ਚੰਡੀਗੜ੍ਹ- ਸੈਂਟ੍ਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਿਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਮਾਰਚ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟ੍ਰਾਇਲ 4 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 10 ਵਜੇ ਲਏ ਜਾਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟ੍ਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ/ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਸ ਸੰਸਥਾਵਾਂ/ਪੁਲਸ/ਆਰ.ਪੀ.ਐੱਫ./ਸੀ.ਆਈ.ਐੱਸ.ਐੱਫ./ਬੀ.ਐੱਸ.ਐੱਫ./ਆਈ.ਟੀ.ਬੀ.ਪੀ. ਅਤੇ ਐੱਨ.ਐੱਸ.ਜੀ. ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ/ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐੱਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ।
ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਨਵੀਂ ਆਬਕਾਰੀ ਨੀਤੀ 'ਤੇ ਲੱਗੀ ਮੋਹਰ, ਠੇਕਿਆਂ ਦੀ ਅਲਾਟਮੈਂਟ ਬਾਰੇ ਵੀ ਲਏ ਗਏ ਵੱਡੇ ਫ਼ੈਸਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਬਨਿਟ ਦੇ ਵੱਡੇ ਫੈਸਲੇ ਤੇ ਪੁਲਸ ਪ੍ਰਸ਼ਾਸਨ 'ਚ ਫੇਰਬਦਲ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ
NEXT STORY