ਕੇਪਟਾਊਨ- ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤੀਜਾ ਤੇ ਆਖਰੀ ਟੈਸਟ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲੇ ਦਿਨ ਕਪਤਾਨ ਵਿਰਾਟ ਕੋਹਲੀ ਦੀਆਂ 79 ਦੌੜਾਂ ਦੇ ਦਮ 'ਤੇ ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ 'ਚ 223 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਇਸ ਦੇ ਜਵਾਬ 'ਚ ਆਪਣੀ ਦੀ ਪਹਿਲੀ ਪਾਰੀ 210 ਦੌੜਾਂ 'ਤੇ ਢੇਰ ਹੋ ਗਈ ਤੇ ਭਾਰਤ ਨੂੰ 13 ਦੌੜਾਂ ਦੀ ਬੜ੍ਹਤ ਮਿਲੀ ਸੀ। ਇਸ ਦੌਰਾਨ ਬੁਮਾਰਹ ਨੇ ਇਸ ਪਾਰੀ 'ਚ 42 ਦੌੜਾਂ ਦੇ ਕੇ 5 ਵਿਕਟਾਂ ਹਾਸਲ ਕੀਤੀਆਂ ਸਨ।
ਦੂਜੀ ਪਾਰੀ ਵਿਚ ਭਾਰਤੀ ਟੀਮ 198 ਦੌੜਾਂ 'ਤੇ ਢੇਰ ਹੋ ਗਈ ਅਤੇ ਦੱਖਣੀ ਅਫਰੀਕਾ ਨੂੰ 212 ਦੌੜਾਂ ਦਾ ਟੀਚਾ ਦਿੱਤਾ। ਇਸ ਪਾਰੀ ਵਿਚ ਭਾਰਤ ਦੇ ਵਿਕਟਕੀਪਰ ਰਿਸ਼ਭ ਪੰਤ ਨੇ ਧਮਾਕੇਦਾਰ ਪਾਰੀ ਖੇਡਦੇ ਹੋਏ ਅਜੇਤੂ ਸੈਂਕੜਾ (100 ਦੌੜਾਂ) ਲਗਾਇਆ। ਤੀਜੇ ਦਿਨ ਦੀ ਖੇਡ ਖਤਮ ਹੋਣ ਤੱਕ ਟੀਚੇ ਦਾ ਪਿੱਛਾ ਕਰਦੇ ਹੋਏ ਦੱਖਣੀ ਅਫਰੀਕਾ ਨੇ 2 ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ ਬਣਾ ਲਈਆਂ ਹਨ। ਦੱਖਣੀ ਅਫਰੀਕਾ ਨੂੰ ਜਿੱਤ ਦੇ ਲਈ 111 ਦੌੜਾਂ ਦੀ ਜ਼ਰੂਤ ਹੈ। ਭਾਰਤ ਤੇ ਦੱਖਣੀ ਅਫਰੀਕਾ ਟੈਸਟ ਸੀਰੀਜ਼ ਵਿਚ 1-1 ਦੀ ਬਰਾਬਰੀ 'ਤੇ ਹਨ।
ਪਲੇਇੰਗ ਇਲੈਵਨ-
ਦੱਖਣੀ ਅਫਰੀਕਾ- ਡੀਨ ਐਲਗਰ (ਕਪਤਾਨ), ਏਡੇਨ ਮਾਰਕਰਮ, ਕੀਗਨ ਪੀਟਰਸਨ, ਰਾਸੀ ਵੈਨ ਡੇਰ ਡੁਸਨ, ਟੇਂਬਾ ਬਾਵੁਮਾ, ਕਾਇਲ ਵੇਰੇਨ (ਵਿਕਟਕੀਪਰ), ਮਾਰਕੋ ਜੇਨਸੇਨ, ਕੈਗਿਸੋ ਰਬਾਡਾ, ਕੇਸ਼ਵ ਮਹਾਰਾਜ, ਡੁਆਨੇ ਓਲੀਵੀਅਰ, ਲੁੰਗੀ ਐਨਡਿਗੀ
ਭਾਰਤ- ਕੇ.ਐੱਲ. ਰਾਹੁਲ, ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ (ਕਪਤਾਨ), ਅਜਿੰਕਯ ਰਹਾਣੇ, ਰਿਸ਼ਭ ਪੰਤ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਮੁਹੰਮਦ ਸ਼ੰਮੀ, ਜਸਪ੍ਰੀਤ ਬੁਮਰਾਹ, ਉਮੇਸ਼ ਯਾਦਵ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
IPL : ਲਖਨਊ, ਅਹਿਮਦਾਬਾਦ ਕੋਲ 22 ਜਨਵਰੀ ਤੱਕ ਖਿਡਾਰੀਆਂ ਨੂੰ ਸਾਈਨ ਕਰਨ ਦਾ ਸਮਾਂ
NEXT STORY