ਢਾਕਾ— ਬੰਗਲਾਦੇਸ਼ ਤੇ ਜ਼ਿੰਬਾਬਵੇ ਵਿਚਾਲੇ 2 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਢਾਕਾ 'ਚ ਖੇਡਿਆ ਗਿਆ। ਜ਼ਿੰਬਾਬਵੇ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਤੇ ਜ਼ਿੰਬਾਬਵੇ ਨੂੰ 201 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਜ਼ਿੰਬਾਬਵੇ ਦੀ ਟੀਮ 19 ਓਵਰ 'ਚ 152 ਦੌੜਾਂ 'ਤੇ ਢੇਰ ਹੋ ਗਈ ਤੇ ਬੰਗਲਾਦੇਸ਼ ਦੀ ਟੀਮ ਨੇ ਇਹ ਮੈਚ 48 ਦੌੜਾਂ ਨਾਲ ਜਿੱਤ ਲਿਆ। ਬੰਗਲਾਦੇਸ਼ ਦੀ ਟੀਮ ਨੇ ਟੀ-20 ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ।
ਬੰਗਲਾਦੇਸ਼ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਤਮੀਮ ਇਕਬਾਲ ਨੇ 41, ਲਿਟਨ ਦਾਸ 59 ਤੇ ਸੋਮਿਆ ਸਰਕਾਰ ਨੇ 62 ਦੌੜਾਂ ਦਾ ਯੋਗਦਾਨ ਦਿੱਤਾ। ਹੁਣ ਟੀ-20 ਸੀਰੀਜ਼ ਦਾ ਦੂਜਾ ਮੈਚ 11 ਮਾਰਚ ਨੂੰ ਢਾਕਾ 'ਚ ਖੇਡਿਆ ਜਾਵੇਗਾ।
ਗੋਲਫਰ ਪੇਜੇ ਨੇ ਮੰਨਿਆ- ਆਪਣੇ ਸ਼ਰੀਰ ਕਾਰਨ ਨਹੀਂ ਕਰ ਸਕੀ ਸੀ ਚੈਰਿਟੀ
NEXT STORY