ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ 2026 ਦੇ 49ਵੇਂ ਮੁਕਾਬਲੇ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਦੇ ਖਿਲਾਫ ਬੱਲੇਬਾਜ਼ੀ ਵਿੱਚ ਕਹਿਰ ਮਚਾ ਦਿੱਤਾ ਹੈ। ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਜਾ ਰਹੇ ਇਸ ਮੈਚ ਵਿੱਚ ਹੈਦਰਾਬਾਦ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 4 ਵਿਕਟਾਂ ਦੇ ਨੁਕਸਾਨ 'ਤੇ 235 ਦੌੜਾਂ ਦਾ ਵਿਸ਼ਾਲ ਸਕੋਰ ਬਣਾਇਆ ਅਤੇ ਪੰਜਾਬ ਨੂੰ ਜਿੱਤ ਲਈ 236 ਦੌੜਾਂ ਦਾ ਟੀਚਾ ਦਿੱਤਾ ਹੈ।
ਹੈਦਰਾਬਾਦ ਦੀ ਸ਼ੁਰੂਆਤ ਬੇਹੱਦ ਹਮਲਾਵਰ ਰਹੀ। ਸਲਾਮੀ ਬੱਲੇਬਾਜ਼ ਟ੍ਰੈਵਿਸ ਹੈੱਡ (38 ਦੌੜਾਂ) ਅਤੇ ਅਭਿਸ਼ੇਕ ਸ਼ਰਮਾ (35 ਦੌੜਾਂ) ਨੇ ਮਿਲ ਕੇ ਪਹਿਲੀ ਵਿਕਟ ਲਈ ਸਿਰਫ਼ 54 ਦੌੜਾਂ ਦੀ ਤੇਜ਼ ਸਾਂਝੇਦਾਰੀ ਕੀਤੀ। ਇਸ ਤੋਂ ਬਾਅਦ ਈਸ਼ਾਨ ਕਿਸ਼ਨ ਅਤੇ ਹੇਨਰਿਕ ਕਲਾਸਨ ਨੇ ਪੰਜਾਬ ਦੇ ਗੇਂਦਬਾਜ਼ਾਂ ਦੇ ਛੱਕੇ ਛੁਡਾ ਦਿੱਤੇ। ਈਸ਼ਾਨ ਕਿਸ਼ਨ ਨੇ 32 ਗੇਂਦਾਂ ਵਿੱਚ 55 ਦੌੜਾਂ ਬਣਾਈਆਂ, ਜਦਕਿ ਹੇਨਰਿਕ ਕਲਾਸਨ ਨੇ 43 ਗੇਂਦਾਂ ਵਿੱਚ 69 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਅੰਤ ਵਿੱਚ ਨੀਤੀਸ਼ ਰੈੱਡੀ ਨੇ ਮਹਿਜ਼ 13 ਗੇਂਦਾਂ ਵਿੱਚ 29 ਦੌੜਾਂ ਜੋੜ ਕੇ ਸਕੋਰ ਨੂੰ 235 ਤੱਕ ਪਹੁੰਚਾ ਦਿੱਤਾ।
ਪੰਜਾਬ ਕਿੰਗਜ਼ ਲਈ ਅੱਜ ਦਾ ਦਿਨ ਫੀਲਡਿੰਗ ਵਿੱਚ ਬਹੁਤ ਨਿਰਾਸ਼ਾਜਨਕ ਰਿਹਾ। ਟੀਮ ਨੇ ਤਿੰਨ ਕੈਚ ਅਤੇ ਇੱਕ ਸਟੰਪਿੰਗ ਦਾ ਮੌਕਾ ਗੁਆ ਦਿੱਤਾ, ਜਿਸ ਦਾ ਫਾਇਦਾ ਉਠਾਉਂਦੇ ਹੋਏ ਈਸ਼ਾਨ ਅਤੇ ਕਲਾਸਨ ਦੀ ਜੋੜੀ ਨੇ ਸਕੋਰ 200 ਦੇ ਪਾਰ ਪਹੁੰਚਾ ਦਿੱਤਾ। ਗੇਂਦਬਾਜ਼ੀ ਵਿੱਚ ਮਾਰਕੋ ਜੈਨਸਨ ਸਭ ਤੋਂ ਮਹਿੰਗੇ ਸਾਬਤ ਹੋਏ, ਜਿਨ੍ਹਾਂ ਨੇ ਆਪਣੇ ਕੋਟੇ ਵਿੱਚ 61 ਦੌੜਾਂ ਦਿੱਤੀਆਂ ਅਤੇ ਕੋਈ ਵਿਕਟ ਹਾਸਲ ਨਹੀਂ ਕੀਤੀ। ਅਰਸ਼ਦੀਪ ਸਿੰਘ, ਲਾਕੀ ਫਰਗੂਸਨ, ਯੁਜਵੇਂਦਰ ਚਾਹਲ ਅਤੇ ਵਿਜੇ ਕੁਮਾਰ ਵਿਸ਼ਾਕ ਨੇ ਇੱਕ-ਇੱਕ ਵਿਕਟ ਝਟਕਾਈ।
ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ ਵੱਡਾ ਫੈਸਲਾ
NEXT STORY