ਸੈਂਟ ਲੁਸੀਆ— ਇੰਗਲੈਂਡ ਤੇ ਵੈਸਟਇੰਡੀਜ਼ ਵਿਚਾਲੇ 3ਟੀ-20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਸੈਂਟ ਲੁਸੀਆ 'ਚ ਮੰਗਲਵਾਰ ਨੂੰ ਖੇਡਿਆ ਗਿਆ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵਿੰਡੀਜ਼ ਨੇ 161 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ।
ਵਿੰਡੀਜ਼ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਨਿਕੋਲਸ ਪੂਰਨ ਨੇ 58 ਦੌੜਾਂ ਦਾ ਯੋਗਦਾਨ ਦਿੱਤਾ। ਇੰਗਲੈਂਡ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਟਾਮ ਕੁਰਾਨ ਨੇ 4 ਵਿਕਟਾਂ ਹਾਸਲ ਕੀਤੀਆਂ। ਬੱਲੇਬਾਜ਼ੀ 'ਚ ਇੰਗਲੈਂਡ ਵਲੋਂ ਜੌਨੀ ਬੇਅਰਸਟੋ ਨੇ 68 ਦੌੜਾਂ ਬਣਾਈਆਂ, ਜਿਸ 'ਚ 9 ਚੌਕੇ ਤੇ 2 ਛੱਕੇ ਸ਼ਾਮਲ ਹਨ।

ਇੰਗਲੈਂਡ ਨੇ 3 ਮੈਚਾਂ ਦੀ ਟੀ-20 ਸੀਰੀਜ਼ 'ਚ 1-0 ਨਾਲ ਬੜ੍ਹਤ ਬਣਾ ਲਈ ਹੈ। ਹੁਣ ਅਗਲਾ ਟੀ-20 ਮੈਚ 8 ਮਾਰਚ ਨੂੰ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ 5 ਵਨ ਡੇ ਮੈਚਾਂ ਦੀ ਸੀਰੀਜ਼ 'ਚ ਇੰਗਲੈਂਡ ਤੇ ਇੰਡੀਜ਼ 2-2 ਨਾਲ ਬਰਾਬਰੀ 'ਤੇ ਰਹੀਆਂ ਸਨ ਤੇ ਟੈਸਟ ਸੀਰੀਜ਼ 'ਚ ਵੈਸਟਇੰਡੀਜ਼ ਨੇ ਇੰਗਲੈਂਡ ਨੂੰ 2-1 ਨਾਲ ਹਰਾਇਆ ਸੀ।

...ਜਦੋਂ ਰੀਓ ਕਾਰਨੀਵਾਲ 'ਚ ਪੌਪ ਸਿੰਗਰ ਅਨੀਤਾ ਨਾਲ ਪਾਰਟੀ 'ਚ ਰੁੱਝਿਆ ਨੇਮਾਰ
NEXT STORY