ਕੇਪਟਾਊਨ— ਦੱਖਣੀ ਅਫਰੀਕਾ ਤੇ ਇੰਗਲੈਂਡ ਵਿਚਾਲੇ 3 ਵਨ ਡੇ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਮੰਗਲਵਾਰ ਨੂੰ ਕੇਪਟਾਊਨ 'ਚ ਖੇਡਿਆ ਗਿਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਦੀ ਟੀਮ ਨੇ ਦੱਖਣੀ ਅਫਰੀਕਾ ਨੂੰ 259 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਨੇ ਵਨ ਡੇ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ।
ਦੱਖਣੀ ਅਫਰੀਕਾ ਦੇ ਕਪਤਾਨ ਕਵਿਨਟਨ ਡੀ ਕਾਕ ਨੇ ਸ਼ਾਨਦਾਰ ਪਾਰੀ ਖੇਡਦੇ ਹੋਏ 107 ਦੌੜਾਂ ਬਣਾਈਆਂ, ਜਿਸ 'ਚ 11 ਚੌਕੇ ਤੇ 1 ਛੱਕਾ ਸ਼ਾਮਲ ਹੈ। ਦੂਜਾ ਵਨ ਡੇ ਮੈਚ 7 ਫਰਵਰੀ ਨੂੰ ਡਰਬਨ 'ਚ ਖੇਡਿਆ ਜਾਵੇਗਾ।
ਪ੍ਰਜਨੇਸ਼ ਟਾਟਾ ਓਪਨ ਮਹਾਰਾਸ਼ਟਰ ਦੇ ਦੂਜੇ ਦੌਰ 'ਚ, ਕਾਧੇ ਹਾਰਿਆ
NEXT STORY