ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਦੇ ਸੰਨਿਆਸ ਦੀਆਂ ਖ਼ਬਰਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਪੂਰੀ ਤਰ੍ਹਾਂ ਅਫਵਾਹ ਨਿਕਲੀਆਂ ਹਨ। ਦਰਅਸਲ, ਬੀ.ਸੀ.ਸੀ.ਆਈ. ਦੀ ਚੋਣ ਕਮੇਟੀ ਵੱਲੋਂ ਇੱਕ ਵੱਡਾ ਫੈਸਲਾ ਲੈਂਦਿਆਂ ਟੀ-20 ਵਿਸ਼ਵ ਕੱਪ ਜਿੱਤਣ ਵਾਲੇ ਕਪਤਾਨ ਸੂਰਿਆਕੁਮਾਰ ਯਾਦਵ ਨੂੰ ਕਪਤਾਨੀ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ T-20 ਟੀਮ ਵਿੱਚੋਂ ਵੀ ਬਾਹਰ ਕਰ ਦਿੱਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਉਨ੍ਹਾਂ ਦੇ ਕਰੀਅਰ ਨੂੰ ਲੈ ਕੇ ਸਵਾਲ ਉੱਠਣੇ ਸ਼ੁਰੂ ਹੋ ਗਏ ਸਨ।
ਕਪਤਾਨੀ ਵਿੱਚ ਬਦਲਾਅ ਦੇ ਇੱਕ ਦਿਨ ਬਾਅਦ 7 ਜੂਨ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਸੂਰਿਆਕੁਮਾਰ ਯਾਦਵ ਦੇ ਨਾਮ ਵਾਲੇ ਇੱਕ ਅਕਾਊਂਟ ਤੋਂ ਪੋਸਟ ਕੀਤੀ ਗਈ ਕਿ ਉਹ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਰਹੇ ਹਨ। ਪੋਸਟ ਵਿੱਚ ਲਿਖਿਆ ਗਿਆ ਸੀ ਕਿ ਪਹਿਲੀ ਗੇਂਦ 'ਤੇ ਛੱਕਾ ਲਗਾਉਣ ਤੋਂ ਲੈ ਕੇ ਟੀ-20 ਵਿਸ਼ਵ ਕੱਪ ਚੁੱਕਣ ਤੱਕ ਦਾ ਸਫ਼ਰ ਬਹੁਤ ਸ਼ਾਨਦਾਰ ਰਿਹਾ। ਇਸ ਪੋਸਟ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਅਤੇ ਲੋਕਾਂ ਨੇ ਉਨ੍ਹਾਂ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਜਾਂਚ ਤੋਂ ਬਾਅਦ ਇਹ ਸੱਚਾਈ ਸਾਹਮਣੇ ਆਈ ਹੈ ਕਿ ਸੂਰਿਆਕੁਮਾਰ ਨੇ ਸੰਨਿਆਸ ਦਾ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ, ਜਿਸ ਅਕਾਊਂਟ ਤੋਂ ਇਹ ਪੋਸਟ ਕੀਤੀ ਗਈ ਸੀ, ਉਹ ਇੱਕ 'ਪੈਰੋਡੀ' ਯਾਨੀ ਨਕਲੀ ਅਕਾਊਂਟ ਸੀ, ਜੋ ਮਈ 2026 ਵਿੱਚ ਹੀ ਬਣਾਇਆ ਗਿਆ ਹੈ। ਮਾਹਿਰਾਂ ਅਨੁਸਾਰ, ਸੂਰਿਆਕੁਮਾਰ ਯਾਦਵ ਅਜੇ ਵੀ ਦਮਦਾਰ ਪ੍ਰਦਰਸ਼ਨ ਕਰ ਕੇ ਟੀਮ ਵਿੱਚ ਵਾਪਸੀ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਸੂਰਿਆਕੁਮਾਰ ਯਾਦਵ ਬੀਤੀ ਦਿਨ ਸੋਸ਼ਲ ਮੀਡੀਆ 'ਤੇ ਬੀਸੀਸੀਆਈ ਦੇ ਫੈਸਲੇ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਸੀ, ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਸਟੋਰੀ ਪੋਸਟ ਕੀਤੀ ਸੀ। ਭਾਰਤੀ ਟੀਮ ਵਿੱਚੋਂ ਉਸਦੀ ਬਾਹਰ ਹੋਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਪੋਸਟ ਕੀਤੀ, ਜਿਸ ਵਿੱਚ ਉਸਨੇ ਇੱਕ ਸੰਖੇਪ ਕੈਪਸ਼ਨ ਦੇ ਨਾਲ ਟੀਮ ਦੀ ਇੱਕ ਫੋਟੋ ਸਾਂਝੀ ਕੀਤੀ ਸੀ, ਇਸ ਪ੍ਰਤਿਭਾਸ਼ਾਲੀ ਸਮੂਹ ਨੂੰ ਆਉਣ ਵਾਲੀਆਂ ਚੁਣੌਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸੂਰਿਆ ਨੇ ਪੋਸਟ ਵਿੱਚ ਇੱਕ ਭਾਰਤੀ ਝੰਡੇ ਵਾਲਾ ਇਮੋਜੀ ਵੀ ਜੋੜਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
2026 ਏਸ਼ੀਆਈ ਖੇਡਾਂ ਲਈ IGU ਛੇ ਮੈਂਬਰੀ ਭਾਰਤੀ ਟੀਮ ਭੇਜੇਗਾ
NEXT STORY