ਚਾਂਗਝੂ– ਭਾਰਤ ਦੇ ਸਾਤਵਿਕਸਾਈਰਾਜ ਰੈਂਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਚੋਟੀ ਦੀ ਡਬਲਜ਼ ਜੋੜੀ ਸ਼ਨੀਵਾਰ ਨੂੰ ਸੈਮੀਫਾਈਨਲ ਵਿਚ ਮਲੇਸ਼ੀਆ ਦੀ ਦੂਜਾ ਦਰਜਾ ਪ੍ਰਾਪਤ ਆਰੋਨ ਚਿਆ ਤੇ ਸੋਹ ਵੂਈ ਯਿਕ ਦੀ ਜੋੜੀ ਹੱਥੋਂ ਸਿੱਧੇ ਸੈੱਟਾਂ ਵਿਚ ਹਾਰ ਕੇ ਚਾਈਨਾ ਓਪਨ 1000 ਬੈਡਮਿੰਟਨ ਟੂਰਨਾਮੈਂਟ ਵਿਚੋਂ ਬਾਹਰ ਹੋ ਗਈ।
ਏਸ਼ੀਆਈ ਖੇਡਾਂ ਦੇ ਚੈਂਪੀਅਨ ਇਕ ਵਾਰ ਫਿਰ ਦੁਨੀਆ ਦੀ ਦੂਜੇ ਨੰਬਰ ਦੀ ਮਲੇਸ਼ੀਆਈ ਜੋੜੀ ਹੱਥੋਂ ਹਾਰ ਗਏ। ਸਾਤਵਿਕ ਤੇ ਚਿਰਾਗ ਨੂੰ 2022 ਦੇ ਵਿਸ਼ਵ ਚੈਂਪੀਅਨ ਤੇ ਦੋ ਵਾਰ ਦੇ ਓਲੰਪਿਕ ਕਾਂਸੀ ਤਮਗਾ ਜੇਤੂ ਆਰੋਨ ਤੇ ਸੋਹ ਹੱਥੋਂ 13-21, 17-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਆਰੋਨ ਤੇ ਸੋਹ ਨੇ ਟੋਕੀਓ ਓਲੰਪਿਕ ਦੇ ਕੁਆਰਟਰ ਫਾਈਨਲ ਵਿਚ ਵੀ ਭਾਰਤੀ ਜੋੜੀ ਨੂੰ ਹਰਾਇਆ ਸੀ।
ਭਾਰਤੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ’ਚ ਜਿੱਤਿਆ ਚਾਂਦੀ ਦਾ ਤਮਗਾ
NEXT STORY