ਮੁੰਬਈ— ਟੀ-20 ਟੀਮ ਦੇ ਦਿੱਗਜ ਬੱਲੇਬਾਜ਼ ਸੂਰਿਆਕੁਮਾਰ ਯਾਦਵ ਐਤਵਾਰ ਨੂੰ ਵਾਨਖੇੜੇ 'ਚ ਦਿੱਲੀ ਕੈਪੀਟਲਸ ਖਿਲਾਫ ਹੋਣ ਵਾਲੇ ਮੈਚ ਲਈ ਮੁੰਬਈ ਇੰਡੀਅਨਜ਼ ਟੀਮ ਨਾਲ ਜੁੜਣਗੇ। ਹਾਲਾਂਕਿ ਉਨ੍ਹਾਂ ਦੀ ਫਿਟਨੈੱਸ ਦੀ ਪੁਸ਼ਟੀ ਨਹੀਂ ਹੋਈ ਹੈ। ਰਿਪੋਰਟ ਮੁਤਾਬਕ ਸੂਰਿਆਕੁਮਾਰ ਯਾਦਵ ਸ਼ੁੱਕਰਵਾਰ ਨੂੰ ਮੁੰਬਈ ਇੰਡੀਅਨਜ਼ ਟੀਮ ਨਾਲ ਜੁੜਨਗੇ। ਫਿਟਨੈੱਸ ਕਲੀਅਰੈਂਸ ਦੀ ਘਾਟ ਕਾਰਨ ਉਨ੍ਹਾਂ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) 2024 ਵਿੱਚ ਅਜੇ ਤੱਕ ਕੋਈ ਮੈਚ ਨਹੀਂ ਖੇਡਿਆ ਹੈ।
ਉਹ ਇਸ ਸਾਲ ਦੇ ਸ਼ੁਰੂ ਵਿੱਚ ਗਿੱਟੇ ਦੀ ਸਰਜਰੀ ਤੋਂ ਠੀਕ ਹੋਣ ਲਈ ਬੈਂਗਲੁਰੂ ਵਿੱਚ ਨੈਸ਼ਨਲ ਕ੍ਰਿਕਟ ਅਕੈਡਮੀ ਵਿੱਚ ਸੀ। ਉਨ੍ਹਾਂ ਨੂੰ ਸਪੋਰਟਸ ਹਰਨੀਆ ਦੀ ਸਰਜਰੀ ਵੀ ਕਰਵਾਉਣੀ ਪਈ ਸੀ ਜਿਸ ਕਾਰਨ ਉਹ ਅਫਗਾਨਿਸਤਾਨ ਖਿਲਾਫ ਘਰੇਲੂ ਮੈਦਾਨ 'ਤੇ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਤੋਂ ਬਾਹਰ ਹੋ ਗਏ ਸਨ। ਜ਼ਿਕਰਯੋਗ ਹੈ ਕਿ ਸੂਰਿਆਕੁਮਾਰ ਨੇ ਪਿਛਲੇ ਸਾਲ ਦਸੰਬਰ 'ਚ ਦੱਖਣੀ ਅਫਰੀਕਾ ਦੇ ਜੋਹਾਨਸਬਰਗ 'ਚ ਖੇਡੇ ਗਏ ਤੀਜੇ ਟੀ-20 'ਚ 56 ਗੇਂਦਾਂ 'ਚ 100 ਦੌੜਾਂ ਬਣਾਈਆਂ ਸਨ। ਇਸ ਮੈਚ 'ਚ ਉਸ ਦੇ ਗਿੱਟੇ 'ਤੇ ਸੱਟ ਲੱਗੀ ਸੀ।
ਪੰਜਾਬ ਕਿੰਗਜ਼ ਦੇ ਸਟਾਰ ਆਸ਼ੂਤੋਸ਼ ਦਾ ਖੁਲਾਸਾ, 'ਮੇਰੀ ਫਲਾਈਟ ਬੁੱਕ ਹੋ ਗਈ ਸੀ... ਉਨ੍ਹਾਂ ਨੇ ਮੈਨੂੰ ਰੁਕਣ ਲਈ ਕਿਹਾ'
NEXT STORY