ਨਵੀਂ ਦਿੱਲੀ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਨਿਊਜ਼ੀਲੈਂਡ ਦੌਰੇ 'ਤੇ ਖੇਡੀ ਜਾਣ ਵਾਲੀ 5 ਮੈਚਾਂ ਦੀ ਟੀ-20 ਸੀਰੀਜ਼ ਲਈ 16 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਵੈਸਟਇੰਡੀਜ਼ ਖ਼ਿਲਾਫ਼ ਘਰੇਲੂ ਟੀ-20 ਸੀਰੀਜ਼ ਤੋਂ ਤੁਰੰਤ ਬਾਅਦ ਭਾਰਤੀ ਟੀਮ ਨਿਊਜ਼ੀਲੈਂਡ ਦਾ ਦੌਰਾ ਕਰੇਗੀ। ਇਸ ਸੀਰੀਜ਼ ਲਈ ਟੀਮ ਦੀ ਕਮਾਨ ਸ਼੍ਰੇਅਸ ਅਈਅਰ ਦੇ ਹੱਥਾਂ ਵਿੱਚ ਹੋਵੇਗੀ, ਜਦਕਿ ਨੌਜਵਾਨ ਬੱਲੇਬਾਜ਼ ਤਿਲਕ ਵਰਮਾ ਉਪ-ਕਪਤਾਨ ਦੀ ਜ਼ਿੰਮੇਵਾਰੀ ਨਿਭਾਉਣਗੇ।
ਇਸ ਟੀਮ ਚੋਣ ਦੀ ਸਭ ਤੋਂ ਵੱਡੀ ਖ਼ਾਸਅਤ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੀ ਵਾਪਸੀ ਹੈ। ਉਨ੍ਹਾਂ ਨੇ ਭਾਰਤ ਲਈ ਆਪਣਾ ਆਖ਼ਰੀ ਟੀ-20 ਮੈਚ ਸਾਲ 2022 ਵਿੱਚ ਖੇਡਿਆ ਸੀ, ਜਿਸ ਤੋਂ ਬਾਅਦ ਉਹ ਟੀਮ ਤੋਂ ਬਾਹਰ ਚੱਲ ਰਹੇ ਸਨ। ਘਰੇਲੂ ਕ੍ਰਿਕਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਤੇ ਆਰ.ਸੀ.ਬੀ. (RCB) ਨੂੰ ਆਈ.ਪੀ.ਐਲ. ਚੈਂਪੀਅਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਬਾਅਦ ਸਿਲੈਕਟਰਾਂ ਨੇ ਉਨ੍ਹਾਂ 'ਤੇ ਦੁਬਾਰਾ ਭਰੋਸਾ ਜਤਾਇਆ ਹੈ।
ਚੋਣਕਾਰਾਂ ਨੇ ਟੀਮ ਵਿੱਚ ਨੌਜਵਾਨ ਅਤੇ ਵਿਸਫੋਟਕ ਫਾਰਮ ਵਾਲੇ ਖਿਡਾਰੀਆਂ ਨੂੰ ਪਹਿਲ ਦਿੱਤੀ ਹੈ। ਨੌਜਵਾਨ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਅਤੇ ਤੇਜ਼ ਗੇਂਦਬਾਜ਼ ਪ੍ਰਿੰਸ ਯਾਦਵ ਨੂੰ ਟੀਮ ਵਿੱਚ ਥਾਂ ਦਿੱਤੀ ਗਈ ਹੈ। ਸੰਜੂ ਸੈਮਸਨ ਅਤੇ ਈਸ਼ਾਨ ਕਿਸ਼ਨ ਨੂੰ ਵਿਕਟਕੀਪਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਭਿਸ਼ੇਕ ਸ਼ਰਮਾ, ਨਮਨ ਧੀਰ, ਸ਼ਿਵਮ ਦੁਬੇ, ਅਕਸ਼ਰ ਪਟੇਲ ਅਤੇ ਨੀਤੀਸ਼ ਕੁਮਾਰ ਰੈੱਡੀ ਵੀ ਟੀਮ ਦਾ ਹਿੱਸਾ ਹਨ।
ਸਪਿਨ ਗੇਂਦਬਾਜ਼ੀ ਦੀ ਜ਼ਿੰਮੇਵਾਰੀ ਕੁਲਦੀਪ ਯਾਦਵ ਅਤੇ ਵਰੁਣ ਚੱਕਰਵਰਤੀ 'ਤੇ ਹੋਵੇਗੀ। ਨਿਊਜ਼ੀਲੈਂਡ ਦੀਆਂ ਤੇਜ਼ ਪਿੱਚਾਂ 'ਤੇ ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਮਯੰਕ ਯਾਦਵ ਅਤੇ ਪ੍ਰਿੰਸ ਯਾਦਵ ਤੇਜ਼ ਗੇਂਦਬਾਜ਼ੀ ਦੀ ਕਮਾਨ ਸੰਭਾਲਣਗੇ।
ਭਾਰਤੀ ਟੀ-20 ਸਕੁਐਡ:
ਸ਼੍ਰੇਅਸ ਅਈਅਰ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਵੈਭਵ ਸੂਰਿਆਵੰਸ਼ੀ, ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ (ਉਪ-ਕਪਤਾਨ), ਅਕਸ਼ਰ ਪਟੇਲ, ਸ਼ਿਵਮ ਦੁਬੇ, ਨੀਤੀਸ਼ ਕੁਮਾਰ ਰੈੱਡੀ, ਨਮਨ ਧੀਰ, ਪ੍ਰਿੰਸ ਯਾਦਵ, ਮਯੰਕ ਯਾਦਵ, ਅਰਸ਼ਦੀਪ ਸਿੰਘ, ਭੁਵਨੇਸ਼ਵਰ ਕੁਮਾਰ, ਵਰੁਣ ਚੱਕਰਵਰਤੀ, ਕੁਲਦੀਪ ਯਾਦਵ।
ਟੀ-20 ਸੀਰੀਜ਼ ਦਾ ਸ਼ਡਿਊਲ:
• ਪਹਿਲਾ ਟੀ-20: 22 ਅਕਤੂਬਰ 2026 — ਹੈਗਲੇ ਓਵਲ, ਕ੍ਰਾਈਸਟਚਰਚ
• ਦੂਜਾ ਟੀ-20: 24 ਅਕਤੂਬਰ 2026 — ਹੈਗਲੇ ਓਵਲ, ਕ੍ਰਾਈਸਟਚਰਚ
• ਤੀਜਾ ਟੀ-20: 27 ਅਕਤੂਬਰ 2026 — ਸਕਾਈ ਸਟੇਡੀਅਮ, ਵੈਲਿੰਗਟਨ
• ਚੌਥਾ ਟੀ-20: 30 ਅਕਤੂਬਰ 2026 — ਈਡਨ ਪਾਰਕ, ਆਕਲੈਂਡ
• ਪੰਜਵਾਂ ਟੀ-20: 1 ਨਵੰਬਰ 2026 — ਸੈਡਨ ਪਾਰਕ, ਹੈਮਿਲਟਨ
IND vs WI: ਬਦਲ ਗਈ ਪੂਰੀ Team India, ਟਾਸ ਜਿੱਤ ਕੇ ਗੇਂਦਬਾਜ਼ੀ ਕਰੇਗਾ ਭਾਰਤ
NEXT STORY