ਪੋਰਟ ਐਲੀਜ਼ਾਬੇਥ- ਦੱਖਣੀ ਅਫਰੀਕਾ ਨੇ ਦੂਜੇ ਟੈਸਟ ਦੇ ਤੀਜੇ ਦਿਨ ਐਤਵਾਰ ਨੂੰ ਬੰਗਲਾਦੇਸ਼ ਨੂੰ ਪਹਿਲੀ ਪਾਰੀ ਵਿਚ 217 ਦੌੜਾਂ 'ਤੇ ਢੇਰ ਕਰ ਦਿੱਤਾ। ਬੰਗਲਾਦੇਸ਼ ਨੇ ਪੰਜ ਵਿਕਟਾਂ 'ਤੇ 139 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਸੀ। ਡੁਏਨ ਓਲੀਵੀਅਰ ਨੇ 39 ਦੌੜਾਂ 'ਤੇ 2 ਵਿਕਟਾਂ, ਵਿਆਨ ਮੁਲਡਰ ਨੇ 25 ਦੌੜਾਂ 'ਤੇ ਤਿੰਨ ਵਿਕਟਾਂ, ਸਾਈਮਨ ਹਾਰਪਰ ਨੇ 39 ਦੌੜਾਂ 'ਤੇ ਤਿੰਨ ਵਿਕਟਾਂ ਅਤੇ ਕੇਸ਼ਵ ਮਹਾਰਾਜ ਨੇ 57 ਦੌੜਾਂ 'ਤੇ 2 ਵਿਕਟਾਂ ਹਾਸਲ ਕੀਤੀਆਂ।
ਇਹ ਖ਼ਬਰ ਪੜ੍ਹੋ- ਜੂਨੀਅਰ ਮਹਿਲਾ ਹਾਕੀ ਵਿਸ਼ਵ ਕੱਪ : ਨੀਦਰਲੈਂਡ ਨੂੰ ਹਰਾ ਕੇ ਇਤਿਹਾਸ ਰਚਣ ਉਤਰੇਗਾ ਭਾਰਤ
ਦੱਖਣੀ ਅਫਰੀਕਾ ਨੇ ਆਪਣੀ ਪਹਿਲੀ ਪਾਰੀ ਵਿਚ 453 ਦੌੜਾਂ ਬਣਾਈਆਂ ਸਨ। ਬੰਗਲਾਦੇਸ਼ ਵਲੋਂ ਮੁਸ਼ਫਿਕੁਰ ਰਹੀਮ ਨੇ 51 ਅਤੇ ਯਾਸਿਰ ਅਲੀ ਨੇ 46 ਦੌੜਾ ਬਣਾਈਆਂ। ਬੰਗਲਾਦੇਸ਼ ਨੇ ਆਪਣੇ ਆਖਰੀ ਚਾਰ ਵਿਕਟ ਸਿਰਫ 7 ਦੌੜਾਂ ਜੋੜ ਕੇ ਗੁਆ ਦਿੱਤੇ ਸਨ।
ਇਹ ਖ਼ਬਰ ਪੜ੍ਹੋ-ਇੰਗਲੈਂਡ ਦੇ ਸਾਬਕਾ ਕੋਚ ਕ੍ਰਿਸ ਸਿਲਵਰਵੁੱਡ ਬਣੇ ਸ਼੍ਰੀਲੰਕਾ ਪੁਰਸ਼ ਟੀਮ ਦੇ ਮੁੱਖ ਕੋਚ
ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
IPL 2022 : ਰਾਜਸਥਾਨ ਨੇ ਲਖਨਊ ਨੂੰ ਦਿੱਤਾ 166 ਦੌੜਾਂ ਦਾ ਟੀਚਾ
NEXT STORY