ਜੋਹਾਨਸਬਰਗ— ਦੱਖਣੀ ਅਫਰੀਕਾ ਤੇ ਆਸਟਰੇਲੀਆ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਸ਼ੁੱਕਰਵਾਰ ਨੂੰ ਜੋਹਾਨਸਬਰਗ 'ਚ ਖੇਡਿਆ ਗਿਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਆਸਟਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਸੀਆ ਨੇ ਦੱਖਣੀ ਅਫਰੀਕਾ ਨੂੰ 197 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਟੀਮ ਦੀ ਸ਼ੁਰੂਆਤ ਖਰਾਬ ਰਹੀ ਤੇ ਉਸਦੇ 7 ਖਿਡਾਰੀ 44 ਦੌੜਾਂ ਆਊਟ ਹੋ ਗਏ ਸਨ। ਦੱਖਣੀ ਅਫਰੀਕਾ ਦੀ ਪੂਰੀ ਟੀਮ 14.3 ਓਵਰਾਂ 'ਚ 89 ਦੌੜਾਂ 'ਤੇ ਢੇਰ ਹੋ ਗਈ ਤੇ ਆਸਟਰੇਲੀਆ ਨੇ ਇਹ ਮੈਚ 107 ਦੌੜਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਆਸਟਰੇਲੀਆ ਨੇ ਟੀ-20 ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ।
ਆਸਟਰੇਲੀਆ ਟੀਮ ਦੇ ਗੇਂਦਬਾਜ਼ ਐਸ਼ਟਨ ਅਗਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 4 ਓਵਰਾਂ 'ਚ 24 ਦੌੜਾਂ 'ਤੇ 5 ਵਿਕਟਾਂ ਹਾਸਲ ਕੀਤੀਆਂ ਤੇ ਪੈਟ ਕਮਿੰਸ ਤੇ ਐਡਮ ਜ਼ੈਂਪਾ ਨੇ 2-2 ਵਿਕਟਾਂ ਹਾਸਲ ਕੀਤੀਆਂ। ਟੀ-20 ਸੀਰੀਜ਼ ਦਾ ਹੁਣ ਦੂਜਾ ਮੈਚ 23 ਫਰਵਰੀ ਨੂੰ ਪੋਰਟ ਐਲਿਜ਼ਾਬੇਥ 'ਚ ਖੇਡਿਆ ਜਾਵੇਗਾ।
'ਖੇਲੋ ਇੰਡੀਆ' ਯੂਨੀਵਰਸਿਟੀ ਖੇਡਾਂ ਦਾ ਉਦਘਾਟਨ ਕਰਨਗੇ PM ਮੋਦੀ
NEXT STORY