ਨਿਊਯਾਰਕ : ਅਰਜਨਟੀਨਾ ਦੇ ਮਹਾਨ ਫੁੱਟਬਾਲਰ ਲਿਓਨੇਲ ਮੇਸੀ ਵੱਲੋਂ ਪਿਛਲੇ ਸਾਲ ਵਿਸ਼ਵ ਕੱਪ ਦੌਰਾਨ ਪਹਿਨੀਆਂ ਗਈਆਂ ਛੇ ਜਰਸੀਆਂ ਇਕ ਨਿਲਾਮੀ ਦੌਰਾਨ 7.8 ਮਿਲੀਅਨ ਡਾਲਰ ‘ਚ ਵਿਕੀਆਂ। ਨਿਲਾਮੀ ਸੰਸਥਾ ਸੋਥਬੀਜ਼ ਨੇ ਇਹ ਐਲਾਨ ਕੀਤਾ ਹੈ। ਸੋਥਬੀਜ਼ ਨੇ ਕਿਹਾ ਕਿ ਮੇਸੀ ਨੇ ਇਹ ਸ਼ਰਟ 2022 ਵਿੱਚ ਕਤਰ ਵਿੱਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਪਹਿਲੇ ਗੇੜ ਦੇ ਮੈਚਾਂ ਵਿੱਚ ਪਹਿਨੀ ਸੀ।
ਇਹ ਵੀ ਪੜ੍ਹੋ-ਇੰਗਲੈਂਡ ਵਿਰੁੱਧ ਟੈਸਟ ’ਚ ਭਾਰਤੀ ਮਹਿਲਾ ਟੀਮ ਦਾ ਭਰੋਸਾ ਸਪਿਨ ’ਤੇ
ਇਸ ਸਾਲ ਖੇਡਾਂ ਨਾਲ ਸਬੰਧਤ ਵਸਤੂਆਂ ਦੀ ਨਿਲਾਮੀ ਵਿੱਚ ਇਹ ਵਸਤੂ ਸਭ ਤੋਂ ਵੱਧ ਕੀਮਤ ’ਤੇ ਵਿਕ ਗਈ। ਅਰਜਨਟੀਨਾ ਨੇ ਵਿਸ਼ਵ ਕੱਪ ਫਾਈਨਲ ਵਿੱਚ ਫਰਾਂਸ ਨੂੰ ਪੈਨਲਟੀ ਸ਼ੂਟਆਊਟ ਵਿੱਚ ਹਰਾ ਕੇ ਆਪਣਾ ਤੀਜਾ ਖਿਤਾਬ ਜਿੱਤਿਆ। ਨਿਰਧਾਰਤ ਸਮੇਂ ਤੱਕ ਦੋਵੇਂ ਟੀਮਾਂ 3-3 ਦੀ ਬਰਾਬਰੀ 'ਤੇ ਸਨ, ਜਿਸ ਤੋਂ ਬਾਅਦ ਪੈਨਲਟੀ ਸ਼ੂਟਆਊਟ ਦਾ ਸਹਾਰਾ ਲਿਆ ਗਿਆ। ਮੇਸੀ ਦੀਆਂ ਇਨ੍ਹਾਂ ਸ਼ਰਟਾਂ ਲਈ ਜੇਤੂ ਬੋਲੀਕਾਰਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਮਾਰਸ਼ ਸੈਂਕੜੇ ਤੋਂ ਖੁੰਝੇ, ਆਸਟ੍ਰੇਲੀਆ ਨੇ ਪਹਿਲੀ ਪਾਰੀ 'ਚ ਬਣਾਈਆਂ 487 ਦੌੜਾਂ
NEXT STORY