ਸੈਂਚੁਰੀਅਨ— ਦੱਖਣੀ ਅਫਰੀਕਾ ਤੇ ਸ਼੍ਰੀਲੰਕਾ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਸੈਂਚੁਰੀਅਨ 'ਚ ਖੇਡਿਆ ਗਿਆ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਦੱਖਣੀ ਅਫਰੀਕਾ ਦੀ ਟੀਮ 45.1 ਓਵਰ 'ਚ 251 ਦੌੜਾਂ 'ਤੇ ਢੇਰ ਹੋ ਗਈ ਤੇ ਸ਼੍ਰੀਲੰਕਾ ਨੂੰ 252 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉੱਤਰੀ ਸ਼੍ਰੀਲੰਕਾ ਦੀ ਸ਼ੁਰੂਆਤ ਖਰਾਬ ਰਹੀ ਤੇ ਉਸਦੀ ਪੂਰੀ ਟੀਮ 32.2 ਓਵਰ 'ਚ 138 ਦੌੜਾਂ 'ਤੇ ਢੇਰ ਹੋ ਗਈ। ਦੱਖਣੀ ਅਫਰੀਕਾ ਨੇ ਇਹ ਮੈਚ 113 ਦੌੜਾਂ ਨਾਲ ਜਿੱਤ ਲਿਆ।

ਦੱਖਣੀ ਅਫਰੀਕਾ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਵਿਕਟਕੀਪਰ ਡੀ ਕੋਕ ਨੇ 94 ਦੌੜਾਂ ਬਣਾਈਆਂ, ਜਿਸ 'ਚ 17 ਚੌਕੇ ਤੇ 1 ਛੱਕਾ ਸ਼ਾਮਲ ਹੈ। ਕਪਤਾਨ ਡੂ ਪਲੇਸਿਸ ਨੇ 57 ਦੌੜਾਂ ਦਾ ਯੋਗਦਾਨ ਦਿੱਤਾ। ਸ਼੍ਰੀਲੰਕਾ ਵਲੋਂ ਗੇਂਦਬਾਜ਼ੀ ਕਰਦੇ ਹੋਏ ਥਿਸਾਰਾ ਪਰੇਰਾ ਨੇ 3 ਵਿਕਟਾਂ ਹਾਸਲ ਕੀਤੀਆਂ। ਸ਼੍ਰੀਲੰਕਾ ਟੀਮ ਵਲੋਂ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਉਸ਼ਾਦਾ ਫਿਰਨੈਂਡੋ ਰਹੇ, ਜਿਸ ਨੇ 31 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਰਬਾਡਾ ਨੇ 3 ਵਿਕਟਾਂ ਹਾਸਲ ਕੀਤੀਆਂ।
ਜ਼ਿਕਰਯੋਗ ਹੈ ਕਿ ਦੱਖਣੀ ਅਫਰੀਕਾ ਨੇ ਸ਼੍ਰੀਲੰਕਾ ਨੂੰ ਪਹਿਲੇ ਵਨ ਡੇ ਮੈਚ 'ਚ 8 ਵਿਕਟਾਂ ਨਾਲ ਹਰਾਇਆ ਸੀ ਤੇ ਹੁਣ ਦੂਜੇ ਵਨ ਡੇ 'ਚ 113 ਦੌੜਾਂ ਨਾਲ ਹਰਾ ਕੇ ਵਨ ਡੇ ਸੀਰੀਜ਼ 'ਚ 2-0 ਨਾਲ ਬੜ੍ਹਤ ਬਣਾ ਲਈ ਹੈ। ਹੁਣ ਵਨ ਡੇ ਸੀਰੀਜ਼ ਦਾ ਤੀਜਾ ਮੈਚ 10 ਮਾਰਚ ਨੂੰ ਡਰਬਨ 'ਚ ਖੇਡਿਆ ਜਾਵੇਗਾ।
ਸਿੰਧੂ ਆਲ ਇੰਗਲੈਂਡ ਚੈਂਪੀਅਨਸ਼ਿਪ 'ਚੋਂ ਬਾਹਰ
NEXT STORY