ਢਾਕਾ (ਏਜੰਸੀ)- ਬੰਗਲਾਦੇਸ਼ ਦੇ ਤੇਜ਼ ਗੇਂਦਬਾਜ਼ ਰੂਬੇਲ ਹੁਸੈਨ ਨੇ ਸੋਮਵਾਰ ਨੂੰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਸੋਸ਼ਲ ਮੀਡੀਆ 'ਤੇ ਹੁਸੈਨ ਨੇ ਕਿਹਾ ਕਿ ਉਨ੍ਹਾਂ ਨੂੰ ਨੌਜਵਾਨਾਂ ਨੂੰ ਜ਼ਿਆਦਾ ਮੌਕੇ ਦੇਣ ਦੀ ਜ਼ਰੂਰਤ ਮਹਿਸੂਸ ਹੋਈ, ਇਸ ਲਈ ਉਨ੍ਹਾਂ ਨੇ ਖੇਡ ਦੇ ਸਭ ਤੋਂ ਲੰਬੇ ਫਾਰਮੈਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ।
ਹੁਸੈਨ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਲਿਖਿਆ, 'ਅਸਲਾਮ ਅਲੈਕਮ। ਮੈਂ ਤੁਹਾਡੇ ਨਾਲ ਕੁਝ ਸਾਂਝਾ ਕਰਨਾ ਚਾਹੁੰਦਾ ਸੀ। ਮੈਂ ਅਧਿਕਾਰਤ ਤੌਰ 'ਤੇ ਬੰਗਲਾਦੇਸ਼ ਕ੍ਰਿਕਟ ਬੋਰਡ (BCB) ਨੂੰ ਪੱਤਰ ਸੌਂਪਿਆ ਹੈ ਅਤੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫ਼ੈਸਲਾ ਕੀਤਾ ਹੈ। ਕ੍ਰਿਕਟ ਦਾ ਲੰਬਾ ਫਾਰਮੈਟ ਰਾਸ਼ਟਰੀ ਟੀਮ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਂਦਾ ਹੈ। ਮੈਨੂੰ ਲੱਗਦਾ ਹੈ ਕਿ ਜੇਕਰ ਨੌਜਵਾਨ ਤੇਜ਼ ਗੇਂਦਬਾਜ਼ਾਂ ਨੂੰ ਜ਼ਿਆਦਾ ਮੌਕੇ ਮਿਲਦੇ ਹਨ ਤਾਂ ਸਾਡੀ ਟੀਮ ਹੋਰ ਮਜ਼ਬੂਤ ਹੋਵੇਗੀ। ਮੈਂ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ ਤਾਂ ਕਿ ਟੈਸਟ 'ਚ ਨੌਜਵਾਨਾਂ ਨੂੰ ਜ਼ਿਆਦਾ ਮੌਕੇ ਪ੍ਰਦਾਨ ਕੀਤੇ ਜਾ ਸਕਣ।'
ਹੁਸੈਨ ਨੇ 2009 ਵਿੱਚ ਆਪਣਾ ਟੈਸਟ ਡੈਬਿਊ ਕੀਤਾ ਸੀ ਅਤੇ 13 ਸਾਲਾਂ ਵਿੱਚ ਬੰਗਲਾਦੇਸ਼ ਲਈ 27 ਟੈਸਟ ਖੇਡੇ ਸਨ। ਉਨ੍ਹਾਂ ਨੇ ਪਿਛਲੇ ਦੋ ਸਾਲਾਂ ਵਿੱਚ ਕੋਈ ਟੈਸਟ ਮੈਚ ਨਹੀਂ ਖੇਡਿਆ, ਜਦੋਂ ਕਿ ਆਖਰੀ ਵਾਰ ਉਹ ਪਾਕਿਸਤਾਨ ਦੇ ਖਿਲਾਫ ਫਰਵਰੀ 2020 ਵਿੱਚ ਟੈਸਟ ਵਿੱਚ ਦਿਖਾਈ ਦਿੱਤੇ ਸਨ। ਹੁਸੈਨ ਨੇ ਟੈਸਟ ਕਰੀਅਰ ਵਿਚ 5 ਵਿਕਟਾਂ ਲੈ ਕੇ 166 ਦੌੜਾਂ ਦੇ ਕੇ ਸਰਵੋਤਮ ਪ੍ਰਦਰਸ਼ਨ ਕੀਤਾ ਸੀ। ਟੈਸਟ ਕ੍ਰਿਕਟ ਵਿੱਚ ਆਪਣੇ ਕਰੀਅਰ ਦੌਰਾਨ ਉਨ੍ਹਾਂ ਨੇ 36 ਵਿਕਟਾਂ ਲਈਆਂ ਅਤੇ ਸਿਰਫ਼ ਇੱਕ ਵਾਰ ਪੰਜ ਵਿਕਟਾਂ ਲੈਣ ਵਿੱਚ ਕਾਮਯਾਬ ਹੋਏ।
ਡੇਵਿਸ ਕੱਪ : ਅਮਰੀਕਾ ਨੂੰ ਹਰਾ ਕੇ ਗਰੁੱਪ 'ਚ ਸਿਖਰ 'ਤੇ ਰਿਹਾ ਨੀਦਰਲੈਂਡ
NEXT STORY