ਦੁਬਈ– ਨੌਜਵਾਨ ਬੱਲੇਬਾਜ਼ ਦੇਵਦੱਤ ਪਡੀਕਲ ਤੇ ਤਜਰਬੇਕਾਰ ਏ. ਬੀ. ਡਿਵਿਲੀਅਰਸ ਦੇ ਅਰਧ ਸੈਂਕੜਿਆਂ ਤੋਂ ਬਾਅਦ ਯੁਜਵੇਂਦਰ ਚਾਹਲ ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ. ਸੀ. ਬੀ.) ਨੇ ਸੋਮਵਾਰ ਨੂੰ ਇੱਥੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 10 ਦੌੜਾਂ ਨਾਲ ਹਰਾ ਕੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ 13ਵੇਂ ਸੈਸ਼ਨ ਵਿਚ ਜੇਤੂ ਸ਼ੁਰੂਆਤ ਕੀਤੀ। ਆਈ. ਪੀ. ਐੱਲ. ਵਿਚ ਆਪਣਾ ਪਹਿਲਾ ਮੈਚ ਖੇਡ ਰਹੇ ਪਡੀਕਲ ਨੇ 42 ਗੇਂਦਾਂ 'ਤੇ 8 ਚੌਕਿਆਂ ਦੀ ਮਦਦ ਨਾਲ 56 ਦੌੜਾਂ ਬਣਾਈਆਂ ਜਦਕਿ ਡਿਵਿਲੀਅਰਸ ਨੇ 30 ਗੇਂਦਾਂ 'ਤੇ 51 ਦੌੜਾਂ ਦੀ ਪਾਰੀ ਖੇਡੀ, ਜਿਸ ਵਿਚ 4 ਚੌਕੇ ਤੇ 2 ਛੱਕੇ ਸ਼ਾਮਲ ਹਨ। ਪਾਰੀ ਦੇ ਸ਼ੁਰੂ ਅਤੇ ਪਾਰੀ ਦੇ ਆਖਿਰ ਵਿਚ ਖੇਡੀਆਂ ਗਈਆਂ ਇਨ੍ਹਾਂ ਪਾਰੀਆਂ ਨਾਲ ਆਰ. ਸੀ. ਬੀ. ਨੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ 5 ਵਿਕਟਾਂ 'ਤੇ 163 ਦੌੜਾਂ ਬਣਾਈਆਂ।


ਇਸ ਦੇ ਜਵਾਬ ਵਿਚ ਹੈਦਰਾਬਾਦ ਦੀ ਟੀਮ 19.4 ਓਵਰਾਂ ਵਿਚ 153 ਦੌੜਾਂ 'ਤੇ ਆਲ ਆਊਟ ਹੋ ਗਈ। ਜਾਨੀ ਬੇਅਰਸਟੋ (42 ਗੇਂਦਾਂ 'ਤੇ 61 ਦੌੜਾਂ) ਤੇ ਮਨੀਸ਼ ਪਾਂਡੇ (33 ਗੇਂਦਾਂ 'ਤੇ 34 ਦੌੜਾਂ) ਨੇ ਦੂਜੀ ਵਿਕਟ ਲਈ 71 ਦੌੜਾਂ ਜੋੜੀਆਂ। ਇਕ ਸਮੇਂ ਹੈਦਰਾਬਾਦ ਦਾ ਸਕੋਰ 2 ਵਿਕਟਾਂ 'ਤੇ 121 ਦੌੜਾਂ ਸੀ ਪਰ ਉਸ ਨੇ ਆਖਰੀ 8 ਵਿਕਟਾਂ 26 ਗੇਂਦਾਂ 'ਤੇ 32 ਦੌੜਾਂ ਦੇ ਅੰਦਰ ਗੁਆ ਦਿੱਤੀਆਂ। ਚਾਹਲ ਨੇ 4 ਓਵਰਾਂ ਵਿਚ 18 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ ਤੇ ਵਿਕਟਾਂ ਦੇ ਪਤਨ ਦੀ ਸ਼ੁਰੂਆਤ ਕੀਤੀ। ਸ਼ਿਵਮ ਦੂਬੇ (15 ਦੌੜਾਂ 'ਤੇ 2 ਵਿਕਟਾਂ) ਤੇ ਨਵਦੀਪ ਸੈਣੀ (25 ਦੌੜਾਂ 'ਤੇ 2 ਵਿਕਟਾਂ) ਨੇ ਵੀ ਪ੍ਰਭਾਵਸ਼ਾਲੀ ਗੇਂਦਬਾਜ਼ੀ ਕੀਤੀ।

