ਸਪੋਰਟਸ ਡੈਸਕ- ਆਈ.ਸੀ.ਸੀ. ਮੇਨਜ਼ ਟੀ-20 ਵਿਸ਼ਵ ਕੱਪ 2026 ਦੇ 33ਵੇਂ ਮੁਕਾਬਲੇ ਵਿੱਚ ਨੇਪਾਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕਾਟਲੈਂਡ ਨੂੰ 7 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ ਹੈ। ਨੇਪਾਲ ਲਈ ਇਹ ਜਿੱਤ ਬਹੁਤ ਇਤਿਹਾਸਕ ਹੈ ਕਿਉਂਕਿ ਟੀਮ ਨੇ 12 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਵਿਸ਼ਵ ਕੱਪ ਵਿੱਚ ਕੋਈ ਜਿੱਤ ਦਰਜ ਕੀਤੀ ਹੈ।
ਸਕਾਟਲੈਂਡ ਵੱਲੋਂ ਦਿੱਤੇ ਗਏ 171 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਨੇਪਾਲ ਦੀ ਟੀਮ ਨੇ 19.2 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਮੈਚ ਜਿੱਤ ਲਿਆ। ਨੇਪਾਲ ਦੀ ਜਿੱਤ ਦੇ ਸਭ ਤੋਂ ਵੱਡੇ ਹੀਰੋ ਦੀਪੇਂਦਰ ਸਿੰਘ ਐਰੀ ਰਹੇ, ਜਿਨ੍ਹਾਂ ਨੇ ਮਹਿਜ਼ 23 ਗੇਂਦਾਂ ਵਿੱਚ ਨਾਬਾਦ 50 ਦੌੜਾਂ ਬਣਾਈਆਂ। ਆਪਣੀ ਇਸ ਧਮਾਕੇਦਾਰ ਪਾਰੀ ਦੌਰਾਨ ਉਨ੍ਹਾਂ ਨੇ 4 ਚੌਕੇ ਅਤੇ 3 ਸ਼ਾਨਦਾਰ ਛੱਕੇ ਜੜੇ। ਉਨ੍ਹਾਂ ਨੂੰ ਇਸ ਮੈਚ ਜੇਤੂ ਪਾਰੀ ਲਈ 'ਪਲੇਅਰ ਆਫ ਦ ਮੈਚ' ਚੁਣਿਆ ਗਿਆ।
ਟੀਚੇ ਦਾ ਪਿੱਛਾ ਕਰਦਿਆਂ ਸਲਾਮੀ ਬੱਲੇਬਾਜ਼ ਕੁਸ਼ਲ ਭੁਰਤੇਲ (43) ਅਤੇ ਆਸਿਫ਼ ਸ਼ੇਖ (33) ਨੇ ਪਹਿਲੀ ਵਿਕਟ ਲਈ 74 ਦੌੜਾਂ ਦੀ ਮਜ਼ਬੂਤ ਸਾਂਝੇਦਾਰੀ ਕਰਕੇ ਜਿੱਤ ਦੀ ਨੀਂਹ ਰੱਖੀ। ਅੰਤ ਵਿੱਚ ਗੁਲਸ਼ਨ ਝਾਅ ਨੇ ਨਾਬਾਦ 24 ਦੌੜਾਂ ਬਣਾਈਆਂ ਅਤੇ ਆਖਰੀ ਓਵਰ ਵਿੱਚ ਚੌਕਾ ਜੜ ਕੇ ਟੀਮ ਨੂੰ ਜਿੱਤ ਦੇ ਮੁਕਾਮ ਤੱਕ
ਇਸ ਤੋਂ ਪਹਿਲਾਂ ਨੇਪਾਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸਕਾਟਲੈਂਡ ਨੇ ਨਿਰਧਾਰਤ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ 'ਤੇ 170 ਦੌੜਾਂ ਬਣਾਈਆਂ। ਸਕਾਟਲੈਂਡ ਵੱਲੋਂ ਮਾਈਕਲ ਜੋਨਸ ਨੇ ਸਭ ਤੋਂ ਵੱਧ 71 ਦੌੜਾਂ ਦੀ ਤੇਜ਼ਤਰ੍ਰਾਰ ਪਾਰੀ ਖੇਡੀ, ਜਿਸ ਵਿੱਚ 8 ਚੌਕੇ ਅਤੇ 3 ਛੱਕੇ ਸ਼ਾਮਲ ਸਨ।
ਨੇਪਾਲ ਦੇ ਗੇਂਦਬਾਜ਼ਾਂ ਨੇ ਵੀ ਸ਼ਾਨਦਾਰ ਖੇਡ ਦਿਖਾਈ। ਸੋਮਪਾਲ ਕਾਮੀ ਸਭ ਤੋਂ ਸਫਲ ਗੇਂਦਬਾਜ਼ ਰਹੇ, ਜਿਨ੍ਹਾਂ ਨੇ 25 ਦੌੜਾਂ ਦੇ ਕੇ 3 ਅਹਿਮ ਵਿਕਟਾਂ ਹਾਸਲ ਕੀਤੀਆਂ। ਨੰਦਨ ਯਾਦਵ ਨੇ ਵੀ 2 ਵਿਕਟਾਂ ਲੈ ਕੇ ਸਕਾਟਲੈਂਡ ਦੀ ਦੌੜਾਂ ਦੀ ਰਫ਼ਤਾਰ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ।
ਹਾਲਾਂਕਿ ਨੇਪਾਲ ਨੇ ਇਹ ਮੈਚ ਜਿੱਤ ਕੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ੀ ਦਿੱਤੀ ਹੈ, ਪਰ ਦੋਵੇਂ ਟੀਮਾਂ ਸੁਪਰ-8 ਦੀ ਦੌੜ ਵਿੱਚੋਂ ਪਹਿਲਾਂ ਹੀ ਬਾਹਰ ਹੋ ਚੁੱਕੀਆਂ ਹਨ। ਗਰੁੱਪ-ਸੀ ਵਿੱਚੋਂ ਵੈਸਟਇੰਡੀਜ਼ ਅਤੇ ਇੰਗਲੈਂਡ ਨੇ ਅਗਲੇ ਪੜਾਅ ਲਈ ਕੁਆਲੀਫਾਈ ਕੀਤਾ ਹੈ।
T20 World Cup : ਸਕਾਟਲੈਂਡ ਨੇ ਨੇਪਾਲ ਸਾਹਮਣੇ ਰੱਖਿਆ 171 ਦੌੜਾਂ ਦਾ ਟੀਚਾ
NEXT STORY