ਸਪੋਰਟਸ ਡੈਸਕ - ਟੀ-20 ਵਿਸ਼ਵ ਕੱਪ 2024 ਦੇ ਅੱਠਵੇਂ ਮੈਚ ਵਿੱਚ ਗਰੁੱਪ ਏ ਵਿੱਚ ਭਾਰਤ ਦਾ ਸਾਹਮਣਾ ਆਇਰਲੈਂਡ ਨਾਲ ਸੀ। ਇਹ ਮੈਚ ਨਿਊਯਾਰਕ ਦੇ ਨਸਾਊ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਇਰਲੈਂਡ ਦੀ ਟੀਮ 96 ਦੌੜਾਂ 'ਤੇ ਆਲ ਆਊਟ ਹੋ ਗਈ। ਉਥੇ ਹੀ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਟੀ-20 ਵਿਸ਼ਵ ਕੱਪ 2024 ਵਿੱਚ ਜਿੱਤ ਨਾਲ ਸ਼ੁਰੂਆਤ ਕੀਤੀ ਹੈ। ਆਪਣੇ ਪਹਿਲੇ ਮੈਚ ਵਿੱਚ ਭਾਰਤੀ ਟੀਮ ਨੇ ਨਿਊਯਾਰਕ ਦੇ ਨਸਾਊ ਕਾਊਂਟੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਆਇਰਲੈਂਡ ਨੂੰ ਅੱਠ ਵਿਕਟਾਂ ਨਾਲ ਹਰਾਇਆ।
ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਆਇਰਲੈਂਡ ਦੀ ਟੀਮ 16 ਓਵਰਾਂ 'ਚ 96 ਦੌੜਾਂ 'ਤੇ ਆਲ ਆਊਟ ਹੋ ਗਈ। ਜਵਾਬ 'ਚ ਟੀਮ ਇੰਡੀਆ ਨੇ 12.2 ਓਵਰਾਂ 'ਚ ਦੋ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਰਿਸ਼ਭ ਪੰਤ ਨੇ 13ਵੇਂ ਓਵਰ 'ਚ ਬੈਰੀ ਮੈਕਕਾਰਥੀ ਦੀ ਗੇਂਦ 'ਤੇ ਛੱਕਾ ਲਗਾ ਕੇ ਮੈਚ ਦਾ ਅੰਤ ਕੀਤਾ। ਭਾਰਤ ਲਈ ਕਪਤਾਨ ਰੋਹਿਤ ਸ਼ਰਮਾ ਨੇ 52 ਦੌੜਾਂ ਬਣਾਈਆਂ। ਹਾਲਾਂਕਿ, ਉਨ੍ਹਾਂ ਨੂੰ ਸੱਟ ਲੱਗ ਗਈ। ਉਨ੍ਹਾਂ ਦੀ ਸੱਟ ਦੀ ਗੰਭੀਰਤਾ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹੁਣ ਭਾਰਤੀ ਟੀਮ ਗਰੁੱਪ-ਏ ਵਿੱਚ ਦੋ ਅੰਕਾਂ ਨਾਲ ਸਿਖਰ ’ਤੇ ਆ ਗਈ ਹੈ। ਉਸਦਾ ਅਗਲਾ ਮੁਕਾਬਲਾ 9 ਜੂਨ ਨੂੰ ਕੱਟੜ ਵਿਰੋਧੀ ਪਾਕਿਸਤਾਨ ਨਾਲ ਹੈ।
ਨਾਰਵੇ ਸ਼ਤਰੰਜ : ਕਾਰਲਸਨ ਹੱਥੋਂ ਹਾਰਿਆ ਪ੍ਰਗਿਆਨੰਦਾ
NEXT STORY