ਦੁਬਈ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਆਈ. ਸੀ. ਸੀ. (ਕੌਮਾਂਤਰੀ ਕ੍ਰਿਕਟ ਪ੍ਰੀਸ਼ਦ) ਟੀ-20 ਵਰਲਡ ਕੱਪ ’ਚ ਅੱਜ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟਡੀਅਮ 'ਚ ਮੈਚ ਖੇਡਿਆ ਜਾ ਰਿਹਾ ਹੈ। ਭਾਰਤ ਤੇ ਨਿਊਜ਼ੀਲੈਂਡ ਦੋਵਾਂ ਹੀ ਟੀਮਾਂ ਨੂੰ ਆਪਣੇ ਪਹਿਲੇ ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ ਹੈ। ਭਾਰਤ ਨੂੰ ਪਹਿਲਾ ਝਟਕਾ ਈਸ਼ਾਨ ਕਿਸ਼ਨ ਦੇ ਤੌਰ ’ਤੇ ਲੱਗਾ ਤੇ ਉਹ 4 ਦੌੜਾਂ ਬਣਾ ਕੇ ਆਊਟ ਹੋ ਗਿਆ, ਕੇ. ਐੱਲ. ਰਾਹੁਲ 18 ਦੌੜਾਂ ਤੇ ਰੋਹਿਤ ਸ਼ਰਮਾ 14 ਦੌੜਾਂ ਬਣਾ ਕੇ ਆਊਟ ਹੋ ਹੋਏ। ਭਾਰਤ ਨੇ 10 ਓਵਰਾਂ ’ਚ 3 ਵਿਕਟਾਂ ਗੁਆ ਕੇ 48 ਦੌੜਾਂ ਬਣਾ ਲਈਆਂ ਹਨ। ਪੰਤ ਤੇ ਵਿਰਾਟ ਮੈਦਾਨ 'ਤੇ ਖੇਡ ਰਹੇ ਹਨ।
ਇਹ ਵੀ ਪੜ੍ਹੋ : T-20 WC : ਨਿਊਜ਼ੀਲੈਂਡ ਵਿਰੁੱਧ ਵਾਪਸੀ ਦੀ ਕੋਸ਼ਿਸ਼ ਕਰੇਗਾ ਭਾਰਤ, ਇਹ ਹੋ ਸਕਦੀ ਹੈ ਟੀਮ ਇੰਡੀਆ ਦੀ ਰਣਨੀਤੀ
ਪਲੇਇੰਗ ਇਲੈਵਨ
ਭਾਰਤ : ਈਸ਼ਾਨ ਕਿਸ਼ਨ, ਰੋਹਿਤ ਸ਼ਰਮਾ, ਕੇ. ਐੱਲ. ਰਾਹੁਲ, ਵਿਰਾਟ ਕੋਹਲੀ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਵਰੁਣ ਚੱਕਰਵਰਤੀ, ਮੁਹੰਮਦ ਸ਼ੰਮੀ, ਜਸਪ੍ਰੀਤ ਬੁਮਰਾਹ।
ਨਿਊਜ਼ੀਲੈਂਡ : ਮਾਰਟਿਨ ਗੁਪਟਿਲ, ਡੇਰਿਲ ਮਿਸ਼ੇਲ, ਕੇਨ ਵਿਲੀਅਮਸਨ (ਕਪਤਾਨ), ਜੇਮਸ ਨੀਸ਼ਮ, ਡੇਵੋਨ ਕਾਨਵੇ (ਵਿਕਟਕੀਪਰ), ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ, ਈਸ਼ ਸੋਢੀ, ਟਿਮ ਸਾਊਥੀ, ਐਡਮ ਮਿਲਨੇ, ਟ੍ਰੇਂਟ ਬੋਲਟ।
ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ ਹਾਰੀ ਸਿੰਧੂ
NEXT STORY