ਸੈਂਚੂਰੀਅਨ- ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਟੈਸਟ ਮੈਚ ਸੈਂਚੂਰੀਅਨ ਦੇ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ 327 ਦੌੜਾਂ ਬਣਾ ਕੇ ਢੇਰ ਹੋ ਗਈ। ਇਸ ਦੌਰਾਨ ਦੱਖਣੀ ਅਫਰੀਕਾ ਦੀ ਪਹਿਲੀ ਪਾਰੀ 197 ਦੌੜਾਂ 'ਤੇ ਹੋ ਗਈ ਸੀ ਤੇ ਭਾਰਤ ਨੂੰ 130 ਦੌੜਾਂ ਦੀ ਬੜ੍ਹਤ ਮਿਲ ਗਈ।
ਇਹ ਖ਼ਬਰ ਪੜ੍ਹੋ- ICC ਜਨਵਰੀ 'ਚ ਕਰੇਗਾ 2021 ਪੁਰਸਕਾਰਾਂ ਦਾ ਐਲਾਨ
ਤੀਜੇ ਦਿਨ ਦੀ ਖੇਡ ਖਤਮ ਹੋਣ ਤੱਕ ਭਾਰਤ ਨੇ ਦੂਜੀ ਪਾਰੀ ਵਿਚ 1 ਵਿਕਟ 'ਤੇ 16 ਦੌੜਾਂ ਬਣਾ ਲਈਆਂ ਸਨ ਤੇ ਭਾਰਤ ਨੇ 146 ਦੌੜਾਂ ਦੀ ਬੜ੍ਹਤ ਬਣਾ ਲਈ ਹੈ। ਦੂਜੀ ਪਾਰੀ ਵਿਚ ਭਾਰਤ ਦਾ ਪਹਿਲਾ ਵਿਕਟ ਮਯੰਕ ਅਗਰਵਾਲ ਦੇ ਰੂਪ ਵਿਚ ਡਿੱਗਿਆ। ਜਿਸ ਨੇ 14 ਗੇਂਦਾਂ ਵਿਚ 1 ਚੌਕੇ ਦੀ ਮਦਦ ਨਾਲ 4 ਦੌੜਾਂ ਬਣਾਈਆਂ। ਮਯੰਕ ਅਗਰਵਾਲ ਦਾ ਵਿਕਟ ਮਾਰਕੋ ਜੇਨਸਨ ਨੇ ਹਾਸਲ ਕੀਤਾ। ਕ੍ਰੀਜ਼ ਤੇ ਕੇ. ਐੱਲ. ਰਾਹੁਲ (ਅਜੇਤੂ 5 ਦੌੜਾਂ ) ਤੇ ਸ਼ਾਰਦੁਲ ਠਾਕੁਰ (ਅਜੇਤੂ 4 ਦੌੜਾਂ) ਮੌਜੂਦ ਹਨ।
ਇਹ ਖ਼ਬਰ ਪੜ੍ਹੋ- ਜਨਵਰੀ 2022 'ਚ ਸ਼੍ਰੀਲੰਕਾ ਦਾ ਦੌਰਾ ਕਰੇਗਾ ਜ਼ਿੰਬਾਬਵੇ
ਪਲੇਇੰਗ ਇਲੈਵਨ-
ਦੱਖਣੀ ਅਫਰੀਕਾ :- ਡੀਨ ਐਲਗਰ (ਕਪਤਾਨ), ਐਡੇਨ ਮਾਰਕਰਾਮ, ਕੀਗਨ ਪੀਟਰਸਨ, ਰੱਸੀ ਵੈਨ ਡੇਰ ਡੂਸਨ, ਟੇਮਬਾ ਬਾਵੁਮਾ, ਕਵਿੰਟਨ ਡੀ ਕਾਕ (ਵਿਕਟਕੀਪਰ), ਵੀਆਨ ਮੁਲਡਰ, ਮਾਰਕੋ ਜੇਨਸਨ, ਕੇਸ਼ਵ ਮਹਾਰਾਜ, ਕੈਗਿਸੋ ਰਬਾਡਾ, ਲੁੰਗੀ ਐਗਿਡੀ।
ਭਾਰਤ :- ਕੇ. ਐੱਲ. ਰਾਹੁਲ, ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ (ਕਪਤਾਨ), ਅਜਿੰਕਯ ਰਹਾਣੇ, ਰਿਸ਼ਭ ਪੰਤ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਮੁਹੰਮਦ ਸ਼ੰਮੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
SA vs IND : ਸ਼ੰਮੀ ਦੀਆਂ 200 ਵਿਕਟਾਂ ਪੂਰੀਆਂ, ਅਸ਼ਵਿਨ ਦਾ ਇਹ ਰਿਕਾਰਡ ਤੋੜਿਆ
NEXT STORY