ਸਪੋਰਟਸ ਡੈਸਕ- ਸਾਤਵਿਕਸਾਈਰਾਜ ਰੰਕੀਰੈਡੀ, ਜਿਨ੍ਹਾਂ ਨੂੰ ਇਸ ਸਮੇਂ ਦੇਸ਼ ਦੇ ਸਭ ਤੋਂ ਵਧੀਆ ਬੈਡਮਿੰਟਨ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਲਈ 20 ਫਰਵਰੀ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਸੀ। ਸਾਤਵਿਕਸਾਈਰਾਜ ਰੰਕੀਰੈਡੀ, ਜੋ ਇਸ ਸਮੇਂ ਦਿੱਲੀ ਵਿੱਚ ਹੋ ਰਹੇ 43ਵੇਂ ਪੀਐਸਪੀਬੀ ਇੰਟਰ ਯੂਨਿਟ ਬੈਡਮਿੰਟਨ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੇ ਹਨ, ਨੂੰ ਵੀ 20 ਫਰਵਰੀ ਵੀਰਵਾਰ ਨੂੰ ਖੇਲ ਰਤਨ ਪੁਰਸਕਾਰ ਪ੍ਰਾਪਤ ਕਰਨਾ ਸੀ, ਜਿਸ ਲਈ ਉਨ੍ਹਾਂ ਦਾ ਪਰਿਵਾਰ ਵੀ ਦਿੱਲੀ ਪਹੁੰਚਣ ਵਾਲਾ ਸੀ ਪਰ ਇਸ ਤੋਂ ਪਹਿਲਾਂ ਹੀ ਸਾਤਵਿਕਸਾਈਰਾਜ ਦੇ ਪਿਤਾ ਕਾਸ਼ੀ ਵਿਸ਼ਵਨਾਥਮ ਦੀ 65 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 24 ਸਾਲਾ ਸਾਤਵਿਕਸਾਈਰਾਜ ਆਪਣੇ ਪਿਤਾ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਟੂਰਨਾਮੈਂਟ ਵਿਚਾਲੇ ਹੀ ਛੱਡ ਕੇ ਘਰ ਚਲੇ ਗਏ।
ਇਹ ਵੀ ਪੜ੍ਹੋ- ਫੈਟੀ ਲਿਵਰ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਨਾ ਕਰੋ ਨਜ਼ਰਅੰਦਾਜ਼
ਸਾਤਵਿਕਸਾਈਰਾਜ ਦੇ ਪਿਤਾ ਇੱਕ ਰਿਟਾਇਰਡ ਸਰੀਰਕ ਸਿੱਖਿਆ ਅਧਿਆਪਕ ਸਨ
ਭਾਰਤੀ ਬੈਡਮਿੰਟਨ ਸਟਾਰ ਖਿਡਾਰੀ ਸਾਤਵਿਕਸਾਈਰਾਜ ਰੰਕੀਰੈੱਡੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਪਿਤਾ ਕਾਸ਼ੀ ਵਿਸ਼ਵਨਾਥਮ ਇੱਕ ਰਿਟਾਇਰਡ ਸਰੀਰਕ ਸਿੱਖਿਆ ਅਧਿਆਪਕ ਸਨ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਸਾਤਵਿਕਸਾਈਰਾਜ ਰੰਕੀਰੈੱਡੀ ਦੇ ਪਿਤਾ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਪਰਿਵਾਰ ਦੇ ਇੱਕ ਨਜ਼ਦੀਕੀ ਸੂਤਰ ਨੇ ਦਿੱਤੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦਾਈ ਅਤੇ ਮੰਦਭਾਗਾ ਹੈ ਕਿ ਸਾਤਵਿਕ ਦੇ ਪਿਤਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਸਾਤਵਿਕਸਾਈਰਾਜ ਰੰਕੀਰੈੱਡੀ ਦਾ ਘਰ ਆਂਧਰਾ ਪ੍ਰਦੇਸ਼ ਦੇ ਅਮਲਾਪੁਰਮ ਵਿੱਚ ਹੈ। ਇਸ ਸਾਲ ਲਈ ਐਲਾਨੇ ਗਏ ਮੇਜਰ ਧਿਆਨਚੰਦ ਖੇਲ ਰਤਨ ਪੁਰਸਕਾਰ ਦੀ ਸੂਚੀ ਵਿੱਚ ਸਾਤਵਿਕਸਾਈਰਾਜ ਦਾ ਨਾਮ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ- ਬਿਰਿਆਨੀ ਦਾ ਸ਼ੌਕ ਬਣਿਆ ਜਾਨ ਦਾ ਖੌਅ! ਕਰਨੀਆਂ ਪਈਆਂ ਤਿੰਨ ਸਰਜਰੀਆਂ...
ਚਿਰਾਗ ਸ਼ੈੱਟੀ ਨਾਲ ਮਿਲ ਕੇ ਬਣਾਈ ਸੀ ਮਜ਼ਬੂਤ ਜੋੜੀ
ਜੇਕਰ ਅਸੀਂ ਮੌਜੂਦਾ ਭਾਰਤੀ ਪੁਰਸ਼ ਡਬਲਜ਼ ਬੈਡਮਿੰਟਨ ਜੋੜੀ 'ਤੇ ਨਜ਼ਰ ਮਾਰੀਏ, ਤਾਂ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਜੋੜੀ ਸਿਖਰ 'ਤੇ ਹੈ। ਜਿੱਥੇ ਇਸ ਜੋੜੀ ਨੇ ਸਾਲ 2002 ਵਿੱਚ ਏਸ਼ੀਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ ਸੀ, ਉਸ ਤੋਂ ਬਾਅਦ ਉਹ ਸਾਲ 2023 ਵਿੱਚ ਰਾਸ਼ਟਰਮੰਡਲ ਖੇਡਾਂ ਅਤੇ ਏਸ਼ੀਆਈ ਚੈਂਪੀਅਨਸ਼ਿਪ ਵਿੱਚ ਵੀ ਸੋਨ ਤਮਗਾ ਜਿੱਤਣ ਵਿੱਚ ਕਾਮਯਾਬ ਰਹੇ। ਸਾਤਵਿਕ ਅਤੇ ਚਿਰਾਗ ਦੀ ਜੋੜੀ ਇਸ ਸਮੇਂ ਬੈਡਮਿੰਟਨ ਵਿਸ਼ਵ ਰੈਂਕਿੰਗ ਵਿੱਚ ਨੰਬਰ-1 ਦੀ ਪੋਜ਼ੀਸ਼ਨ 'ਤੇ ਹੈ।
ਇਹ ਵੀ ਪੜ੍ਹੋ- ਬੇਕਾਰ ਸਮਝ ਕੇ ਨਾ ਸੁੱਟੋ ਇਸ ਸਬਜ਼ੀ ਦੇ ਬੀਜ਼, ਫਾਇਦੇ ਕਰ ਦੇਣਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵੀਨਸ ਵਿਲੀਅਮਜ਼ ਨੂੰ 44 ਸਾਲ ਦੀ ਉਮਰ ਵਿੱਚ ਇੰਡੀਅਨ ਵੇਲਜ਼ ਵਿੱਚ ਵਾਈਲਡ ਕਾਰਡ ਐਂਟਰੀ ਮਿਲੀ
NEXT STORY