ਲਾਹੌਰ— ਪਾਕਿਸਤਾਨ ਤੇ ਸ਼੍ਰੀਲੰਕਾ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਲਾਹੌਰ 'ਚ ਖੇਡਿਆ ਗਿਆ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 148 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਟੀਮ 20 ਓਵਰਾਂ 'ਚ 134 ਦੌੜਾਂ ਹੀ ਬਣਾ ਸਕੀ ਤੇ ਸ਼੍ਰੀਲੰਕਾ ਨੇ ਇਹ ਮੈਚ 13 ਦੌੜਾਂ ਨਾਲ ਜਿੱਤ ਲਿਆ। ਸ਼੍ਰੀਲੰਕਾ ਨੇ ਪਾਕਿਸਤਾਨ ਨੂੰ ਟੀ-20 ਸੀਰੀਜ਼ 'ਚ 3-0 ਨਾਲ ਕਲੀਨ ਸਵੀਪ ਕਰ ਦਿੱਤਾ।
ਸ਼੍ਰੀਲੰਕਾ ਨੇ ਪਾਕਿਸਤਾਨ ਨੂੰ ਪਹਿਲੇ ਟੀ-20 ਮੈਚ 'ਚ 64 ਦੌੜਾਂ ਨਾਲ ਹਰਾਇਆ ਸੀ ਤੇ ਦੂਜੇ ਟੀ-20 ਮੈਚ 'ਚ 35 ਦੌੜਾਂ ਨਾਲ ਹਰਾ ਦਿੱਤਾ ਸੀ।
ਪ੍ਰੋ ਕਬੱਡੀ ਲੀਗ : ਤਾਮਿਲ ਨੂੰ ਹਰਾ ਚੋਟੀ 'ਤੇ ਪਹੁੰਚਿਆ ਬੰਗਾਲ
NEXT STORY