ਸਿਡਨੀ : ਭਾਰਤ ਅਤੇ ਆਸਟਰੇਲੀਆ ਵਿਚਾਲੇ ਸਿਡਨੀ ਵਿਚ ਖੇਡੇ ਜਾ ਰਹੇ ਤੀਜੇ ਟੈਸਟ ਮੈਚ ਦੇ ਚੌਥੇ ਦਿਨ ਇਕ ਵਾਰ ਕੁੱਝ ਦਰਸ਼ਕਾਂ ਨੇ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ’ਤੇ ਨਸਲੀ ਟਿੱਪਣੀ ਕੀਤੀ ਹੈ। ਸਿਰਾਜ ਬਾਊਂਡਰੀ ’ਤੇ ਫੀਲਡਿੰਗ ਕਰ ਰਹੇ ਸਨ। ਸਿਡਨੀ ਟੈਸਟ ਮੈਚ ਦੇ ਚੌਥੇ ਦਿਨ ਸਖ਼ਤ ਸੁਰੱਖਿਆ ਦੇ ਬਾਵਜੂਦ ਫਿਰ ਸਿਰਾਜ ਨਾਲ ਬਦਤਮੀਜ਼ੀ ਹੋਈ, ਜਿਸ ਤੋਂ ਬਾਅਦ ਕਰੀਬ 15 ਮਿੰਟ ਤੱਕ ਮੈਚ ਰੋਕਿਆ ਗਿਆ। ਭਾਰਤੀ ਟੀਮ ਨੇ ਮੈਚ ਦੌਰਾਨ ਇਸ ਗੱਲ ਦੀ ਸ਼ਿਕਾਇਤ ਅੰਪਾਇਰਾਂ ਨੂੰ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਕਰਮੀਆਂ ਨੇ ਸਿਡਨੀ ਕ੍ਰਿਕਟ ਗ੍ਰਾਊਂਡ ਵਿਚ ਬੈਠੇ ਦਰਸ਼ਕਾਂ ਦੇ ਉਸ ਗਰੁੱਪ ਨੂੰ ਸਟੇਡੀਅਮ ਤੋਂ ਬਾਹਰ ਕਰ ਦਿੱਤਾ, ਜਿਸ ਨੇ ਸਿਰਾਜ ’ਤੇ ਨਸਲੀ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਮੈਚ ਦੁਬਾਰਾ ਸ਼ੁਰੂ ਹੋ ਸਕਿਆ।
ਇਹ ਵੀ ਪੜ੍ਹੋ : ਮਾਂ ਨਾਲ ਸਾਗ ਕਟਾਉਂਦੇ ਨਜ਼ਰ ਆਏ ਕ੍ਰਿਕਟਰ ਹਰਭਜਨ ਸਿੰਘ, ਵੇਖੋ ਵੀਡੀਓ
ਦੱਸ ਦੇਈਏ ਕਿ ਸਿਡਨੀ ਟੈਸਟ ਦੇ ਤੀਜੇ ਦਿਨ ਵੀ ਭਾਰਤੀ ਖਿਡਾਰੀਆਂ ਨੂੰ ਨਸਲੀ ਟਿੱਪਣੀਆਂ ਦਾ ਸ਼ਿਕਾਰ ਹੋਣਾ ਪਿਆ ਸੀ। ਦਰਅਸਲ ਟੈਸਟ ਮੈਚ ਦੇ ਤੀਜੇ ਦਿਨ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਤੇ ਮੁਹੰਮਦ ਸਿਰਾਜ ਨੂੰ ਆਸਟਰੇਲੀਆਈ ਦਰਸ਼ਕਾਂ ਵੱਲੋਂ ਨਸਲੀ ਟਿੱਪਣੀ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮੁੱਦੇ ਨੂੰ ਲੈ ਕੇ ਭਾਰਤੀ ਅਧਿਕਾਰੀ ਕਾਫ਼ੀ ਨਾਰਾਜ਼ ਹਨ ਅਤੇ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਵੀ ਕੀਤੀ ਹੈ।
ਇਹ ਵੀ ਪੜ੍ਹੋ : ਨੰਨ੍ਹੀ ਪਰੀ ਨੂੰ ਜਨਮ ਦੇਵੇਗੀ ਅਨੁਸ਼ਕਾ, ਜੋਤਸ਼ੀ ਨੇ ਕੀਤੀ ਭਵਿੱਖਬਾਣੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਸਭ ਤੋਂ ਬਜ਼ੁਰਗ ਓਲੰਪਿਕ ਚੈਂਪੀਅਨ ਐਗਨੇਸ ਕੈਲੇਟੀ ਨੇ ਮਨਾਇਆ 100ਵਾਂ ਜਨਮ ਦਿਨ
NEXT STORY