ਪਾਰਲ- ਦੱਖਣੀ ਅਫਰੀਕਾ ਅਤੇ ਭਾਰਤ ਵਿਚਾਲੇ ਤਿੰਨ ਵਨ ਡੇ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਪਾਰਲ 'ਚ ਖੇਡਿਆ ਗਿਆ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 6 ਵਿਕਟਾਂ ਦੇ ਨੁਕਸਾਨ 'ਤੇ 287 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਦੱਖਣੀ ਅਫਰੀਕਾ ਨੂੰ ਜਿੱਤ ਲਈ 288 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਦੇ ਹੋਏ ਦੱਖਣੀ ਅਫਰੀਕਾ ਨੇ ਮਜ਼ਬੂਤ ਸ਼ੁਰੂਆਤ ਕੀਤੀ ਤੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਨੇ 3 ਮੈਚਾਂ ਦੀ ਵਨ ਡੇ ਸੀਰੀਜ਼ 'ਚ 2-0 ਦੀ ਬੜ੍ਹਤ ਨਾਲ ਸੀਰੀਜ਼ 'ਤੇ ਕਬਜ਼ਾ ਕਰ ਲਿਆ ਹੈ। ਸੀਰੀਜ਼ ਦਾ ਆਖਰੀ ਮੈਚ 23 ਜਨਵਰੀ ਨੂੰ ਕੇਪਟਾਊਨ 'ਚ ਖੇਡਿਆ ਜਾਵੇਗਾ।
ਦੱਖਣੀ ਅਫਰੀਕਾ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਜੈਨੇਮਨ ਮਲਾਨ ਨੇ 91 ਦੌੜਾਂ ਦਾ ਯੋਗਦਾਨ ਦਿੱਤਾ।ਇਸ ਦੇ ਨਾਲ ਹੀ ਕਵਿੰਟਨ ਡੀ ਕਾਕ ਨੇ 78 ਦੌੜਾਂ ਦੀ ਪਾਰੀ ਖੇਡੀ। ਭਾਰਤੀ ਟੀਮ ਵਲੋਂ ਜਸਪ੍ਰੀਤ ਬੁਮਰਾਹ, ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ ਨੇ 1-1 ਵਿਕਟ ਹਾਸਲ ਕੀਤੀ।
ਇਹ ਖ਼ਬਰ ਪੜ੍ਹੋ- ਅਨਿਰਬਾਨ ਲਾਹਿੜੀ ਨੇ ਸ਼ੁਰੂਆਤੀ ਦੌਰ ਵਿਚ 69 ਦਾ ਖੇਡਿਆ ਕਾਰਡ
ਇਹ ਖ਼ਬਰ ਪੜ੍ਹੋ- ਵਨ ਡੇ 'ਚ 14 ਵਾਰ ਜ਼ੀਰੋ 'ਤੇ ਆਊਟ ਹੋਏ ਕੋਹਲੀ, ਇਸ ਦੇਸ਼ ਵਿਰੁੱਧ ਸਭ ਤੋਂ ਜ਼ਿਆਦਾ
ਭਾਰਤ ਨੂੰ ਪਹਿਲਾ ਝਟਕਾ ਸ਼ਿਖਰ ਧਵਨ ਦੇ ਰੂਪ ਵਿਚ ਲੱਗਿਆ। ਸ਼ਿਖਰ ਧਵਨ 29 ਦੌੜਾਂ ਦੇ ਨਿੱਜੀ ਸਕੋਰ 'ਤੇ ਮਾਰਕਰਮ ਦੀ ਗੇਂਦ 'ਤੇ ਮਗਾਲਾ ਨੂੰ ਕੈਚ ਦੇ ਕੇ ਆਊਟ ਹੋ ਗਏ। ਇਸ ਤੋਂ ਬਾਅਦ ਭਾਰਤ ਦੀ ਦੂਜੀ ਵਿਕਟ ਵਿਰਾਟ ਕੋਹਲੀ ਦੇ ਤੌਰ 'ਤੇ ਡਿੱਗੀ। ਵਿਰਾਟ ਆਪਣਾ ਖ਼ਾਤਾ ਵੀ ਨਾ ਖੋਲ ਸਕੇ ਤੇ ਮਹਾਰਾਜ ਦੀ ਗੇਂਦ 'ਤੇ ਬਾਵੁਮਾ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਭਾਰਤ ਦੀ ਤੀਜੀ ਵਿਕਟ ਕੇ. ਐੱਲ. ਰਾਹੁਲ ਦੇ ਤੌਰ 'ਤੇ ਡਿੱਗੀ। ਰਾਹੁਲ 55 ਦੌੜਾਂ ਦੇ ਨਿੱਜੀ ਸਕੋਰ 'ਤੇ ਮਗਾਲਾ ਦੀ ਗੇਂਦ 'ਤੇ ਡੂਸੇਨ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਭਾਰਤ ਦੀ ਚੌਥੀ ਵਿਕਟ ਰਿਸ਼ਭ ਪੰਤ ਦੇ ਤੌਰ 'ਤੇ ਡਿੱਗੀ। ਪੰਤ ਨੇ ਸ਼ਾਨਦਾਰ 85 ਦੌੜਾਂ ਦੀ ਪਾਰੀ ਖੇਡੀ ਤੇ ਆਪਣੀ ਪਾਰੀ ਦੇ ਦੌਰਾਨ ਉਨ੍ਹਾਂ ਨੇ 10 ਚੌਕੇ ਵੀ ਲਾਏ। ਪੰਤ ਸ਼ਮਸੀ ਦੀ ਗੇਂਦ 'ਤੇ ਮਾਰਕਰਮ ਨੂੰ ਕੈਚ ਤੇ ਕੇ ਆਊਟ ਹੋਏ। ਭਾਰਤ ਦੀ 5ਵੀਂ ਵਿਕਟ ਸ਼੍ਰੇਅਸ ਅਈਅਰ ਦੇ ਤੌਰ 'ਤੇ ਡਿੱਗੀ। ਸ਼੍ਰੇਅਸ 11 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ਮਸੀ ਵਲੋਂ ਐਲ. ਬੀ. ਡਬਲਯੂ. ਆਊਟ ਹੋਏ। ਭਾਰਤ ਦੀ 6ਵੀਂ ਵਿਕਟ ਵੈਂਕਟੇਸ਼ ਅਈਅਰ ਦੇ ਤੌਰ 'ਤੇ ਡਿੱਗੀ। ਵੈਂਕਟੇਸ਼ 22 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋਏ। ਸ਼ਾਰਦੁਲ ਠਾਕੁਰ 40 ਦੌੜਾਂ ਤੇ ਰਵੀਚੰਦਰਨ ਅਸ਼ਵਿਨ 25 ਦੌੜਾਂ ਬਣਾ ਅਜੇਤੂ ਰਹੇ। ਦੱਖਣੀ ਅਫਰੀਕਾ ਲਈ ਸ਼ਮਸੀ ਨੇ 2, ਮਗਾਲਾ ਨੇ 1, ਮਾਰਕਰਮ ਨੇ 1, ਫੇਹਲੁਕਵਾਯੋ ਨੇ 1 ਵਿਕਟ ਹਾਸਲ ਕੀਤੀ। ਭਾਰਤ ਨੂੰ ਪਹਿਲੇ ਮੈਚ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਪਲੇਇੰਗ ਇਲੈਵਨ :-
ਦੱਖਣੀ ਅਫਰੀਕਾ :- ਕਵਿੰਟਨ ਡੀ ਕਾਕ (ਵਿਕਟਕੀਪਰ), ਜੈਨੇਮਨ ਮਲਾਨ, ਟੇਂਬਾ ਬਾਵੁਮਾ (ਕਪਤਾਨ), ਏਡੇਨ ਮਾਰਕਰਮ, ਰਾਸੀ ਵੈਨ ਡੇਰ ਡੁਸਨ, ਡੇਵਿਡ ਮਿਲਰ, ਐਂਡੀਲੇ ਫੇਹਲੁਕਵਾਯੋ, ਕੇਸ਼ਵ ਮਹਾਰਾਜ, ਲੁੰਗੀ ਐਨਗਿਡੀ, ਸਿਸੰਡਾ ਮਗਾਲਾ, ਤਬਰੇਜ਼ ਸ਼ਮਸੀ।
ਭਾਰਤ :- ਕੇ.ਐੱਲ .ਰਾਹੁਲ (ਕਪਤਾਨ), ਸ਼ਿਖਰ ਧਵਨ, ਵਿਰਾਟ ਕੋਹਲੀ, ਰਿਸ਼ਭ ਪੰਤ, ਸ਼੍ਰੇਅਸ ਅਈਅਰ, ਵੈਂਕਟੇਸ਼ ਅਈਅਰ, ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਯੁਜਵੇਂਦਰ ਚਾਹਲ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਵਨ ਡੇ 'ਚ 14 ਵਾਰ ਜ਼ੀਰੋ 'ਤੇ ਆਊਟ ਹੋਏ ਕੋਹਲੀ, ਇਸ ਦੇਸ਼ ਵਿਰੁੱਧ ਸਭ ਤੋਂ ਜ਼ਿਆਦਾ
NEXT STORY