ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਦੋਵਾਂ ਸਦਨਾਂ ਦੇ ਸਾਂਝੇ ਇਜਲਾਸ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਖੇਡ ਜਗਤ ਵਿੱਚ ਆਈ ਕ੍ਰਾਂਤੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਅਤੇ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਭਾਰਤ ਵਿੱਚ ਖੇਡਾਂ ਦਾ ਅਭੂਤਪੂਰਵ ਵਿਕਾਸ ਹੋ ਰਿਹਾ ਹੈ। ਰਾਸ਼ਟਰਪਤੀ ਨੇ ਵਿਸ਼ੇਸ਼ ਤੌਰ 'ਤੇ ਦੇਸ਼ ਦੀਆਂ ਧੀਆਂ ਅਤੇ ਦਿਵਯਾਂਗ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।
ਰਾਸ਼ਟਰਪਤੀ ਨੇ ਮਾਣ ਨਾਲ ਦੱਸਿਆ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਹਿਲੀ ਵਾਰ ਵਿਸ਼ਵ ਕੱਪ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਬਲਾਈਂਡ ਵੂਮੈਨ ਕ੍ਰਿਕਟ ਟੀਮ ਨੇ ਵੀ ਵਿਸ਼ਵ ਕੱਪ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਰਾਸ਼ਟਰਪਤੀ ਨੇ ਦੱਸਿਆ ਕਿ ਪਿਛਲੇ ਦਹਾਕੇ ਵਿੱਚ ਭਾਰਤ ਵਿੱਚ ਖੇਡਾਂ ਨਾਲ ਜੁੜੇ ਹਰ ਢਾਂਚੇ ਵਿੱਚ ਸੁਧਾਰ ਕੀਤੇ ਗਏ ਹਨ ਅਤੇ ਸਰਕਾਰ ਵੱਲੋਂ ਬਣਾਈ ਗਈ 'ਖੇਲੋ ਇੰਡੀਆ' ਨੀਤੀ ਨੇ ਸੰਸਥਾਵਾਂ ਨੂੰ ਵਧੇਰੇ ਪਾਰਦਰਸ਼ੀ ਬਣਾਇਆ ਹੈ।
2030 ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਭਾਰਤ ਦੀਆਂ ਬਿਹਤਰ ਤਿਆਰੀਆਂ ਅਤੇ ਵਧਦੇ ਆਤਮ-ਵਿਸ਼ਵਾਸ ਦਾ ਹੀ ਨਤੀਜਾ ਹੈ ਕਿ ਦੇਸ਼ ਨੂੰ 2030 ਰਾਸ਼ਟਰਮੰਡਲ ਖੇਡਾਂ (Commonwealth Games) ਦੀ ਮੇਜ਼ਬਾਨੀ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਸ਼ਟਰਪਤੀ ਨੇ ਭਰੋਸਾ ਜਤਾਇਆ ਕਿ ਦੇਸ਼ ਦੀ ਸਮਰੱਥ ਨੌਜਵਾਨ ਸ਼ਕਤੀ 'ਵਿਕਸਿਤ ਭਾਰਤ' ਦੇ ਨਿਰਮਾਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਏਗੀ। ਨੌਜਵਾਨਾਂ ਨੂੰ ਰਾਸ਼ਟਰੀ ਚਿੰਤਨ ਨਾਲ ਜੋੜਨ ਲਈ 'ਵਿਕਸਿਤ-ਭਾਰਤ- ਯੰਗ ਲੀਡਰਜ਼ ਡਾਇਲਾਗ' ਪਲੇਟਫਾਰਮ ਸ਼ੁਰੂ ਕੀਤਾ ਗਿਆ ਹੈ, ਜਿਸ 'ਤੇ ਹੁਣ ਤੱਕ ਲਗਭਗ 50 ਲੱਖ ਨੌਜਵਾਨ ਰਜਿਸਟ੍ਰੇਸ਼ਨ ਕਰ ਚੁੱਕੇ ਹਨ।
ਸੂਰਿਆਕੁਮਾਰ ICC T20 ਰੈਂਕਿੰਗ 'ਚ 7ਵੇਂ ਸਥਾਨ 'ਤੇ ਪੁੱਜੇ
NEXT STORY