ਦਿੱਲੀ : ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਹਾਲ ਹੀ ਵਿੱਚ ਹੋਈਆਂ ਸਨ, ਜਿਸ ਵਿੱਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਨਜ਼ਦੀਕੀ ਸੰਜੇ ਸਿੰਘ ਨੇ ਜਿੱਤ ਦਰਜ ਕੀਤੀ ਸੀ ਅਤੇ ਪਹਿਲਵਾਨ ਅਨੀਤਾ ਸ਼ਿਓਰਾਣ ਨੂੰ ਹਾਰ ਮਿਲੀ ਸੀ। ਇਸ ਤੋਂ ਬਾਅਦ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਤੋਂ ਸੰਨਿਆਸ ਲੈ ਲਿਆ ਸੀ। ਉਨ੍ਹਾਂ ਕਿਹਾ ਸੀ ਕਿ ਬ੍ਰਿਜ ਭੂਸ਼ਣ ਵਰਗਾ ਕੋਈ ਵਿਅਕਤੀ ਹੁਣ ਕੁਸ਼ਤੀ ਸੰਘ ਦਾ ਪ੍ਰਧਾਨ ਬਣ ਗਿਆ ਹੈ। ਇਸ ਤੋਂ ਇਲਾਵਾ ਸੰਜੇ ਸਿੰਘ ਦੇ ਚੁਣੇ ਜਾਣ ਤੋਂ ਬਾਅਦ ਬਜਰੰਗ ਪੂਨੀਆ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਸਾਹਮਣੇ ਆਪਣਾ ਪਦਮਸ੍ਰੀ ਵੀ ਰੱਖਿਆ ਸੀ ਅਤੇ ਚਿੱਠੀ ਵੀ ਲਿਖੀ ਸੀ। ਪਹਿਲਵਾਨਾਂ ਦੀ ਮੰਗ ਨੂੰ ਮੰਨਦਿਆਂ ਸਰਕਾਰ ਨੇ ਹੁਣ ਨਵੇਂ ਕੁਸ਼ਤੀ ਸੰਘ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਬਿਗ ਬੈਸ਼ ਲੀਗ: ਬਿਨਾਂ ਪੈਡ ਬੰਨ੍ਹੇ ਬੱਲੇਬਾਜ਼ੀ ਕਰਨ ਪਹੁੰਚੇ ਹੈਰਿਸ ਰਾਊਫ, ਦੇਖੋ ਵੀਡੀਓ
ਖੇਡ ਮੰਤਰਾਲੇ ਨੇ ਕੁਸ਼ਤੀ ਸੰਘ ਨੂੰ ਰੱਦ ਕਰਦੇ ਹੋਏ ਸੰਜੇ ਸਿੰਘ ਦੇ ਸਾਰੇ ਫ਼ੈਸਲਿਆਂ 'ਤੇ ਵੀ ਰੋਕ ਲਗਾ ਦਿੱਤੀ ਹੈ। ਖੇਡ ਮੰਤਰਾਲੇ ਨੇ ਅਗਲੇ ਹੁਕਮਾਂ ਤੱਕ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ 'ਤੇ ਪਾਬੰਦੀ ਲਗਾ ਦਿੱਤੀ ਹੈ। ਡਬਲਯੂਐੱਫਆਈ ਨੂੰ ਲੈ ਕੇ ਦਿੱਤੇ ਗਏ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਅਜਿਹਾ ਲੱਗਦਾ ਹੈ ਜਿਵੇਂ ਪੁਰਾਣੇ ਅਧਿਕਾਰੀ ਹੀ ਸਾਰੇ ਫ਼ੈਸਲੇ ਲੈ ਰਹੇ ਹਨ।
ਇਹ ਵੀ ਪੜ੍ਹੋ-ਪਹਿਲਵਾਨ ਬਜਰੰਗ ਪੂਨੀਆ ਨੇ 'ਪਦਮ ਸ਼੍ਰੀ' ਕੀਤਾ ਵਾਪਸ, PM ਨਿਵਾਸ ਦੇ ਬਾਹਰ ਫੁੱਟਪਾਥ 'ਤੇ ਰੱਖਿਆ ਪੁਰਸਕਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
SA vs IND : ਟੈਸਟ ਕ੍ਰਿਕਟ ਖੇਡਣ ਲਈ ਦੱਖਣੀ ਅਫਰੀਕਾ ਸਭ ਤੋਂ ਕਠਿਨ ਦੇਸ਼ : ਸ਼ਾਰਦੁਲ ਠਾਕੁਰ
NEXT STORY