ਕੋਲੰਬੋ- ਸ਼੍ਰੀਲੰਕਾ ਟੈਸਟ ਟੀਮ ਦੇ ਕਪਤਾਨ ਦਿਮੁਥ ਕਰੁਣਾਰਤਨੇ ਨੇ ਸ਼ਰਾਬ ਦੇ ਨਸ਼ੇ ਵਿਚ ਗੱਡੀ ਚਲਾਉਣ ਨਾਲ ਹੋਏ ਹਾਦਸੇ ਦੇ ਮਾਮਲੇ 'ਚ ਸੋਮਵਾਰ ਨੂੰ ਇੱਥੇ ਮੁਆਫੀ ਮੰਗ ਲਈ। ਇਸ ਹਾਦਸੇ ਵਿਚ ਵਾਹਨ ਚਾਲਕ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਐਤਵਾਰ ਨੂੰ ਇਸ ਸੜਕ ਹਾਦਸੇ ਤੋਂ ਬਾਅਦ 30 ਸਾਲ ਦੇ ਕਰੁਣਾਰਤਨੇ ਨੂੰ ਹਿਰਾਸਤ 'ਚ ਲੈਣ ਤੋਂ ਬਾਅਦ ਰਿਹਾਅ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਸ਼੍ਰੀਲੰਕਾਈ ਟੈਸਟ ਕਪਤਾਨ ਦਿਮੁਥ ਕਰੁਣਾਰਤਨੇ ਨੂੰ ਐਤਵਾਰ ਕੋਲੰਬੋ ਵਿਖੇ ਸਵੇਰੇ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਇਕ ਗੱਡੀ ਨੂੰ ਟੱਕਰ ਮਾਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀਲੰਕਾਈ ਕ੍ਰਿਕਟਰ ਨੇ ਤਿਨ ਟੈਰਾਂ ਵਾਲੀ ਗੱਡੀ ਵਿਚ ਟੱਕਰ ਮਾਰ ਦਿੱਤੀ ਜਿਸ ਨਾਲ ਉਸ ਦੇ ਡ੍ਰਾਈਵਰ ਨੂੰ ਹਸਪਤਾਲ ਲਿਜਾਣਾ ਪਿਆ। ਹਾਲਾਂਕਿ ਉਹ ਗੰਭੀਰ ਰੂਪ ਨਾਲ ਜ਼ਖਮੀ ਨਹੀਂ ਹੈ। ਪੁਲਸ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਕਰੁਣਾਰਤਨੇ ਨੇ ਸ਼ਰਾਬ ਪੀਤੀ ਹੋਈ ਸੀ। ਕਰੁਣਾਰਤਨੇ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ ਪਰ ਸ਼੍ਰੀਲੰਕਾਈ ਸਮੇਂ ਮੁਤਾਬਕ ਸਵੇਰੇ 5.40 'ਤੇ ਪੁਲਸ ਨੇ ਆਪਣੀ ਹਿਰਾਸਤ ਵਿਚ ਲਿਆ। ਇਹ ਹਾਦਸਾ ਬੋਰੇਲਾ ਖੇਤਰ ਵਿਖੇ ਹਇਆ। ਇਸ ਹਫਤੇ ਸ਼੍ਰੀਲੰਕਾਈ ਖਿਡਾਰੀ ਨੂੰ ਅਦਾਲਤ ਵਿਚ ਪੇਸ਼ ਹੋਣਾ ਪਏਗਾ।
ਪੀ. ਸੀ. ਬੀ. ਨੇ ਦੇਰ ਰਾਤ ਤਕ ਪਾਰਟੀ 'ਚ ਰਹਿਣ ਲਈ ਉਮਰ ਨੂੰ ਕੀਤਾ ਜੁਰਮਾਨਾ
NEXT STORY