ਸਪੋਰਟਸ ਡੈਸਕ- ਅਗਲੇ ਮਹੀਨੇ ਭਾਰਤੀ ਟੀਮ ਨਿਊਜ਼ੀਲੈਂਡ ਦੇ ਦੌਰੇ 'ਤੇ ਜਾਣ ਵਾਲੀ ਹੈ, ਜਿੱਥੇ ਦੋਵਾਂ ਟੀਮਾਂ ਵਿਚਾਲੇ ਟੀ-20 , ਟੈਸਟ ਅਤੇ ਵਨਡੇ ਸੀਰੀਜ਼ ਦਾ ਆਯੋਜਨ ਕੀਤਾ ਜਾਵੇਗਾ। ਦੋਵਾਂ ਟੀਮਾਂ ਲਈ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਇਸ ਸੀਰੀਜ਼ ਦੇ ਸ਼ੁਰੂ ਹੋਣ ਤੋਂ ਮਹਿਜ਼ ਇੱਕ ਮਹੀਨਾ ਪਹਿਲਾਂ ਨਿਊਜ਼ੀਲੈਂਡ ਦੀ ਟੀਮ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਟੀਮ ਦੇ ਸਟਾਰ ਆਲਰਾਊਂਡਰ ਰਚਿਨ ਰਵਿੰਦਰ ਸੱਟ ਕਾਰਨ ਬਾਹਰ ਹੋ ਗਏ ਹਨ, ਜਿਸ ਨਾਲ ਟੀਮ ਦੇ ਕੰਬੀਨੇਸ਼ਨ ਵਿੱਚ ਵੱਡੇ ਬਦਲਾਅ ਕਰਨੇ ਪੈ ਸਕਦੇ ਹਨ। ਰਚਿਨ 16 ਸਤੰਬਰ ਨੂੰ ਆਕਲੈਂਡ ਵਿੱਚ 'ਸਕਾਈ' ਦੇ ਇੱਕ ਪ੍ਰਮੋਸ਼ਨਲ ਸ਼ੂਟ ਦੌਰਾਨ ਡਾਈਵ ਲਗਾਉਂਦੇ ਸਮੇਂ ਗਲਤ ਤਰੀਕੇ ਨਾਲ ਡਿੱਗ ਗਏ ਸਨ, ਜਿਸ ਕਾਰਨ ਉਨ੍ਹਾਂ ਦਾ ਸੱਜਾ ਮੋਢਾ ਡਿਸਲੋਕੇਟ (ਜੋੜ ਤੋਂ ਖਿਸਕ) ਹੋ ਗਿਆ।
18 ਸਤੰਬਰ ਨੂੰ ਹੋਈ ਮੈਡੀਕਲ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਇਹ ਸੱਟ ਕਾਫ਼ੀ ਗੰਭੀਰ ਹੈ। ਨਿਊਜ਼ੀਲੈਂਡ ਦੇ ਮੁੱਖ ਕੋਚ ਰੌਬ ਵਾਲਟਰ ਨੇ ਸਪੱਸ਼ਟ ਕੀਤਾ ਹੈ ਕਿ ਟੀਮ ਉਨ੍ਹਾਂ ਦੀ ਲੰਬੇ ਸਮੇਂ ਦੀ ਰਿਕਵਰੀ 'ਤੇ ਧਿਆਨ ਕੇਂਦਰਿਤ ਕਰੇਗੀ ਅਤੇ ਉਨ੍ਹਾਂ ਦੀ ਵਾਪਸੀ ਵਿੱਚ ਕੋਈ ਜਲਦਬਾਜ਼ੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਛੇ ਮਹੀਨਿਆਂ ਵਿੱਚ ਕਈ ਟੈਸਟ ਮੈਚ ਖੇਡੇ ਜਾਣੇ ਹਨ, ਜਿਸ ਲਈ ਉਹ ਰਚਿਨ ਰਵਿੰਦਰ ਨੂੰ ਪੂਰੀ ਤਰ੍ਹਾਂ ਫਿੱਟ ਰੱਖਣਾ ਚਾਹੁੰਦੇ ਹਨ।
ਭਾਰਤ ਦੇ ਨਿਊਜ਼ੀਲੈਂਡ ਦੌਰੇ ਦੀ ਸ਼ੁਰੂਆਤ ਟੀ-20 ਲੜੀ ਨਾਲ ਹੋਵੇਗੀ, ਜਿਸ ਤੋਂ ਬਾਅਦ ਕ੍ਰਮਵਾਰ ਵਨਡੇ ਅਤੇ ਟੈਸਟ ਲੜੀ ਖੇਡੀ ਜਾਵੇਗੀ। ਮੋਢੇ ਦੀ ਸੱਟ ਕਾਰਨ ਰਚਿਨ ਰਵਿੰਦਰ ਟੀ-20 ਲੜੀ ਤੋਂ ਬਾਹਰ ਹੋ ਸਕਦੇ ਹਨ। ਹਾਲਾਂਕਿ, ਇਹ ਉਮੀਦ ਜਤਾਈ ਜਾ ਰਹੀ ਹੈ ਕਿ ਉਹ ਇਸ ਤੋਂ ਬਾਅਦ ਹੋਣ ਵਾਲੀ ਵਨਡੇ ਲੜੀ ਵਿੱਚ ਵਾਪਸੀ ਕਰ ਸਕਦੇ ਹਨ ਅਤੇ ਟੈਸਟ ਲੜੀ ਦਾ ਹਿੱਸਾ ਵੀ ਬਣ ਸਕਦੇ ਹਨ।
ਡੇਵਿਸ ਕੱਪ : ਨਾਗਲ ਤੇ ਸੁਰੇਸ਼ ਦੀ ਹਾਰ ਨਾਲ ਭਾਰਤ ਕੋਰੀਆ ਤੋਂ 0-2 ਨਾਲ ਪਿੱਛੇ
NEXT STORY