ਸੈਂਚੁਰੀਅਨ— ਦੱਖਣੀ ਅਫਰੀਕਾ ਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਸੈਂਚੁਰੀਅਨ 'ਚ ਖੇਡਿਆ ਗਿਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਇੰਗਲੈਂਡ ਨੂੰ 223 ਦੌੜਾਂ ਦਾ ਚੁਣੌਤੀਪੂਰਨ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਇਹ 5 ਵਿਕਟਾਂ ਨਾਲ ਜਿੱਤ ਤੇ ਟੀ-20 ਸੀਰੀਜ਼ 'ਤੇ 2-1 ਨਾਲ ਕਬਜ਼ਾ ਕਰ ਲਿਆ।

ਜ਼ਿਕਰਯੋਗ ਹੈ ਕਿ ਦੱਖਣੀ ਅਫਰੀਕਾ ਨੇ ਪਹਿਲੇ ਟੀ-20 ਮੈਚ 'ਚ ਇੰਗਲੈਂਡ ਨੂੰ 1 ਦੌੜ ਨਾਲ ਹਰਾਇਆ ਸੀ ਤੇ ਦੂਜੇ ਟੀ-20 ਮੈਚ ਦੇ ਰੋਮਾਂਚਕ ਮੁਕਾਬਲੇ 'ਚ ਇੰਗਲੈਂਡ ਨੇ ਦੱਖਣੀ ਅਫਰੀਕਾ ਨੂੰ 2 ਦੌੜਾਂ ਨਾਲ ਹਰਾਇਆ ਸੀ।
ਰੈਸਲਮੇਲੀਆ 'ਚ ਕਰਨਗੇ ਅੰਡਰਟੇਕਰ ਵਾਪਸੀ, ਇਸ ਨਾਲ ਹੋਵੇਗਾ ਮੁਕਾਬਲਾ
NEXT STORY