ਦੁਬਈ- ਨਿਊਜ਼ੀਲੈਂਡ ਤੇ ਆਸਟਰੇਲੀਆ ਵਿਚਾਲੇ ਆਈ. ਸੀ. ਸੀ. ਟੀ-20 ਵਰਲਡ ਕੱਪ 2021 ਦਾ ਫਾਈਨਲ ਮੈਚ ਦੁਬਈ ਦੇ ਕੌਮਾਂਤਰੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ ਆਸਟਰੇਲੀਆ ਨੂੰ 173 ਦੌੜਾਂ ਦਾ ਟੀਚਾ ਦਿੱਤਾ ਹੈ।
ਇਹ ਖ਼ਬਰ ਪੜ੍ਹੋ- ਭਾਰਤ ਦੌਰੇ ਲਈ ਨਿਊਜ਼ੀਲੈਂਡ ਟੈਸਟ ਟੀਮ 'ਚ ਡੇਰਿਲ ਮਿਸ਼ੇਲ ਸ਼ਾਮਲ
ਆਸਟਰੇਲੀਆ ਟੀਮ ਵਲੋਂ ਬੱਲੇਬਾਜ਼ੀ ਕਰਦੇ ਕਪਤਾਨ ਆਰੋਨ ਫਿੰਚ ਨੇ 7 ਗੇਂਦਾਂ ਵਿਚ 5 ਦੌੜਾਂ ਦਾ ਯੋਗਦਾਨ ਦਿੱਤਾ। ਮੈਦਾਨ 'ਤੇ ਡੇਵਿਡ ਵਾਰਨਰ ਤੇ ਮਿਸ਼ੇਲ ਮਾਰਸ਼ ਬੱਲੇਬਾਜ਼ੀ ਕਰ ਰਹੇ ਹਨ ਤੇ 10 ਓਵਰਾਂ ਦੀ ਖੇਡ ਖਤਮ ਹੋਣ ਤੱਕ ਆਸਟਰੇਲੀਆ ਨੇ 1 ਵਿਕਟ ਦੇ ਨੁਕਸਤਾਨ 'ਤੇ 82 ਦੌੜਾਂ ਬਣਾ ਲਈਆਂ ਹਨ।
ਇਹ ਖ਼ਬਰ ਪੜ੍ਹੋ- ਮੈਨੂੰ ਇਸ ਸ਼ਾਨਦਾਰ ਯਾਤਰਾ ਦਾ ਹਿੱਸਾ ਬਣਾਉਣ ਲਈ ਬਹੁਤ-ਬਹੁਤ ਧੰਨਵਾਦ : ਰਵੀ ਸ਼ਾਸਤਰੀ
ਪਲੇਇੰਗ ਇਲੈਵਨ ਟੀਮ-
ਨਿਊਜ਼ੀਲੈਂਡ : ਕੇਨ ਵਿਲੀਅਮਸਨ (ਕਪਤਾਨ), ਟਾਡ ਐਸਟਲ, ਟ੍ਰੇਂਟ ਬੋਲਟ, ਮਾਰਕ ਚੈਪਮੈਨ, ਐਡਮ ਮਿਲਨੇ, ਮਾਰਟਿਨ ਗੁਪਟਿਲ, ਕੇਲਯ ਜੈਮੀਸਨ, ਡੇਰਿਲ ਮਿਸ਼ੇਲ, ਜਿਮੀ ਨੀਸ਼ਮ, ਗਲੇਨ ਫਿਲਿਪਸ, ਮਿਸ਼ੇਲ ਸੈਂਟਰਨ, ਟਿਮ ਸੀਫਰਟ (ਵਿਕਟਕੀਪਰ), ਈਸ਼ ਸੋਢੀ, ਟਿਮ ਸਾਊਥੀ।
ਆਸਟਰੇਲੀਆ : ਆਰੋਨ ਫਿੰਚ (ਕਪਤਾਨ), ਐਸ਼ਟਨ ਐਗਰ, ਪੈਟ ਕਮਿੰਸ, ਜੋਸ਼ ਹੇਜ਼ਲਵੁਡ, ਜੋਸ਼ ਇੰਗਲਿਸ, ਮਿਸ਼ੇਲ ਮਾਰਸ਼, ਗਲੇਨ ਮੈਕਸਵੈੱਲ, ਕੇਨ ਰਿਚਰਡਸਨ, ਸਟੀਵ ਸਮਿਥ, ਮਿਸ਼ੇਲ ਸਟਾਰਕ, ਮਾਰਕਸ ਸਟੋਇੰਸ, ਮਿਸ਼ੇਲ ਸਵੇਪਸਨ, ਮੈਥਿਊ ਵੇਡ (ਵਿਕਟਕੀਪਰ), ਡੇਵਿਡ ਵਾਰਨਰ, ਐਡਮ ਜ਼ਾਂਪਾ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਮੈਨੂੰ ਇਸ ਸ਼ਾਨਦਾਰ ਯਾਤਰਾ ਦਾ ਹਿੱਸਾ ਬਣਾਉਣ ਲਈ ਬਹੁਤ-ਬਹੁਤ ਧੰਨਵਾਦ : ਰਵੀ ਸ਼ਾਸਤਰੀ
NEXT STORY