ਕੋਲਕਾਤਾ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਸੌਰਵ ਗਾਂਗੁਲੀ ਦੀ ਪਤਨੀ ਪ੍ਰਸਿੱਧ ਓਡੀਸੀ ਡਾਂਸਰ ਡੋਨਾ ਗਾਂਗੁਲੀ ਨੂੰ ਚਿਕਨਗੁਨੀਆ ਵਾਇਰਸ ਤੋਂ ਪ੍ਰਭਾਵਿਤ ਹੋਣ ਤੋਂ ਬਾਅਦ ਇੱਥੇ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ: 22 ਸਾਲਾ ਪਹਿਲਵਾਨ ਨੂੰ ਮੁਕਾਬਲੇ 'ਚ ਜਿੱਤ ਮਗਰੋਂ ਪਿਆ ਦਿਲ ਦਾ ਦੌਰਾ, ਹੋਈ ਮੌਤ
ਪਤਾ ਲੱਗਾ ਹੈ ਕਿ ਉਹ ਪਿਛਲੇ 4 ਦਿਨਾਂ ਤੋਂ ਖੰਘ ਅਤੇ ਗਲੇ ਵਿਚ ਦਰਦ ਨਾਲ ਪੀੜਤ ਸੀ। ਹਾਲਾਂਕਿ ਮੰਗਲਵਾਰ ਰਾਤ ਨੂੰ ਉਨ੍ਹਾਂ ਦੀ ਤਕਲੀਫ ਹੋਰ ਵੱਧ ਗਈ ਅਤੇ ਉਨ੍ਹਾਂ ਨੂੰ ਤੁਰੰਤ ਸ਼ਹਿਰ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ, ਜਿੱਥੇ ਇਹ ਪੁਸ਼ਟੀ ਹੋਈ ਕਿ ਉਹ ਚਿਕਨਗੁਨੀਆ ਵਾਇਰਸ ਨਾਲ ਪ੍ਰਭਾਵਿਤ ਸੀ।
ਇਹ ਵੀ ਪੜ੍ਹੋ: ਅਮਰੀਕਾ 'ਚ ਅਗਵਾ ਕੀਤੇ ਗਏ ਪੰਜਾਬੀ ਪਰਿਵਾਰ ਦਾ ਨਹੀਂ ਮਿਲਿਆ ਕੋਈ ਸੁਰਾਗ, ਹੁਸ਼ਿਆਰਪੁਰ 'ਚ ਸਦਮੇ 'ਚ ਪਰਿਵਾਰ
ਗਾਂਗੁਲੀ ਦੇ ਵੱਡੇ ਭਰਾ ਸਨੇਹਾਸ਼ੀਸ਼ ਗਾਂਗੁਲੀ ਨੇ ਮੀਡੀਆ ਹਾਊਸਾਂ ਨੂੰ ਪੁਸ਼ਟੀ ਕੀਤੀ ਕਿ ਬੁੱਧਵਾਰ ਸਵੇਰ ਤੋਂ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਪੂਰਾ ਪਰਿਵਾਰ ਉਨ੍ਹਾਂ ਦੇ ਨਾਲ ਹੈ। ਬੀਸੀਸੀਆਈ ਪ੍ਰਧਾਨ ਵੀ ਆਪਣੀ ਪਤਨੀ ਨਾਲ ਹਸਪਤਾਲ ਵਿਚ ਹਨ। ਉਨ੍ਹਾਂ ਧੀ ਸਨਾ ਗਾਂਗੁਲੀ ਫਿਲਹਾਲ ਲੰਡਨ ਵਿਚ ਪੜ੍ਹਾਈ ਕਰ ਰਹੀ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਪੰਜਾਬੀ ਪਰਿਵਾਰ ਨੂੰ ਅਗਵਾ ਕਰਨ ਵਾਲਾ ਸ਼ੱਕੀ ਹਿਰਾਸਤ 'ਚ, ਹਾਲਤ ਗੰਭੀਰ
ਲੀਸਟਰ ਨੇ EPL 'ਚ ਪਹਿਲੀ ਜਿੱਤ ਦਰਜ ਕੀਤੀ
NEXT STORY