ਵੈਲਿੰਗਟਨ : ਨਿਊਜ਼ੀਲੈਂਡ ਨੇ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਇਸ ਸਾਲ ਤੋਂ ਬਾਅਦ ਟੀ-20 ਸੀਰੀਜ਼ ਲਈ ਪਾਕਿਸਤਾਨ ਦਾ ਦੌਰਾ ਕਰਨ ਦਾ ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਦਾ ਪ੍ਰਸਤਾਵ ਠੁਕਰਾ ਦਿੱਤਾ ਹੈ। ਨਿਊਜ਼ੀਲੈਂਡ ਨੇ ਪਾਕਿਸਤਾਨ ਨਾਲ ਖੇਡਣ ਲਈ ਸੰਯੁਕਤ ਅਰਬ ਅਮੀਰਾਤ ਦਾ ਦੌਰਾ ਕਰਨਾ ਹੈ, ਜਿਥੇ ਉਸ ਨੇ ਅਕਤੂਬਰ-ਨਵੰਬਰ 'ਚ 3 ਟੈਸਟ, 3 ਵਨ ਡੇ ਤੇ ਤਿੰਨ ਟੀ-20 ਮੈਚ ਖੇਡਣੇ ਹਨ, ਹਾਲਾਂਕਿ ਦੌਰੇ ਦਾ ਪ੍ਰੋਗਰਾਮ ਅਜੇ ਐਲਾਨਿਆ ਨਹੀਂ ਗਿਆ ਹੈ। ਪੀ. ਸੀ. ਬੀ. ਉਮੀਦ ਕਰ ਰਿਹਾ ਸੀ ਕਿ ਉਹ ਕੀਵੀ ਟੀਮ ਨੂੰ ਪਾਕਿਸਤਾਨ ਵਿਚ ਟੀ-20 ਗੇੜ ਲਈ ਮਨਾ ਲਵੇਗਾ ਪਰ ਨਿਊਜ਼ੀਲੈਂਡ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।
ਸ਼੍ਰੀਕਾਂਤ ਵਿਸ਼ਵ ਚੈਂਪੀਅਨਸ਼ਿਪ ਦੇ ਪ੍ਰੀ-ਕੁਆਰਟਰ ਫਾਈਨਲ 'ਚ
NEXT STORY