ਜਲੰਧਰ (ਰਾਹੁਲ) : ਹਾਕੀ ਇੰਡੀਆ ਵਲੋਂ 35ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ 23 ਤੋਂ 31 ਅਕਤੂਬਰ 2018 ਤਕ ਸਥਾਨਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਕਰਵਾਉਣ ਦੀ ਮਨਜੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਆਈ. ਏ. ਐੱਸ. ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਸੁਰਜੀਤ ਹਾਕੀ ਸੁਸਾਇਟੀ ਜਲੰਧਰ ਨੇ ਦੱਸਿਆ ਕਿ ਇਸ ਵਾਰ ਸੁਰਜੀਤ ਹਾਕੀ ਟੂਰਨਾਮੈਂਟ ਨਾਕ-ਆਊਟ ਕਮ ਲੀਗ ਦੇ ਆਧਾਰ 'ਤੇ ਕਰਵਾਇਆ ਜਾਵੇਗਾ।
ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਇਨ੍ਹਾਂ ਟੀਮਾਂ ਦੀ ਚੋਣ ਲਈ ਓਲੰਪੀਅਨ ਪਰਗਟ ਸਿੰਘ ਐੱਮ. ਐੱਲ. ਏ. ਜਲੰਧਰ ਕੈਂਟ ਦੀ ਨਿਗਰਾਨੀ ਹੇਠ ਇਕ ਕਮੇਟੀ ਬਣਾਈ ਗਈ ਹੈ, ਜਿਸ ਵਿਚ ਐੱਲ. ਆਰ. ਨਈਅਰ, ਇਕਬਾਲ ਸਿੰਘ ਸੰਧੂ, ਲਖਵਿੰਦਰ ਪਾਲ ਸਿੰਘ ਖਹਿਰਾ ਅਤੇ ਅਮਰੀਕ ਸਿੰਘ ਪਵਾਰ ਮੈਂਬਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਜੇਤੂ ਟੀਮਾਂ ਨੂੰ ਦਿੱਤੀ ਜਾਣ ਵਾਲੀ ਨਕਦ ਰਾਸ਼ੀ ਵਿਚ ਹੋਰ ਵਾਧਾ ਕਰਨ ਅਤੇ ਖਿਡਾਰੀਆਂ ਨੂੰ ਹੋਰ ਵਧੇਰੇ ਨਕਦ ਇਨਾਮ ਦਿੱਤੇ ਜਾਣ ਲਈ ਇਕ ਵੱਖਰੀ ਕਮੇਟੀ ਬਣਾਈ ਗਈ ਹੈ। ਇਸ ਸਾਲ ਰੰਗਾ-ਰੰਗ ਪ੍ਰੋਗਰਾਮ ਕਰਵਾਉਣ ਲਈ ਟੀਮ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਕਰਨਲ ਮਨਮੋਹਨ ਸਿੰਘ, ਗੈਰੀ ਜੋਹਲ (ਕੈਨੇਡਾ) ਅਤੇ ਰਣਬੀਰ ਸਿੰਘ ਰਾਣਾ ਟੁੱਟ ਸ਼ਾਮਲ ਹਨ। ਇਸ ਤੋਂ ਇਲਾਵਾ ਦਰਸ਼ਕਾਂ ਨੂੰ ਕੌਮੀ ਖੇਡ ਹਾਕੀ ਪ੍ਰਤੀ ਉਤਸ਼ਾਹਿਤ ਕਰਨ ਲਈ ਵੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸੁਰਿੰਦਰ ਸਿੰਘ, ਰਾਮ ਪ੍ਰਤਾਪ ਅਤੇ ਗੁਰਵਿੰਦਰ ਸਿੰਘ ਗੁੱਲੂ ਬਤੌਰ ਕਮੇਟੀ ਮੈਂਬਰ ਹੋਣਗੇ। ਟੂਰਨਾਮੈਂਟ ਨੂੰ ਵਧੀਆ ਢੰਗ ਨਾਲ ਕਰਵਾਉਣ ਲਈ ਖੇਡ ਪ੍ਰੇਮੀਆਂ ਦਾ ਸਹਿਯੋਗ ਲਿਆ ਜਾਵੇਗਾ।
ਸਾਡੀ ਰਣਨੀਤੀ ਨੇ ਹੀ ਸਾਨੂੰ ਹਰਾਉਣ ਦਾ ਕੰਮ ਕੀਤਾ : ਸ਼੍ਰੀਜੇਸ਼
NEXT STORY