ਕੋਲਕਾਤਾ (ਵਾਰਤਾ) : ਸਾਬਕਾ ਭਾਰਤੀ ਕਪਤਾਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਗਾਂਗੁਲੀ ਨੂੰ ਪਿਛਲੇ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਦੇ ਬਾਅਦ ਵੁਡਲੈਂਡਸ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਐਂਜਿਓਪਲਾਸਟੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਵਿਆਹ ਦੇ ਬੰਧਨ ’ਚ ਬੱਝੇ 23 ਵਾਰ ਦੇ ਵਿਸ਼ਵ ਬਿਲੀਅਰਡਜ਼ ਚੈਂਪੀਅਨ ਪੰਕਜ ਅਡਵਾਨੀ, ਵੇਖੋ ਤਸਵੀਰਾਂ
48 ਸਾਲਾ ਗਾਂਗੁਲੀ ਨੇ ਹਸਪਤਾਲ ਤੋਂ ਛੁੱਟੀ ਮਿਲਣ ਦੇ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਉਹ ਜਲਦ ਹੀ ਵਾਪਸੀ ਕਰਣਗੇ। ਗਾਂਗੁਲੀ ਨੇ ਡਾਕਟਰਾਂ ਅਤੇ ਹਪਸਤਾਲ ਕਰਮਚਾਰੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ, ‘ਅਸੀਂ ਆਪਣੀ ਜਾਨ ਬਚਾਉਣ ਲਈ ਹਸਪਤਾਲ ਆਉਂਦੇ ਹਾਂ। ਇਹ ਸੱਚ ਸਾਬਿਤ ਹੋਇਆ। ਮੈਂ ਵੁਡਲੈਂਡਸ ਹਸਪਤਾਲ ਅਤੇ ਦੇਖ਼ਭਾਲ ਲਈ ਸਾਰੇ ਡਾਕਟਰਾਂ ਦਾ ਧੰਨਵਾਦ ਕਰਦਾ ਹਾਂ। ਮੈਂ ਬਿਲਕੁੱਲ ਠੀਕ ਹਾਂ ਅਤੇ ਉਮੀਦ ਹੈ ਕਿ ਜਲਦ ਹੀ ਵਾਪਸੀ ਕਰਾਂਗਾ।’
ਇਹ ਵੀ ਪੜ੍ਹੋ :IND v AUS ਟੈਸਟ 'ਚ ਬਣਿਆ ਨਵਾਂ ਇਤਿਹਾਸ, ਪੁਰਸ਼ਾਂ ਦੇ ਮੈਚ 'ਚ ਪਹਿਲੀ ਵਾਰ ਮਹਿਲਾ ਨੇ ਕੀਤੀ ਅੰਪਾਈਰਿੰਗ
ਉਨ੍ਹਾਂ ਦੀ ਪਤਨੀ ਡੋਨਾ ਗਾਂਗੁਲੀ ਵੀ ਮੌਜੂਦ ਸਨ ਅਤੇ ਦੋਵੇਂ ਹੀ ਕਾਰ ਵਿਚ ਅਲੀਪੁਰ ਤੋਂ ਦੱਖਣੀ ਕੋਲਕਾਤਾ ਸਥਿਤ ਬੇਹਾਲਾ ਵਿਚ ਆਪਣੇ ਨਿਵਾਸ ਲਈ ਰਵਾਨਾ ਹੋਏ। ਵੁਡਲੈਂਡਸ ਹਸਪਤਾਲ ਦੇ ਮੁੱਖ ਕਾਰਜਕਾਰੀ ਅਧਿਕਾਰ ਰੂਪਾਲੀ ਬਾਸੁ ਨੇ ਕਿਹਾ ਕਿ ਗਾਂਗੁਲੀ ਨੂੰ ਬੁੱਧਵਾਰ ਨੂੰ ਹੀ ਹਸਪਤਾਲ ਤੋਂ ਛੁੱਟੀ ਮਿਲਣੀ ਸੀ ਪਰ ਉਨ੍ਹਾਂ ਨੇ ਇਕ ਦਿਨ ਹੋਰ ਹਸਪਤਾਲ ਰਹਿਣ ਦਾ ਫ਼ੈਸਲਾ ਕੀਤਾ ਸੀ।
ਇਹ ਵੀ ਪੜ੍ਹੋ :ਨਿੱਜੀ ਜ਼ਿੰਦਗੀ ’ਚ ਦਖ਼ਲਅੰਦਾਜੀ ਤੋਂ ਪਰੇਸ਼ਾਨ ਹੋਈ ਅਨੁਸ਼ਕਾ ਸ਼ਰਮਾ, ਫੋਟੋਗ੍ਰਾਫ਼ਰ ਦੀ ਲਾਈ ਕਲਾਸ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਮੇਸੀ ਦੇ ਦੋ ਗੋਲ ਨਾਲ ਬਾਰਸੀਲੋਨਾ ਨੇ ਬਿਲਬਾਓ ਨੂੰ ਹਰਾਇਆ
NEXT STORY