ਅਲ ਥੁਮਾਮਾ (ਏਜੰਸੀ)- ਕ੍ਰਿਸਟੀਆਨੋ ਰੋਨਾਲਡੋ ਸ਼ਨੀਵਾਰ ਨੂੰ ਫੀਫਾ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਮੋਰੱਕੋ ਤੋਂ ਹਾਰਨ ਤੋਂ ਬਾਅਦ ਭਾਵੁਕ ਨਜ਼ਰ ਆਏ। ਮੋਰੱਕੋ ਨੇ ਕੁਆਰਟਰ ਫਾਈਨਲ ਵਿੱਚ ਪੁਰਤਗਾਲ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਦੇ ਆਖ਼ਰੀ ਚਾਰ ਲਈ ਕੁਆਲੀਫਾਈ ਕਰਨ ਵਾਲਾ ਪਹਿਲਾ ਅਫਰੀਕੀ ਦੇਸ਼ ਬਣ ਕੇ ਇਤਿਹਾਸ ਰਚ ਦਿੱਤਾ ਹੈ। ਟੀਮ ਦੀ ਇਸ ਹਾਰ ਨਾਲ ਕ੍ਰਿਸਟੀਆਨੋ ਰੋਨਾਲਡੋ ਦਾ ਵਿਸ਼ਵ ਕੱਪ ਜਿੱਤਣ ਦਾ ਸੁਫ਼ਨਾ ਵੀ ਚਕਨਾਚੂਰ ਹੋ ਗਿਆ ਹੈ। ਮੋਰੱਕੋ ਦਾ ਸਾਹਮਣਾ ਹੁਣ ਸੈਮੀਫਾਈਨਲ 'ਚ 15 ਦਸੰਬਰ ਨੂੰ ਸਾਬਕਾ ਚੈਂਪੀਅਨ ਇੰਗਲੈਂਡ ਅਤੇ ਮੌਜੂਦਾ ਚੈਂਪੀਅਨ ਫਰਾਂਸ ਵਿਚਾਲੇ ਹੋਣ ਵਾਲੇ ਕੁਆਰਟਰ ਫਾਈਨਲ ਮੈਚ ਦੇ ਜੇਤੂ ਨਾਲ ਹੋਵੇਗਾ।
ਵਿਸ਼ਵ ਕੱਪ ਖ਼ਿਤਾਬ ਤੋਂ ਖੁੰਝ ਜਾਣ ਦੀ ਨਿਰਾਸ਼ਾ ਉਦੋਂ ਜ਼ਾਹਰ ਹੋ ਗਈ ਜਦੋਂ ਮੈਚ ਹਾਰਨ ਤੋਂ ਬਾਅਦ ਰੋਨਾਲਡੋ ਦੀਆਂ ਅੱਖਾਂ 'ਚ ਹੰਝੂ ਆ ਗਏ ਅਤੇ ਉਹ ਹੰਝੂ ਪੂੰਝਦੇ ਹੋਏ ਮੈਦਾਨ ਤੋਂ ਬਾਹਰ ਚਲੇ ਗਏ। ਰੋਨਾਲਡੋ ਸ਼ਾਇਦ ਚੰਗੀ ਤਰ੍ਹਾਂ ਜਾਣਦੇ ਸੀ ਕਿ ਹੁਣ ਉਨ੍ਹਾਂ ਦਾ ਵਿਸ਼ਵ ਕੱਪ ਜਿੱਤਣ ਦਾ ਸੁਫ਼ਨਾ ਪੂਰਾ ਨਹੀਂ ਹੋ ਸਕਦਾ। ਇਹ ਉਨ੍ਹਾਂ ਦੇ ਕਰੀਅਰ ਦਾ ਆਖ਼ਰੀ ਵਿਸ਼ਵ ਕੱਪ ਹੋ ਸਕਦਾ ਹੈ। ਰੋਨਾਲਡੋ ਦੀ ਇਮੋਸ਼ਨਲ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਮੋਰੱਕੋ ਨੂੰ ਦੂਜੇ ਹਾਫ ਦੇ ਇੰਜਰੀ ਟਾਈਮ ਦੇ ਆਖ਼ਰੀ 6 ਮਿੰਟ ਤੱਕ 10 ਖਿਡਾਰੀਆਂ ਨਾਲ ਖੇਡਣ ਲਈ ਮਜ਼ਬੂਰ ਹੋਣਾ ਪਿਆ ਪਰ ਦੁਨੀਆ ਦੀ ਨੌਵੇਂ ਨੰਬਰ ਦੀ ਪੁਰਤਗਾਲ ਦੀ ਟੀਮ ਇਸ ਦਾ ਫਾਇਦਾ ਨਹੀਂ ਚੁੱਕ ਸਕੀ।
FIFA 2022 : ਇੰਗਲੈਂਡ ਨੂੰ ਹਰਾ ਕੇ ਸੈਮੀਫ਼ਾਈਨਲ 'ਚ ਪੁੱਜਾ ਫਰਾਂਸ, ਮੋਰੱਕੋ ਨਾਲ ਹੋਵੇਗਾ ਮੁਕਾਬਲਾ
NEXT STORY