ਚਾਹਲ ਨੇ ਆਪਣੇ ਆਖਰੀ ਓਵਰ ਵਿਚ ਬੇਅਰਸਟੋ ਨੂੰ ਲੈੱਗ ਬ੍ਰੇਕ ਤੇ ਫਿਰ ਵਿਜੇ ਸ਼ੰਕਰ ਨੂੰ ਗੁਗਲੀ 'ਤੇ ਬੋਲਡ ਕਰਕੇ ਪਾਸਾ ਪਲਟ ਦਿੱਤਾ, ਜਿਸ ਤੋਂ ਬਾਅਦ ਹੈਦਰਾਬਾਦ ਦੀ ਪਾਰੀ ਤਾਸ਼ ਦੇ ਪੱਤਿਆਂ ਦੀ ਤਰ੍ਹਾਂ ਖਿਲਰ ਗਈ। ਮਿਸ਼ੇਲ ਸਟਾਰਕ ਦਾ ਜ਼ਖ਼ਮੀ ਹੋਣਾ ਵੀ ਹੈਦਰਾਬਾਦ ਨੂੰ ਭਾਰੀ ਪਿਆ ।

ਟੀਮਾਂ ਇਸ ਤਰ੍ਹਾਂ ਹੈ-
ਸਨਰਾਈਜ਼ਰਜ਼ ਹੈਦਰਾਬਾਦ- ਡੇਵਿਡ ਵਾਰਨਰ (ਕਪਤਾਨ), ਜਾਨੀ ਬੇਅਰਸਟੋ, ਕੇਨ ਵਿਲੀਅਮਸਨ, ਮਨੀਸ਼ ਪਾਂਡੇ, ਸ਼੍ਰੀਵਤਸ ਗੋਸਵਾਮੀ, ਵਿਰਾਟ ਸਿੰਘ, ਪ੍ਰਿਯਮ ਗਰਗ, ਰਿਧੀਮਾਨ ਸਾਹਾ, ਅਬਦੁਲ ਸਮਦ, ਵਿਜੇ ਸ਼ੰਕਰ, ਮੁਹੰਮਦ ਨਬੀ, ਰਾਸ਼ਿਦ ਖਾਨ, ਮਿਸ਼ੇਲ ਮਾਰਸ਼, ਅਭਿਸ਼ੇਕ ਵਰਮਾ, ਬੀ. ਸੰਦੀਪ, ਸੰਜੇ ਯਾਦਵ, ਫੇਬੀਅਨ ਐਲਨ, ਭੁਵਨੇਸ਼ਵਰ ਕੁਮਾਰ, ਖਲੀਲ ਅਹਿਮਦ, ਸੰਦੀਪ ਸ਼ਰਮਾ, ਸ਼ਾਹਬਾਜ ਨਦੀਮ, ਸਿਧਾਰਥ ਕੌਲ, ਬਿਲੀ ਸਟਾਨਲੇਕ, ਟੀ. ਨਟਰਾਜਨ, ਬਾਸਿਲ ਥਾਂਪੀ।
ਆਰ. ਸੀ. ਬੀ.- ਆਰੋਨ ਫਿੰਚ, ਦੇਵਦਤ ਪਡੀਕਲ, ਪਾਰਥਿਵ ਪਟੇਲ, ਵਿਰਾਟ ਕੋਹਲੀ (ਕਪਤਾਨ), ਏ. ਬੀ. ਡਿਵਲੀਅਰਸ, ਗੁਰਕੀਰਤ ਸਿੰਘ ਮਾਨ, ਸ਼ਿਵਮ ਦੂਬੇ, ਕ੍ਰਿਸ ਮੌਰਿਸ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ ਅਹਿਮਦ, ਨਵਦੀਪ ਸੈਣੀ, ਡੇਲ ਸਟੇਨ, ਯੁਜਵੇਂਦਰ ਚਾਹਲ, ਐਡਮ ਜਾਂਪਾ, ਇਸੁਰੂ ਉਡਾਨਾ, ਮੋਇਨ ਅਲੀ, ਜੋਸ਼ ਫਿਲਿਪ, ਪਵਨ ਨੇਗੀ, ਪਵਨ ਦੇਸ਼ਪਾਂਡੇ, ਮੁਹੰਮਦ ਸਿਰਾਜ, ਉਮੇਸ਼ ਯਾਦਵ।
ਅੰਪਾਇਰ ਦੇ ਗਲਤ ਫ਼ੈਸਲੇ ’ਤੇ ਭੜਕੀ ਪ੍ਰੀਟੀ ਜ਼ਿੰਟਾ, ਦਿੱਤਾ ਵੱਡਾ ਬਿਆਨ
NEXT STORY