਜਿਸ ਦੀ ਜਾਣਕਾਰੀ ਟੀਮ ਦੇ ਸੀਨੀਅਰ ਖਿਡਾਰੀ ਹਿੱਟਮੈਨ ਭਾਵ ਰੋਹਿਤ ਸ਼ਰਮਾ ਨੇ ਦਿੱਤੀ। ਦਰਅਸਲ ਰੋਹਿਤ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨਲ 'ਚ ਲਿਖਿਆ, ਨਿਊਜ਼ੀਲੈਂਡ ਦੌਰੇ ਲਈ ਰਵਾਨਾ ਹੋ ਰਹੇ ਹਾਂ।
ਜ਼ਿਕਰਯੋਗ ਹੈ ਕਿ ਇਸ ਤਸਵੀਰ 'ਚ ਰੋਹਿਤ ਦੇ ਨਾਲ ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਮੁਹੰਮਦ ਸ਼ੰਮੀ, ਰਿਸ਼ਭ ਪੰਤ ਨਜ਼ਰ ਆ ਰਹੇ ਹਨ। ਰੋਹਿਤ ਤੋਂ ਇਲਾਵਾ ਵੀ ਕਈ ਖਿਡਾਰੀਆਂ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਸਵੀਰਾਂ ਪੋਸਟ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਟੀਮ ਇੰਡੀਆ ਨੇ ਟੀ-20 ਸੀਰੀਜ਼ ਦੇ ਬਾਅਦ 3 ਵਨ-ਡੇ ਮੈਚ ਅਤੇ ਦੋ ਟੈਸਟ ਮੈਚ ਖੇਡਣੇ ਹਨ। ਮੁਹੰਮਦ ਸ਼ੰਮੀ ਦੀ ਅਗਵਾਈ 'ਚ ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਬਾਅਦ ਰੋਹਿਤ ਸ਼ਰਮਾ ਦੇ ਸੈਂਕੜੇ ਅਤੇ ਕਪਤਾਨ ਵਿਰਾਟ ਕੋਹਲੀ ਦੀਆਂ 89 ਦੌੜਾਂ ਦੀ ਮਦਦ ਨਾਲ ਭਾਰਤ ਨੇ ਫੈਸਲਾਕੁੰਨ ਤੀਜੇ ਵਨ-ਡੇ ਕ੍ਰਿਕਟ ਮੈਚ 'ਚ ਆਸਟਰੇਲੀਆ ਨੂੰ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤ ਲਈ।
ਟੀਮ ਇੰਡੀਆ ਕ੍ਰਿਕਟ ਦੀ ‘ਪਾਵਰ ਹਾਊਸ’ ਹੈ, ਮੈਕਮਿਲਨ ਨੇ ਨਿਊਜ਼ੀਲੈਂਡ ਨੂੰ ਦਿੱਤੀ ਇਹ ਨਸੀਹਤ
NEXT STORY