ਮੁੰਬਈ (ਬਿਊਰੋ)— ਆਸਟਰੇਲੀਆ ਦੇ ਸਾਬਕਾ ਤੇਜ਼ ਗੇਂਦਬਾਜ਼ ਬ੍ਰੈਟ ਲੀ ਨੇ ਕੋਲਕਾਤਾ ਨਾਈਟ ਰਾਈਡਰਜ਼ ਦੇ ਤੇਜ਼ ਗੇਂਦਬਾਜ਼ ਸ਼ਿਵਮ ਮਾਵੀ ਦੀ ਤਾਰੀਫ ਦੇ ਪੁਲ ਬੰਨਦੇ ਹੋਏ ਕਿਹਾ ਕਿ ਉਹ ਭਾਰਤੀ ਗੇਂਦਬਾਜ਼ੀ ਦੀ ਭਵਿੱਖ ਹੈ। ਮਾਵੀ ਨੇ ਸਾਹ ਦੀ ਅਗਵਾਈ ਵਾਲੀ ਵਿਸ਼ਵ ਕੱਪ ਜੇਤੂ ਅੰਡਰ-19 ਟੀਮ ਦਾ ਹਿੱਸਾ ਸਨ। ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਹੈ।
ਬ੍ਰੈਟ ਲੀ ਨੇ ਕਿਹਾ ਮੈਨੂੰ ਲਗਦਾ ਹੈ ਕਿY ਮਾਵੀ ਦੇ ਕੋਲ ਸਭ ਕੁਝ ਹੈ। ਉਸਦਾ ਗੇਂਦਬਾਜ਼ੀ ਐਕਸ਼ਨ ਵੀ ਕਾਫੀ ਚੰਗਾ ਹੈ ਅਤੇ ਪੂਰੀ ਤਰ੍ਹਾਂ ਸ਼ਾਨਦਾਰ ਹੈ। ਉਨ੍ਹਾਂ ਕਿਹਾ ਮਾਵੀ ਵਰਗੇ ਨੌਜਵਾਨਾਂ ਨੂੰ ਆਤਮ ਵਿਸ਼ਵਾਸ ਨਾਲ ਖੇਡਣਾ ਅਤੇ ਖੇਡ ਭਾਵਨਾ ਦਾ ਪੂਰੀ ਤਰ੍ਹਾਂ ਪਾਲਣ ਕਰਨਾ ਬਹੁਤ ਜ਼ਰੂਰੀ ਹੈ। ਲੀ ਮੁਤਾਬਕ ਮਾਵੀ ਜਾਣਦਾ ਹੈ ਕਿ ਉਹ ਕੀ ਕਰ ਰਿਹਾ ਹੈ ਅਤੇ ਅਜਿਹਾ ਦਿਸ ਵੀ ਰਿਹਾ ਹੈ ਕਿ ਉਹ ਕ੍ਰਿਕਟ ਦਾ ਮਜ਼ਾ ਲੈ ਰਿਹਾ ਹੈ। ਮੈਨੂੰ ਲਗਦਾ ਹੈ ਕਿ ਮਾਵੀ ਭਾਰਤੀ ਕ੍ਰਿਕਟ ਟੀਮ ਦੀ ਗੇਂਦਬਾਜ਼ੀ ਦਾ ਭਵਿੱਖ ਹੈ।
ਹੈਦਰਾਬਾਦ ਨੇ ਦਿੱਲੀ ਨੂੰ 7 ਵਿਕਟਾਂ ਨਾਲ ਹਰਾਇਆ
NEXT STORY