ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 54ਵਾਂ ਮੈਚ ਅੱਜ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਤੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ. ਸੀ. ਬੀ.) ਦੇ ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ ਨਿਰਧਾਰਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 192 ਦੌੜਾਂ ਬਣਾਈਆਂ। ਇਸ ਤਰ੍ਹਾਂ ਬੈਂਗਲੁਰੂ ਨੇ ਹੈਦਰਾਬਾਦ ਨੂੰ 193 ਦੌੜਾਂ ਦਾ ਟੀਚਾ ਦਿੱਤਾ ਹੈ।
ਇਹ ਵੀ ਪੜ੍ਹੋ : 'IPL ਮੈਚ ਦੌਰਾਨ ਕ੍ਰਿਕਟ ਸੱਟੇਬਾਜ਼ੀ ਦਾ ਕਾਰੋਬਾਰ 5-10 ਹਜ਼ਾਰ ਕਰੋੜ ਤੱਕ ਪੁੱਜਾ'
ਪਹਿਲਾਂ ਬੱਲੇਬਾਜ਼ੀ ਕਰਨ ਆਈ ਬੈਂਗਲੁਰੂ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਵਿਰਾਟ ਕੋਹਲੀ ਖ਼ਾਤਾ ਖੋਲੇ ਬਿਨਾ ਸੁਚਿਥ ਦੀ ਗੇਂਦ 'ਤੇ ਵਿਲੀਅਮਸਨ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਬੈਂਗਲੁਰੂ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਰਜਤ ਪਾਟੀਦਾਰ 48 ਦੌੜਾਂ ਦੇ ਨਿੱਜੀ ਸਕੋਰ 'ਤੇ ਸੁਚਿਥ ਦੀ ਗੇਂਦ 'ਤੇ ਤ੍ਰਿਪਾਠੀ ਨੂੰ ਕੈਚ ਦੇ ਕੇ ਆਊਟ ਹੋ ਗਿਆ। ਗਲੇਨ ਮੈਕਸਵੇਲ 33 ਦੌੜਾਂ ਦੇ ਨਿੱਜੀ ਸਕੋਰ 'ਤੇ ਕਾਰਤਿਕ ਤਿਆਗੀ ਦੀ ਗੇਂਦ 'ਤੇ ਮਾਰਕਰਮ ਨੂੰ ਕੈਚ ਦੇ ਕੇ ਆਊਟ ਹੋਏ। ਫਾਫ ਡੁ ਪਲੇਸਿਸ ਨੇ ਅਜੇਤੂ ਰਹਿੰਦੇ ਹੋਏ 8 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ ਸ਼ਾਨਦਾਰ 73 ਦੌੜਾਂ ਦੀ ਪਾਰੀ ਖੇਡੀ। ਦਿਨੇਸ਼ ਕਾਰਤਿਕ ਨੇ ਅਜੇਤੂ ਰਹਿੰਦੇ ਹੋਏ 30 ਦੌੜਾਂ ਦੀ ਪਾਰੀ ਖੇਡੀ। ਹੈਦਰਾਬਾਦ ਵਲੋਂ ਜਦਗੀਸ਼ਾ ਸੁਚਿਥਾ ਨੇ 2 ਤੇ ਕਾਰਤਿਕ ਤਿਆਗੀ ਨੇ 1 ਵਿਕਟ ਝਟਕਾਈ।
ਇਹ ਵੀ ਪੜ੍ਹੋ : ਜੋਸ ਬਟਲਰ ਨੇ ਹਾਸਲ ਕੀਤੀ ਵੱਡੀ ਉਪਲੱਬਧੀ, ਰਾਜਸਥਾਨ ਵਲੋਂ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ
ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ :-
ਸਨਰਾਈਜ਼ਰਜ਼ ਹੈਦਰਾਬਾਦ : ਅਭਿਸ਼ੇਕ ਸ਼ਰਮਾ, ਕੇਨ ਵਿਲੀਅਮਸਨ (ਕਪਤਾਨ), ਰਾਹੁਲ ਤ੍ਰਿਪਾਠੀ, ਏਡਨ ਮਾਰਕਰਮ, ਨਿਕੋਲਸ ਪੂਰਨ (ਵਿਕਟਕੀਪਰ), ਸ਼ਸ਼ਾਂਕ ਸਿੰਘ, ਜਗਦੀਸ਼ਾ ਸੁਚਿਤ, ਕਾਰਤਿਕ ਤਿਆਗੀ, ਭੁਵਨੇਸ਼ਵਰ ਕੁਮਾਰ, ਫਜ਼ਲਹਕ ਫਾਰੂਕੀ, ਉਮਰਾਨ ਮਲਿਕ
ਰਾਇਲ ਚੈਲੰਜਰਜ਼ ਬੰਗਲੌਰ : ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਰਜਤ ਪਾਟੀਦਾਰ, ਗਲੇਨ ਮੈਕਸਵੈੱਲ, ਮਹੀਪਾਲ ਲੋਮਰੋਰ, ਦਿਨੇਸ਼ ਕਾਰਤਿਕ (ਵਿਕਟਕੀਪਰ), ਸ਼ਾਹਬਾਜ਼ ਅਹਿਮਦ, ਵਨਿੰਦੂ ਹਸਾਰੰਗਾ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਜੋਸ਼ ਹੇਜ਼ਲਵੁੱਡ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
'IPL ਮੈਚ ਦੌਰਾਨ ਕ੍ਰਿਕਟ ਸੱਟੇਬਾਜ਼ੀ ਦਾ ਕਾਰੋਬਾਰ 5-10 ਹਜ਼ਾਰ ਕਰੋੜ ਤੱਕ ਪੁੱਜਾ'
NEXT STORY