ਸਪੋਰਟਸ ਡੈਸਕ- ਟੀ-20 ਵਰਲਡ ਕੱਪ 2026 ਦੀਆਂ ਤਿਆਰੀਆਂ ਦੇ ਸਿਲਸਿਲੇ ਵਿੱਚ ਖੇਡੇ ਗਏ ਆਪਣੇ ਇਕਲੌਤੇ ਅਭਿਆਸ ਮੈਚ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਨਵੀਂ ਮੁੰਬਈ ਦੇ ਡਾ. ਡੀ.ਵਾਈ. ਪਾਟਿਲ ਸਪੋਰਟਸ ਅਕੈਡਮੀ ਵਿੱਚ ਦੱਖਣੀ ਅਫ਼ਰੀਕਾ ਵਿਰੁੱਧ ਖੇਡੇ ਗਏ ਇਸ ਮੁਕਾਬਲੇ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਚੌਕਿਆਂ-ਛੱਕਿਆਂ ਦੀ ਬਾਰਿਸ਼ ਕਰ ਦਿੱਤੀ। ਭਾਰਤੀ ਬੱਲੇਬਾਜ਼ਾਂ ਦੀ ਤੂਫ਼ਾਨੀ ਬੱਲੇਬਾਜ਼ੀ ਦੇ ਦਮ 'ਤੇ ਟੀਮ ਇੰਡੀਆ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ 'ਤੇ 240 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ।
ਪਾਰੀ ਦੀ ਸ਼ੁਰੂਆਤ ਵਿੱਚ ਵਿਕਟਕੀਪਰ ਬੱਲੇਬਾਜ਼ ਇਸ਼ਾਨ ਕਿਸ਼ਨ ਨੇ ਧਮਾਕੇਦਾਰ ਬੱਲੇਬਾਜ਼ੀ ਕਰਦਿਆਂ ਸਿਰਫ਼ 20 ਗੇਂਦਾਂ ਵਿੱਚ 53 ਦੌੜਾਂ ਠੋਕ ਦਿੱਤੀਆਂ, ਜਿਸ ਵਿੱਚ 7 ਛੱਕੇ ਅਤੇ 2 ਚੌਕੇ ਸ਼ਾਮਲ ਸਨ। ਉਨ੍ਹਾਂ ਦਾ ਸਟ੍ਰਾਈਕ ਰੇਟ 265.00 ਦਾ ਰਿਹਾ, ਜਿਸ ਨੇ ਟੀਮ ਨੂੰ ਤੇਜ਼ ਸ਼ੁਰੂਆਤ ਦਿੱਤੀ। ਇਸ਼ਾਨ ਨੇ ਅਭਿਸ਼ੇਕ ਸ਼ਰਮਾ (24 ਰਨ) ਦੇ ਨਾਲ ਮਿਲ ਕੇ ਪਹਿਲੇ ਵਿਕਟ ਲਈ 80 ਦੌੜਾਂ ਦੀ ਸਾਂਝੇਦਾਰੀ ਕੀਤੀ।
ਇਸ ਤੋਂ ਬਾਅਦ ਤਿਲਕ ਵਰਮਾ ਨੇ ਮੋਰਚਾ ਸੰਭਾਲਿਆ ਅਤੇ 19 ਗੇਂਦਾਂ ਵਿੱਚ 45 ਦੌੜਾਂ ਬਣਾਈਆਂ। ਕਪਤਾਨ ਸੂਰਿਆਕੁਮਾਰ ਯਾਦਵ ਨੇ ਵੀ 16 ਗੇਂਦਾਂ ਵਿੱਚ 30 ਦੌੜਾਂ ਦਾ ਯੋਗਦਾਨ ਦਿੱਤਾ। ਪਾਰੀ ਦੇ ਆਖਰੀ ਓਵਰਾਂ ਵਿੱਚ ਹਾਰਦਿਕ ਪਾਂਡਿਆ ਨੇ ਮਹਿਜ਼ 10 ਗੇਂਦਾਂ ਵਿੱਚ 30 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ, ਜਿਸ ਵਿੱਚ 3 ਛੱਕੇ ਅਤੇ 2 ਚੌਕੇ ਸ਼ਾਮਲ ਸਨ। ਅਕਸ਼ਰ ਪਟੇਲ ਨੇ ਵੀ ਅਜੇਤੂ 35 ਦੌੜਾਂ ਦੀ ਪਾਰੀ ਖੇਡੀ, ਜਦਕਿ ਰਿੰਕੂ ਸਿੰਘ ਨੇ 16 ਦੌੜਾਂ ਬਣਾਈਆਂ।
ਭਾਰਤੀ ਬੱਲੇਬਾਜ਼ਾਂ ਨੇ ਦੱਖਣੀ ਅਫ਼ਰੀਕਾ ਦੇ ਗੇਂਦਬਾਜ਼ਾਂ 'ਤੇ ਕੋਈ ਰਹਿਮ ਨਹੀਂ ਦਿਖਾਇਆ ਅਤੇ ਪੂਰੀ ਪਾਰੀ ਵਿੱਚ ਕੁੱਲ 19 ਛੱਕੇ ਜੜੇ। ਅਫ਼ਰੀਕੀ ਤੇਜ਼ ਗੇਂਦਬਾਜ਼ ਐਨਰਿਕ ਨੌਰਖੀਆ ਸਭ ਤੋਂ ਮਹਿੰਗੇ ਸਾਬਤ ਹੋਏ, ਜਿਨ੍ਹਾਂ ਨੇ ਸਿਰਫ਼ 3 ਓਵਰਾਂ ਵਿੱਚ 57 ਰਨ ਲੁਟਾਏ। ਕਗਿਸੋ ਰਬਾਡਾ ਨੇ ਵੀ 3 ਓਵਰਾਂ ਵਿੱਚ 44 ਦੌੜਾਂ ਦਿੱਤੀਆਂ। ਮਾਰਕੋ ਯਾਨਸੇਨ, ਕੋਰਬਿਨ ਬੋਸ਼ ਅਤੇ ਕਵੇਨਾ ਮਫਾਕਾ ਨੇ ਇਕ-ਇਕ ਵਿਕਟ ਜ਼ਰੂਰ ਲਿਆ, ਪਰ ਉਹ ਭਾਰਤੀ ਬੱਲੇਬਾਜ਼ਾਂ ਦੀ ਰਫ਼ਤਾਰ ਨੂੰ ਰੋਕਣ ਵਿੱਚ ਨਾਕਾਮ ਰਹੇ।
ਭਾਰਤ ਨੇ ਰਚਿਆ ਇਤਿਹਾਸ, ਲਗਾਤਾਰ 6ਵੀਂ ਵਾਰ U19 ਵਰਲਡ ਕੱਪ ਫਾਈਨਲ 'ਚ ਮਾਰੀ ਐਂਟਰੀ
NEXT STORY